Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀਟੀਐਮ ‘ਚ ਕੀਤੀ ਸ਼ਮੂਲੀਅਤ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 20 Dec 2025

Last updated on: Dec 21, 2025, 22:58 IST

ਬੱਚਿਆਂ ਦੇ ਸੰਪੂਰਨ ਵਿਕਾਸ ਲਈ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸੰਬੰਧਾਂ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ 23.30 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰਾਜ ਪੱਧਰੀ ਸਮਾਗਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਟੀਐਮ ਸਮਾਗਮ ਦੀ ਪ੍ਰਧਾਨਗੀ ਕੀਤੀ।

ਇਸਦੇ ਨਾਲ ਹੀ 'ਆਪ' ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਦੀ ਸੂਰਾ ਸਿੰਘ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਸ ਮਿਲਣੀ ਦੇ ਸਬੰਧ ਵਿੱਚ ਵਿਧਾਇਕਾਂ, ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨਿੰਦਿਤਾ ਮਿੱਤਰਾ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਕਿਰਨ ਸ਼ਰਮਾ, ਡਿਪਟੀ ਕਮਿਸ਼ਨਰਾਂ ਅਤੇ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ 7500 ਤੋਂ ਵੱਧ ਸਕੂਲਾਂ ਦਾ ਦੌਰਾ ਕੀਤਾ।

ਸ. ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨਵੀਆਂ ਉਚਾਈਆਂ ਛੂਹ ਰਿਹਾ ਹੈ। ਪੰਜਾਬ ਸਰਕਾਰ ਇਸ ਤਰ੍ਹਾਂ ਦੇ ਸਮਾਗਮ ਕਰਵਾ ਕੇ "ਮਾਂ ਪਿਓ ਦੀ ਭਾਗੀਦਾਰੀ" (ਮਾਪਿਆਂ ਦੀ ਭਾਈਵਾਲੀ) ਥੀਮ ਹੇਠ ਮਾਪਿਆਂ ਅਤੇ ਸਕੂਲਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੇ ਪੱਧਰ ਦੀ ਇਹ ਪਹਿਲਕਦਮੀ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਵਿੱਚ ਭਾਈਵਾਲ ਵਜੋਂ ਸਰਗਰਮੀ ਨਾਲ ਸ਼ਾਮਲ ਕਰਕੇ ਬੱਚਿਆਂ ਦੇ ਪੜ੍ਹਾਈ-ਲਿਖਾਈ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ 40,000 ਤੋਂ ਵੱਧ ਅਧਿਆਪਕਾਂ, ਜਿਨ੍ਹਾਂ ਵਿੱਚ ਹਰੇਕ ਸਰਕਾਰੀ ਸਕੂਲ ਤੋਂ ਘੱਟੋ-ਘੱਟ ਇੱਕ ਅਧਿਆਪਕ ਨੂੰ ਸ਼ਾਮਲ ਕੀਤਾ ਗਿਆ, ਨੂੰ ਪੇਰੈਂਟਸ ਵਰਕਸ਼ਾਪ ਕਰਵਾਉਣ ਸਬੰਧੀ ਬਲਾਕ ਅਤੇ ਕਲੱਸਟਰ ਪੱਧਰ 'ਤੇ ਢਾਂਚਾਗਤ ਸਿਖਲਾਈ ਦਿੱਤੀ ਗਈ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਜਿਥੇ ਸਿਖਲਾਈ ਪ੍ਰਾਪਤ ਅਧਿਆਪਕ ਗੱਲਬਾਤ ਸੈਸ਼ਨਾਂ ਦਾ ਪ੍ਰਬੰਧ ਕਰਦੇ ਹਨ ਉਥੇ ਹੀ ਐਸਐਮਸੀ ਮੈਂਬਰ ਮਾਪਿਆਂ ਨਾਲ ਤਾਲਮੇਲ ਤੇ ਲਾਮਬੰਦੀ ਤੋਂ ਇਲਾਵਾ ਹੋਰ ਸਹਾਇਤਾ ਪ੍ਰਦਾਨ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ, ਜਿਸ ਨਾਲ ਮਾਪਿਆਂ ਨੂੰ ਆਪਣੇ  ਬੱਚਿਆਂ ਦੇ ਅਕਾਦਮਿਕ, ਭਾਵਨਾਤਮਕ ਅਤੇ ਸਮਾਜਿਕ ਵਿਕਾਸ ਵਿੱਚ ਸਹਾਇਤਾ ਲਈ ਆਪਣੀ ਭੂਮਿਕਾ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੀਆਂ ਕਲਾਸਾਂ ਦੇ ਵਿਦਿਆਰਥੀਆਂ ਦੇ ਮਾਪੇ ਸਮਾਗਮ ਵਿੱਚ ਹਿੱਸਾ ਲੈਂਦੇ ਹਨ।ਸ. ਬੈਂਸ ਨੇ ਕਿਹਾ ਕਿ 1-1.5 ਘੰਟੇ ਦੀ ਪੇਰੈਂਟਸ ਵਰਕਸ਼ਾਪ ਅਤੇ ਉਸ ਤੋਂ ਬਾਅਦ ਮੈਗਾ ਪੀ.ਟੀ.ਐਮ. ਨੂੰ ਇੱਕ ਸਾਂਝੇ ਵਰਕਸ਼ਾਪ ਡਿਜ਼ਾਈਨ ਅਤੇ ਐਸ.ਐਮ.ਸੀ.ਦੀ ਅਗਵਾਈ ਵਾਲੀਆਂ ਮੀਟਿੰਗ ਯੋਜਨਾਵਾਂ ਰਾਹੀਂ ਲਾਗੂ ਕੀਤਾ ਜਾਂਦਾ ਹੈ  ਅਤੇ ਮਾਪਿਆਂ ਨੂੰ ਜਾਣਕਾਰੀ ਲਈ ਹੈਂਡਆਉਟਸ ਉਪਲੱਬਧ ਕਰਵਾਏ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਵਰਕਸ਼ਾਪਾਂ ਦਾ ਉਦੇਸ਼ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਭੂਮਿਕਾ ਬਾਰੇ ਸਮਝ ਨੂੰ ਮਜ਼ਬੂਤ ਕਰਨਾ, ਘਰ ਅਤੇ ਸਕੂਲ ਵਿੱਚ ਸਰਗਰਮ ਅਤੇ ਸਕਾਰਾਤਮਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਅਤੇ ਸੰਪੂਰਨ ਬਾਲ ਵਿਕਾਸ ਲਈ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਕਮੇਟੀਆਂ (ਐਸ.ਐਮ.ਸੀ.) ਵਿਚਕਾਰ ਮਜ਼ਬੂਤ ਸਹਿਯੋਗ ਨੂੰ ਯਕੀਨੀ ਬਣਾਉਣਾ ਹੈ।ਸ. ਬੈਂਸ ਨੇ ਕਿਹਾ ਕਿ ਇਹ ਪਹਿਲਕਦਮੀ ਬੱਚਿਆਂ ਦੀ ਸਿੱਖਿਆ, ਤੰਦਰੁਸਤੀ ਤੇ ਭਲਾਈ ਲਈ ਜ਼ਿੰਮੇਵਾਰੀਆਂ ਦੀ ਸਾਂਝੀ ਸਮਝ ਪੈਦਾ ਕਰਦਿਆਂ ਮਾਪਿਆਂ ਅਤੇ ਸਕੂਲ ਦਰਮਿਆਨ ਮਜ਼ਬੂਤ ਆਪਸੀ ਸਬੰਧਾਂ ਨੂੰ ਯਕੀਨੀ ਬਣਾਉਂਦੀ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਕਾਫ਼ੀ ਹੱਦ ਤੱਕ ਸੁਧਾਰ ਹੋਣ ਦੀ ਉਮੀਦ ਹੈ ਕਿਉਂਕਿ ਇਸ ਪਹਿਲਕਦਮੀ ਤਹਿਤ ਘਰ ਅਤੇ ਸਕੂਲ ਦਰਮਿਆਨ ਤਾਲਮੇਲ ਨੂੰ ਮਜ਼ੂਬਤ ਕਰਨ ਵੱਲ ਧਿਆਨ ਕੇਂਦਰਤ ਕੀਤਾ ਜਾਂਦਾ ਹੈ, ਜਿਸ ਨਾਲ ਬੱਚਿਆਂ ਦੇ ਚੰਗੇ ਅਕਾਦਮਿਕ ਪ੍ਰਦਰਸ਼ਨ, ਨਿਯਮਤ ਹਾਜ਼ਰੀ ਅਤੇ ਭਾਵਨਾਤਮਕ ਤੰਦਰੁਸਤੀ ਵਿੱਚ ਮਦਦ ਮਿਲਦੀ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦੌਰਾਨ ਆਪਸੀ ਗੱਲਬਾਤ ਵਿਦਿਆਰਥੀਆਂ ਦੇ ਯਤਨਾਂ ਅਤੇ ਮਾਪਿਆਂ ਦੇ ਸਮਰਥਨ ਦੀ ਪ੍ਰਸ਼ੰਸਾ ਨਾਲ ਸ਼ੁਰੂ ਹੁੰਦੀ ਹੈ, ਜੋ ਗੱਲਬਾਤ ਲਈ ਇੱਕ ਸਕਾਰਾਤਮਕ ਅਤੇ ਸਨਮਾਨਜਨਕ ਨੀਂਹ ਨੂੰ ਯਕੀਨੀ ਬਣਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਹ ਅਭਿਆਸ ਬੱਚਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਵਿੱਚ ਮਦਦ ਕਰਦਾ ਹੈ ਕਿਉਂਕਿ ਇਸ ਗੱਲਬਾਤ ਦੌਰਾਨ ਅਧਿਆਪਕ ਅਤੇ ਮਾਪੇ ਵਿਦਿਆਰਥੀਆਂ ਦੀਆਂ ਰੁਚੀਆਂ, ਇੱਛਾਵਾਂ ਅਤੇ ਪੜ੍ਹਾਈ-ਲਿਖਾਈ ਦੀ ਕਾਰਗੁਜ਼ਾਰੀ ਬਾਰੇ ਚੰਗੀ ਤਰ੍ਹਾਂ ਚਰਚਾ ਕਰਦੇ ਹਨ ਅਤੇ ਇੱਕ ਦੂਜੇ ਤੋਂ ਫੀਡਬੈਕ ਲੈਂਦੇ ਹਨ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਪਣੀ ਕਿਸਮ ਦੀ ਨਵੀਂ ਪਹਿਲ ਹੈ ਕਿਉਂਕਿ ਇਸ ਰਾਹੀਂ ਮਾਪਿਆਂ ਨੂੰ ਅਕਾਦਮਿਕ ਟੀਚਿਆਂ ਅਤੇ ਸਿੱਖਿਆ ਖੇਤਰ ਵਿੱਚ ਆਗਾਮੀ ਪਹਿਲਕਦਮੀਆਂ ਬਾਰੇ ਸਪੱਸ਼ਟ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਉਹ ਘਰ ਵਿੱਚ ਬੱਚੇ ਦੀ ਪੜ੍ਹਾਈ-ਲਿਖਾਈ ਲਈ ਬਿਹਤਰ ਮਾਹੌਲ ਨੂੰ ਕਿਵੇਂ ਯਕੀਨੀ ਬਣਾ ਸਕਦੇ ਹਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD