Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 20 Dec 2025

Last updated on: Dec 22, 2025, 15:24 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਲਈ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਦੀ ਧਾਰਾ 11 ਵਿੱਚ ਸੋਧ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਖਾਸ ਸਮਾਂ ਮਿਆਦਾਂ ਨੂੰ ‘‘ਸਰਕਾਰ ਦੁਆਰਾ ਨੋਟੀਫਾਈ ਕੀਤੀ ਮਿਆਦ  ਅੰਦਰ’’ ਨਾਲ ਬਦਲਿਆ ਜਾ ਸਕੇਗਾ, ਜਿਸ ਦਾ ਉਦੇਸ਼ ਇਤਰਾਜ਼ ਦਾਇਰ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਮੌਜੂਦਾ 90 ਅਤੇ 60 ਦਿਨਾਂ (ਕ੍ਰਮਵਾਰ) ਤੋਂ ਘਟਾ ਕੇ 30 ਦਿਨ ਕਰਨਾ ਹੈ। 

ਇਸੇ ਤਰ੍ਹਾਂ ਐਕਟ ਦੀ ਧਾਰਾ 12(4) ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਨਾਲ ਅਪੀਲਾਂ ਦੇ ਨਿਪਟਾਰੇ ਦੀ ਮਿਆਦ 60 ਦਿਨਾਂ ਤੋਂ ਘਟਾ ਕੇ 30 ਦਿਨ ਕੀਤੀ ਜਾ ਸਕੇਗੀ। ਇਹ ਕਦਮ ਇਤਰਾਜ਼ਾਂ ਅਤੇ ਅਪੀਲਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਵੇਗਾ, ਜਿਸ ਨਾਲ ਜਨਤਾ ਨੂੰ ਕਾਫ਼ੀ ਲਾਭ ਹੋਵੇਗਾ।ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਕਾਰੋਬਾਰਾਂ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਕੈਬਨਿਟ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈਬੀਡੀਪੀ) 2022 ਵਿੱਚ ਇੱਕ ਅਹਿਮ ਸੋਧ ਨੂੰ ਵੀ ਪ੍ਰਵਾਨਗੀ ਦਿੱਤੀ, ਜੋ ਆਈਬੀਡੀਪੀ -2022 ਅਧੀਨ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰਨ ਲਈ ਬੈਂਕ ਗਰੰਟੀ ਪ੍ਰਦਾਨ ਕਰਨ ਦੀ ਸ਼ਰਤ ਦਾ ਬਦਲ  ਹੈ।

ਇਹ ਫੈਸਲਾ ਉਦਯੋਗ-ਸੰਗਠਨਾਂ ਦੀਆਂ ਕਈ ਨੁਮਾਇੰਦਗੀਆਂ ਤੋਂ ਬਾਅਦ ਲਿਆ ਗਿਆ ਹੈ, ਜਿਨ੍ਹਾਂ ਮੰਗ ਕੀਤੀ ਸੀ ਕਿ ਮੌਜੂਦਾ ਬੈਂਕ ਗਰੰਟੀ ਦੀਆਂ ਜ਼ਰੂਰਤਾਂ ਕਾਰਜਸ਼ੀਲ ਪੂੰਜੀ ਦੀ ਕਾਫ਼ੀ ਮਾਤਰਾ ਵਿੱਚ ਰੋਕ ਲਗਾ ਰਹੀਆਂ ਹਨ।  ਪੂੰਜੀ ਦੀ ਘਾਟ, ਜੋ ਉਦਯੋਗਿਕ ਵਿਸਥਾਰ, ਖੋਜ ਅਤੇ ਵਿਕਾਸ ਅਤੇ ਰੁਜ਼ਗਾਰ ਉਤਪਤੀ ਲਈ ਉਪਲਬਧ ਫੰਡਾਂ ਨੂੰ ਸੀਮਤ ਕਰ ਰਿਹਾ ਸੀ, ਨੂੰ ਇੱਕ ਵੱਡੀ ਰੁਕਾਵਟ ਵਜੋਂ ਪਛਾਣਿਆ ਗਿਆ ਸੀ।

ਹਾਲੀਆ ਸੋਧ ਤਹਿਤ, ਸਟੈਂਪ ਡਿਊਟੀ ਤੋਂ ਛੋਟ ਦੇ ਪ੍ਰੋਤਸਾਹਨ ਦਾ ਲਾਭ ਉਠਾਉਣ ਲਈ, ਪ੍ਰੋਤਸਾਹਨ ਪ੍ਰਾਪਤ ਜਾਇਦਾਦ ’ਤੇ ਬੈਂਕ ਗਰੰਟੀ ਦੀ ਸ਼ਰਤ ਨੂੰ ਵਪਾਰਕ ਉਤਪਾਦਨ ਦੇ ਸ਼ੁਰੂ ਹੋਣ ਦੀ ਮਿਤੀ ਤੱਕ ਵੈਧ ਫਸਟ ਚਾਰਜ ਨਾਲ ਬਦਲ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਸੀ.ਐਲ.ਯੂ./ਈ.ਡੀ.ਸੀ. ਛੋਟ ਦੇ ਪ੍ਰੋਤਸਾਹਨ ਲਈ, ਬੈਂਕ ਗਾਰੰਟੀ ਦੀ ਥਾਂ ਇੱਕ ਮਜ਼ਬੂਤ-ਤੰਤਰ ਪੇਸ਼ ਕੀਤਾ ਗਿਆ ਹੈ।ਇਹ ਸੋਧ ਨੀਤੀ ਦੀ ਪ੍ਰਭਾਵੀ ਮਿਤੀ ਭਾਵ 17/10/2022 ਤੋਂ ਲਾਗੂ ਹੋਵੇਗੀ।

ਕੈਬਨਿਟ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ 253 ਏਕੜ ਜ਼ਮੀਨ, ਜੋ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਨੂੰ ਤਬਦੀਲ ਕੀਤੀ ਗਈ ਸੀ, ਦੀ ਮੁੜ ਵੰਡ ਨੂੰ ਵੀ ਹਰੀ ਝੰਡੀ ਦੇ ਦਿੱਤੀ। ਹੁਣ 10 ਏਕੜ ਜ਼ਮੀਨ ਬੈਟਰੀ ਊਰਜਾ ਸਟੋਰੇਜ ਸਿਸਟਮ (ਬੀਈਐਸਐਸ) ਇੰਸਟਾਲੇਸ਼ਨ (ਟਰਾਂਸਫਰ ਟੂ ਪੀਐਸਪੀਸੀਐਲ ) ਲਈ ਵਰਤੀ ਜਾਵੇਗੀ, 10 ਏਕੜ (ਨਵੇਂ ਬੱਸ ਸਟੈਂਡ ਲਈ) ਬੀਡੀਏ ਦੁਆਰਾ ਰੱਖੀ ਜਾਵੇਗੀ ਅਤੇ ਟਰਾਂਸਪੋਰਟ ਵਿਭਾਗ ਨੂੰ ਦਿੱਤੀ ਜਾਵੇਗੀ, ਜੋ ਡਿਪਟੀ ਕਮਿਸ਼ਨਰ ਬਠਿੰਡਾ ਦੁਆਰਾ ਨਿਰਧਾਰਤ ਕੀਮਤ ’ਤੇ ਜ਼ਮੀਨ ਦੀ ਕੀਮਤ ਬੀਡੀਏ ਨੂੰ ਦੇਵੇਗਾ। ਬਾਕੀ 20 ਏਕੜ ਜ਼ਮੀਨ ਰਿਹਾਇਸ਼ੀ/ਵਪਾਰਕ ਉਦੇਸ਼ਾਂ ਲਈ ਰਿਹਾਇਸ਼ੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੁਆਰਾ ਰੱਖੀ ਜਾਵੇਗੀ।

ਕੈਬਨਿਟ ਨੇ ਨਗਰ ਪਾਲਿਕਾਵਾਂ ਅਤੇ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਵੇਚੀਆਂ ਜਾਂ ਤਬਦੀਲ ਕੀਤੀਆਂ ਜਾਣ ਵਾਲੀਆਂ ਉੱਚ-ਮੁੱਲ ਵਾਲੀਆਂ ਜਾਇਦਾਦਾਂ, ਜਿਨ੍ਹਾਂ ਨੂੰ  ‘ਚੰਕ ਸਾਈਟਾਂ’ ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ, ਲਈ  ਭੁਗਤਾਨ ਸ਼ਡਿਊਲ ਵਿੱਚ ਸੋਧ ਲਈ ਪੰਜਾਬ ਪ੍ਰਬੰਧਨ ਅਤੇ ਮਿਉਂਸਪਲ ਪ੍ਰਾਪਰਟੀਜ਼ ਨਿਯਮ, 2021 ਦੇ ਨਿਯਮ 3 ਅਤੇ 16 (1) ਵਿੱਚ ਸੋਧ ਕਰਨ ਲਈ ਆਪਣੀ ਸਹਿਮਤੀ ਵੀ ਦਿੱਤੀ। ਇਹ ਨਿਵੇਸ਼ ਪ੍ਰਤੀਯੋਗੀ ਬੋਲੀ ਵਿੱਚ ਵਾਧਾ ਕਰੇਗਾ ਅਤੇ ਸ਼ਹਿਰੀ ਅਤੇ ਵਿਕਾਸ ਵਿੱਚ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰੇਗਾ।

ਇਸ ਤੋਂ ਇਲਾਵਾ, ਇਹ ਯੋਗ ਬੋਲੀਕਾਰਾਂ ਦੇ ਪੂਲ ਨੂੰ ਵਧਾ ਕੇ ਮਾਰਕੀਟ ਮੁਕਾਬਲੇ ਨੂੰ ਵਧਾਏਗਾ ਅਤੇ ਬੋਲੀ ਪ੍ਰਕਿਰਿਆ ਦੌਰਾਨ ਮੁਕਾਬਲੇ ਨੂੰ ਤੇਜ਼ ਕਰੇਗਾ।ਕੈਬਨਿਟ ਨੇ ਮਨਰੇਗਾ ’ਤੇ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਸੋਧਾਂ ’ਤੇ ਚਰਚਾ ਕਰਨ ਲਈ 30 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ।ਮੰਤਰੀ ਮੰਡਲ ਦਾ ਵਿਚਾਰ ਸੀ ਕਿ ਸੋਧਾਂ ਦਾ ਉਦੇਸ਼ ਨਾ ਸਿਰਫ਼ ਸਕੀਮ ਦਾ ਨਾਮ ਬਦਲਣਾ ਹੈ, ਸਗੋਂ ਸਕੀਮ ਦੀ ਮੂਲ ਭਾਵਨਾ ਨੂੰ ਖ਼ਤਮ ਕਰਨਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD