Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਧੁਨਿਕ ਤੇ ਵਿਗਆਨਕ ਖੇਤੀ ਅਪਣਾ ਕੇ ਕਿਸਾਨ ਵੱਧ ਮੁੁਨਾਫ਼ਾ ਕਮਾ ਸਕਦੇ ਹਨ : ਟੀ ਬੈਨਿਥ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 19 Dec 2025

Last updated on: Dec 20, 2025, 16:28 IST

ਹਾੜੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾਇਰੈਕਟਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜ਼ਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ, ਆਈ.ਏ.ਐੱਸ. ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। 

ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਤੋਂ ਇਲਾਵਾ ਫ਼ਸਲੀ ਵਿਭੰਨਤਾ ਅਪਣਾਉਣੀ ਚਾਹੀਦੀ ਹੈ, ਤਾਂ ਜੋ ਪਾਣੀ ਦੀ ਬਚਤ, ਮਿੱਟੀ ਦੀ ਸਿਹਤ ਵਿੱਚ ਸੁੁਧਾਰ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਕੋ ਫ਼ਸਲ ਦੀ ਲਗਾਤਾਰ ਕਾਸ਼ਤ ਨਾਲ ਨਾ ਸਿਰਫ਼ ਕੁਦਰਤੀ ਸਰੋਤਾਂ ’ਤੇ ਦਬਾਅ ਪੈਂਦਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁੁਕਸਾਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬਜ਼ੀਆਂ, ਦਾਲਾਂ, ਤੇਲਦਾਰ ਫ਼ਸਲਾਂ, ਮੱਕੀ ਅਤੇ ਚਾਰੇ ਵਾਲੀਆਂ ਫ਼ਸਲਾਂ ਵੱਲ ਰੁੁਝਾਨ ਵਧਾ ਕੇ ਕਿਸਾਨ ਘੱਟ ਲਾਗਤ ’ਤੇ ਵਧੀਆ ਮੁੁਨਾਫ਼ਾ ਕਮਾ ਸਕਦੇ ਹਨ। ਉਨਾਂਂ ਕਿਹਾ ਕਿ ਫ਼ਸਲੀ ਵਿਭੰਨਤਾ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਕੀਟ- ਬਿਮਾਰੀਆਂ ’ਤੇ ਵੀ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਮਦਦ, ਸਬਸਿਡੀ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮਾਹਿਰਾਂ ਦੀ ਸਲਾਹ ਨਾਲ ਫ਼ਸਲੀ ਵਿਭੰਨਤਾ ਅਪਣਾਕੇ ਵਿਗਆਨਕ ਖੇਤੀ ਵੱਲ ਕਦਮ ਵਧਾਉਣ।

ਡਿਪਟੀ ਕਮਸ਼ਿਨਰ  ਨੇ ਜ਼ਿਲੇ ਦੇ ਕਿਸਾਨਾਂ ਦਾ ਧੰਨਵਾਦ ਕਰਦਆਿਂ ਕਿਹਾ ਕਿ ਇਸ ਸਾਲ ਕਿਸਾਨਾਂ ਵੱਲੋਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਹਯਿੋਗ ਨਾਲ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ, ਜੋ ਕਿ ਇੱਕ ਸ਼ਰਾਹਣਯੋਗ ਕਦਮ ਹੈ, ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਰਾਹੀਂ ਸੰਭਾਲਣਾ ਨਾ ਸਿਰਫ ਵਾਤਾਵਰਣ ਲਈ ਲਾਭਕਾਰੀ ਹੈ, ਸਗੋਂ ਮਿੱਟੀ ਦੀ ਸਿਹਤ ਅਤੇ ਭਵਿੱਖੀ ਫਸਲਾਂ ਲਈ ਵੀ ਫਾਇਦੇਮੰਦ ਹੈ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਵੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦਿੱਤੀ ਜਾ ਰਹੀ ਤਕਨੀਕੀ ਮਦਦ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਕੇ ਪਰਾਲੀ ਪ੍ਰਬੰਧਨ ਨੂੰ ਲਗਾਤਾਰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਪਰਾਲੀ ਪ੍ਰਬੰਧਨ ਨਾਲ ਜੁੜੀ ਹਰ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ।

ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਅਮ੍ਰਿਤਪਾਲ ਸਿੰਘ ਨੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨਾਂਂ ਕਿਹਾ ਕਿ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਵਿਭਾਗ ਦੀਆਂ ਟੀਮਾਂ ਮੈਦਾਨ ਵਿੱਚ ਸਰਗਰਮ ਰਹਿਣਗੀਆਂ। ਡਾ.ਸੁਖਪਾਲ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਬਰਨਾਲਾ ਨੇ ਵਿਭਾਗ ਵਿੱਚ ਚੱਲ ਬਹੀ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ।

ਡਾ. ਧਰਮਵੀਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਅਤੇ ਮਿੱਟੀ ਪਾਣੀ ਪਰਖ ਬਾਰੇ ਜਾਣਕਾਰੀ ਦਿੱਤੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਵੱਲੋਂ ਡਾ. ਅਸ਼ੋਕ ਕੁੁਮਾਰ ਨੇ ਮਿੱਟੀ ਸਿਹਤ, ਡਾ.ਅਮਨਦੀਪ ਕੌਰ ਨੇ ਫ਼ਸਲਾਂ ਅਤੇ ਉਨਾਂਂ ਦੀ ਸੰਭਾਲ, ਡਾ.ਗੁਰਵੀਰ ਕੌਰ ਨੇ ਫ਼ਸਲਾਂ ਦੀਆਂ ਬਿਮਾਰੀਆਂ ਬਾਰੇ ਅਤੇ ਸ੍ਰੀ ਸਮਰਥ ਮੂੰਗਾ  ਐਸਡੀਓ ਨੇ ਪਾਣੀ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ।

ਕੈਂਪ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ 15 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਕੈਂਪ ਦਾ ਸੰਚਾਲਨ ਡਾ. ਧਰਮਵੀਰ ਸਿੰਘ ਤੇ ਡਾ.ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਵੱਲੋਂ ਬਖੂਬੀ ਨਿਭਾਇਆ ਗਿਆ। ਇਸ ਕੈਂਪ ਵਿੱਚ ਸਮੂਹ ਖੇਤੀਬਾੜੀ ਵਿਭਾਗ ਤੇ ਆਤਮਾ ਸਕੀਮ ਦਾ ਸਾਰੇ ਸਟਾਫ ਤੋਂ ਇਲਾਵਾ ਲਗਭਗ 400 ਕਿਸਾਨ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD