Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਕਸ਼ੈ ਸ਼ਰਮਾ ਦੀ ਪਹਿਲ ਨਾਲ ਹਲਕਾ ਉੱਤਰੀ ਵਿੱਚ ਉਮੜਿਆ ਸੰਗਤ ਦਾ ਸੈਲਾਬ

ਫ੍ਰੀ ਬੱਸ ਸੇਵਾ ਤਹਿਤ 45 ਬੱਸਾਂ ਰਵਾਨਾ, 2000 ਤੋਂ ਵੱਧ ਸ਼ਰਧਾਲੂ ਫਤਿਹਗੜ੍ਹ ਸਾਹਿਬ ਲਈ ਰਵਾਨਾ

Religious, Akshay Sharma, BJP Punjab

5 Dariya News

5 Dariya News

5 Dariya News

ਅੰਮ੍ਰਿਤਸਰ , 20 Dec 2025

Last updated on: Dec 22, 2025, 13:29 IST

ਸਿੱਖ ਇਤਿਹਾਸ ਦੀਆਂ ਅਮਰ ਸ਼ਹਾਦਤਾਂ ਨੂੰ ਨਮਨ ਕਰਦਿਆਂ, ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਫ੍ਰੀ ਬੱਸ ਸੇਵਾ ਦੀ ਅੱਜ ਹਲਕਾ ਉੱਤਰੀ ਤੋਂ ਸ਼ੁਰੂਆਤ ਭਾਜਪਾ ਨੇਤਾ ਅਤੇ ਸੇਵਾਦਾਰ ਅਕਸ਼ੈ ਸ਼ਰਮਾ ਵੱਲੋਂ ਕੀਤਾ ਗਿਆ। ਇਸ ਇਤਿਹਾਸਕ ਅਤੇ ਭਾਵੁਕ ਮੌਕੇ ‘ਤੇ ਅਕਸ਼ੈ ਸ਼ਰਮਾ ਨੇ ਝੰਡੀ ਵਿਖਾ ਕੇ ਪਹਿਲੇ ਜਥੇ ਨੂੰ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੀ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਕੀਤਾ।

ਇਹ ਵਿਸ਼ੇਸ਼ ਸੇਵਾ 20 ਤੋਂ 27 ਦਸੰਬਰ ਤੱਕ ਲਗਾਤਾਰ ਜਾਰੀ ਰਹੇਗੀ, ਜਿਸ ਤਹਿਤ ਹਰ ਰੋਜ਼ ਵੱਖ-ਵੱਖ ਜਥੇ ਸ਼ਹੀਦੀ ਸਭਾ ਦੇ ਦਰਸ਼ਨਾਂ ਲਈ ਸ਼੍ਰੀ ਫਤਿਹਗੜ੍ਹ ਸਾਹਿਬ ਭੇਜੇ ਜਾਣਗੇ। ਪਹਿਲੇ ਹੀ ਦਿਨ ਇਸ ਪਹਿਲ ਨੂੰ ਬੇਹੱਦ ਸਮਰਥਨ ਮਿਲਿਆ ਅਤੇ 45 ਬੱਸਾਂ ਰਾਹੀਂ ਲਗਭਗ 2000 ਤੋਂ ਵੱਧ ਸ਼ਰਧਾਲੂ ਸ਼੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਏ। ਸੰਗਤ ਦੀ ਵੱਡੀ ਭਾਗੀਦਾਰੀ ਨੇ ਇਹ ਸਾਬਤ ਕਰ ਦਿੱਤਾ ਕਿ ਗੁਰੂ ਸਾਹਿਬਾਨਾਂ ਦੀ ਸ਼ਹਾਦਤ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜੀਵੰਤ ਹੈ ਅਤੇ ਧਰਮ ਮਨੁੱਖ ਨੂੰ ਸੱਚਾਈ, ਹੌਸਲੇ ਅਤੇ ਬਲਿਦਾਨ ਦੇ ਰਾਹ ਨਾਲ ਜੋੜਦਾ ਹੈ।

ਇਸ ਮੌਕੇ ‘ਤੇ ਅਕਸ਼ੈ ਸ਼ਰਮਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਿਰਫ਼ ਸਿੱਖ ਸਮਾਜ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਪ੍ਰੇਰਣਾ ਹੈ। ਇਹ ਸੇਵਾ ਕਿਸੇ ਧਰਮ ਜਾਂ ਵਰਗ ਨੂੰ ਦੇਖ ਕੇ ਨਹੀਂ, ਬਲਕਿ ਗੁਰੂ ਸਾਹਿਬਾਨਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਭਟਕਾਵ ਤੋਂ ਦੂਰ ਰੱਖ ਕੇ ਗੁਰੂਆਂ ਵੱਲੋਂ ਦਿਖਾਏ ਸੱਚ, ਤਿਆਗ ਅਤੇ ਧਰਮ ਦੇ ਰਾਹ ‘ਤੇ ਚਲਣ ਦੀ ਪ੍ਰੇਰਣਾ ਦੇਣਾ ਹੀ ਇਸ ਸੇਵਾ ਦਾ ਮੁੱਖ ਮਕਸਦ ਹੈ। ਇਸ ਯਾਤਰਾ ਨੂੰ ਸਿਰਫ਼ ਸਫ਼ਰ ਹੀ ਨਹੀਂ, ਬਲਕਿ ਇੱਕ ਸ਼ਿਖਿਆਤਮਕ ਅਤੇ ਪ੍ਰੇਰਣਾਦਾਇਕ ਅਨੁਭਵ ਬਣਾਇਆ ਗਿਆ ਹੈ। ਚਾਰ ਘੰਟਿਆਂ ਦੀ ਯਾਤਰਾ ਦੌਰਾਨ ਬੱਸਾਂ ਵਿੱਚ ਚਾਰ ਸਾਹਿਬਜ਼ਾਦਿਆਂ ‘ਤੇ ਆਧਾਰਿਤ ਫ਼ਿਲਮ ਵਿਖਾਈ ਜਾ ਰਹੀ ਹੈ ਅਤੇ ਇਤਿਹਾਸਕਾਰਾਂ ਵੱਲੋਂ ਉਨ੍ਹਾਂ ਦੀ ਸ਼ਹਾਦਤ ਅਤੇ ਬਲਿਦਾਨ ਦੀ ਗਾਥਾ ਵੀ ਸੁਣਾਈ ਜਾ ਰਹੀ ਹੈ, ਤਾਂ ਜੋ ਖ਼ਾਸ ਕਰਕੇ ਵਿਦਿਆਰਥੀ ਵਰਗ ਇਸ ਇਤਿਹਾਸ ਨੂੰ ਸਮਝ ਕੇ ਆਪਣੇ ਜੀਵਨ ਵਿੱਚ ਅਪਣਾ ਸਕੇ।

ਸ਼ਰਧਾਲੂਆਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਯਾਤਰਾ ਦੌਰਾਨ ਐਂਬੂਲੈਂਸ, ਮੈਡੀਕਲ ਸਹੂਲਤਾਂ, ਖਾਣ-ਪੀਣ, ਬੈਠਕ ਦੀ ਯਥੇਸ਼ਟ ਵਵਸਥਾ ਅਤੇ ਸਮੇਂਬੱਧ ਪ੍ਰਬੰਧ ਕੀਤੇ ਗਏ ਹਨ। ਪੂਰੀ ਯਾਤਰਾ ਸੇਵਾ ਭਾਵ ਅਤੇ ਅਨੁਸ਼ਾਸਨ ਨਾਲ ਚਲਾਈ ਜਾ ਰਹੀ ਹੈ।ਅਕਸ਼ੈ ਸ਼ਰਮਾ ਨੇ ਸੰਗਤ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਭਰੋਸੇ ਅਤੇ ਸ਼ਰਧਾ ਨਾਲ ਲੋਕਾਂ ਨੇ ਇਸ ਪਹਿਲ ਨੂੰ ਸਵੀਕਾਰਿਆ ਹੈ, ਉਹੀ ਉਨ੍ਹਾਂ ਦੀ ਸਭ ਤੋਂ ਵੱਡੀ ਪੂੰਜੀ ਹੈ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਯਾਤਰਾ ਨੂੰ ਸਿਰਫ਼ ਦਰਸ਼ਨਾਂ ਤੱਕ ਸੀਮਿਤ ਨਾ ਰੱਖਿਆ ਜਾਵੇ, ਬਲਕਿ ਗੁਰੂਆਂ ਦੀ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਸੱਚਾਈ, ਸੇਵਾ ਅਤੇ ਮਨੁੱਖਤਾ ਦੇ ਮੂਲਿਆਂ ਨੂੰ ਅਪਨਾਇਆ ਜਾਵੇ।ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ, ਸਥਾਨਕ ਸੇਵਾਦਾਰ, ਸਮਾਜਸੇਵੀ ਅਤੇ ਨੌਜਵਾਨ ਹਾਜ਼ਰ ਰਹੇ, ਜਿਨ੍ਹਾਂ ਨੇ ਇਸ ਸੇਵਾ ਨੂੰ ਇਤਿਹਾਸਕ ਅਤੇ ਯਾਦਗਾਰ ਬਣਾਇਆ। ਇਸ ਦੌਰਾਨ ਭਾਜਪਾ ਨੇਤਾ ਤਰਨਜੀਤ ਸਿੰਘ ਸੰਧੂ ਅਤੇ ਪੱਪੂ ਮਹਾਜਨ ਵੀ ਮੌਜੂਦ ਰਹੇ ਅਤੇ ਗੁਰੂ ਸਾਹਿਬਾਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

 

Tags: Religious , Akshay Sharma , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD