Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਜਲ-ਭੰਡਾਰਾਂ ਵਿੱਚ ਗਾਰ ਜਮ੍ਹਾ ਹੋਣ ਨਾਲ ਪਾਣੀ ਜਮ੍ਹਾ ਹੋਣ ਦੀ 19.24 ਫੀਸਦੀ ਸਮਰੱਥਾ ਘਟੀ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ / ਸੁਲਤਾਨਪੁਰ ਲੋਧੀ , 20 Dec 2025

Last updated on: Dec 22, 2025, 15:27 IST

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਨੂੰ ਲਿਖੇ ਪੱਤਰ ਵਿੱਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ, ਪੰਜਾਬ ਲਈ ਹੜ੍ਹ ਪ੍ਰਬੰਧਨ ਅਤੇ ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਸੰਤ ਸੀਚੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਵਿਸ਼ੇਸ਼ ਪੈਕੇਜ ਦੇਣ ਵਿੱਚ ਹੁਣ ਵੀ ਦੇਰੀ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਹੋਰ ਵੱਡੀਆਂ ‘ਕੁਦਰਤੀ’ ਤਬਾਹੀਆਂ ਦਾ ਸਾਹਮਣਾ ਕਰਨਾ ਪੈ ਸਕਦਾ। 

ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ‘ਤੇ ਬਣੇ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਸਾਲ 2020 ਵਿੱਚ ਅਤੇ ਬੁੱਢੇ ਦਰਿਆ ਵਿੱਚ ਜੂਨ-ਜੁਲਾਈ ਮਹੀਨਿਆਂ ਦੌਰਾਨ ਵੱਡੀ ਪੱਧਰ ‘ਤੇ ਗਾਰ ਕੱਢਣ ਨਾਲ ਇਲਾਕਾ ਹੜ੍ਹਾਂ ਦੀ ਮਾਰ ਤੋਂ ਬਚਿਆ ਰਿਹਾ ਸੀ।ਸੰਤ ਸੀਚੇਵਾਲ ਨੇ ਆਪਣੇ ਪੱਤਰ ਰਾਹੀ ਕਿਹਾ ਕਿ ਪੰਜਾਬ ਵਿੱਚ ਅਗਸਤ 2025 ਦੌਰਾਨ ਆਏ ਭਿਆਨਕ ਹੜਾਂ ਨੇ ਭਾਰੀ ਤਬਾਹੀ ਮਚਾਈ ਸੀ। ਇਸ ਤੋਂ ਬਾਅਦ ਰਾਵੀ ਦਰਿਆ ਵਿੱਚ ਆਏ ਹੜ੍ਹ ਨੇ ਤਾਂ ਸਾਰੇ ਰਿਕਾਰਡ ਹੀ ਤੋੜ ਦਿੱਤੇ ਸਨ। 

ਇਨ੍ਹਾਂ ਹੜ੍ਹਾਂ ਨੇ ਮਾਝਾ, ਮਾਲਵਾ ਅਤੇ ਦੋਆਬਾ ਖੇਤਰਾਂ ਵਿੱਚ ਵੱਡੀ ਤਬਾਹੀ ਮਚਾਈ ਸੀ। ਸੈਂਕੜਿਆਂ ਪਿੰਡ ਪ੍ਰਭਾਵਿਤ ਹੋਏ ਹਨ, ਕੀਮਤੀ ਜਾਨਾਂ ਚਲੇ ਗਈਆਂ। ਕਿਸਾਨਾਂ ਦੀਆਂ ਝੋਨੇ ਦੀਆਂ ਫਸਲਾਂ ਲਗਭਗ 100 ਫੀਸਦੀ ਤੱਕ ਬਰਬਾਦ ਹੋ ਗਈ ਸੀ। ਸੜਕਾਂ, ਸਰਕਾਰੀ ਇਮਾਰਤਾਂ ਅਤੇ ਪੇਂਡੂ ਬੁਨਿਆਦੀ ਢਾਂਚਾ ਵੀ ਭਾਰੀ ਨੁਕਸਾਨ ਹੋਇਆ ਸੀ।ਪੱਤਰ ਵਿੱਚ ਹਰੀਕੇ ਪੱਤਣ ਹੈਡ ਵਰਕਸ ਦਾ ਜ਼ਿਕਰ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਜਿੱਥੇ ਸਤਲੁਜ ਅਤੇ ਬਿਆਸ ਦਰਿਆਵਾਂ ਦਾ ਸੰਗਮ ਹੁੰਦਾ ਹੈ, 1952–53 ਵਿੱਚ ਇਹ ਬੈਰਾਜ ਬਣਨ ਤੋਂ ਬਾਅਦ ਅੱਜ ਤੱਕ ਇਕ ਵਾਰ ਵੀ ਡੀ-ਸਿਲਟਿੰਗ ਨਹੀਂ ਹੋਈ। 

ਲਗਭਗ 48 ਵਰਗ ਕਿਲੋਮੀਟਰ ਖੇਤਰ ਵਿੱਚ ਭਾਰੀ ਪੱਧਰ ਤੇ ਗਾਰ ਜਮ੍ਹਾ ਹੋ ਚੁੱਕੀ ਹੈ, ਜਿਸ ਕਾਰਨ ਹੜ੍ਹਾਂ ਦੌਰਾਨ ਪਾਣੀ ਰੋਕਣ ਦੀ ਸਮਰੱਥਾ ਖਤਮ ਹੋ ਗਈ ਹੈ। ਬਰਸਾਤਾਂ ਦੌਰਾਨ ਚਿੱਟੀ ਵੇਈਂ, ਕਾਲੀ ਵੇਈਂ, ਸਤਲੁਜ ਅਤੇ ਬਿਆਸ ਦਰਿਆ ਹਰ ਸਾਲ ਵੱਡੀ ਮਾਤਰਾ ਵਿੱਚ ਗਾਰ ਅਤੇ ਰੇਤਾ ਲਿਆਉਂਦੇ ਹਨ, ਜੋ ਹਰੀਕੇ ਪੱਤਣ ਵਿੱਚ ਜਮ੍ਹਾ ਹੋ ਜਾਂਦੀ ਹੈ, ਪਾਣੀ ਰਾਜਸਥਾਨ ਨੂੰ ਚਲਿਆ ਜਾਂਦਾ ਹੈ ਪਰ ਗਾਰ ਪੰਜਾਬ ਲਈ ਖਤਰਾ ਬਣ ਜਾਂਦੀ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਖੇਤੀ ’ਤੇ ਨਿਰਭਰ ਹੈ ਅਤੇ ਖੇਤੀ ਪਾਣੀ ’ਤੇ ਨਿਰਭਰ ਹੈ। ਪਾਣੀ ਡੈਮਾਂ ਵਿੱਚ ਹੈ, ਜਿਸ ਦਾ ਕੰਟਰੋਲ ਕੇਂਦਰ ਸਰਕਾਰ ਕੋਲ ਹੈ। ਉਨ੍ਹਾਂ ਕਿਹਾ “ਜਿਸ ਪੰਜਾਬ ਨੇ ਦੇਸ਼ ਦਾ ਢਿੱਡ ਭਰਿਆ, ਅੱਜ ਉਹ ਪੰਜਾਬ ਖੁਦ ਪਾਣੀ ਲਈ ਸੰਘਰਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਅਗਸਤ ਮਹੀਨੇ ਵਿੱਚ ਆਏ ਹੜ੍ਹਾਂ ਕਾਰਣ ਕਿਸਾਨਾਂ ਦੀ ਬੇਅਬਾਦ ਜ਼ਮੀਨਾਂ ਨੂੰ ਮੁੜ ਤੋਂ ਵਾਹੀਯੋਗ ਬਣਾਉਣ ਲਈ ਪੰਜ ਮਹੀਨਿਆਂ ਤੋਂ ਸੇਵਾ ਚੱਲ ਰਹੀ ਹੈ। ਜਿੱਥੇ ਚਾਰ ਤੋਂ ਪੰਜ ਫੁੱਟ ਤੱਕ ਗਾਰ ਚੜ੍ਹੀ ਹੋਈ ਹੈ। ਜਿਸਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਹਰ ਸਾਲ ਡੈਮਾਂ ਵਿੱਚ ਆ ਰਹੇ ਪਾਣੀ ਵਿੱਚ ਗਾਰ ਦੀ ਮਾਤਰਾ ਕਿੰਨੀ ਹੋਵੇਗੀ।

23 ਜਲ-ਭੰਡਾਰਾਂ ਵਿੱਚ 50 ਫੀਸਦੀ ਤੋਂ ਉਪਰ ਜਮ੍ਹਾ ਹੋ ਚੁੱਕੀ ਹੈ ਗਾਰ

ਡੈਮਾਂ ਵਿੱਚ ਗਾਰ ਜਮ੍ਹਾ ਹੋਣ ਦੇ ਮੁੱਦੇ ਨੂੰ ਲੈ ਕੇ ਸੰਤ ਸੀਚੇਵਾਲ ਵੱਲੋਂ ਸਰਦ ਰੁੱਤ ਦੇ ਸੈਸ਼ਨ ਦੇ ਪਹਿਲੇ ਦਿਨ ਹੀ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਇਆ ਜਾਣਾ ਸੀ ਜੋ ਹੰਗਾਮਿਆਂ ਦੀ ਭੇਂਟ ਚੜ੍ਹ ਗਿਆ ਸੀ। ਉਹਨਾਂ ਵੱਲੋ ਇਸ ਬਾਰੇ ਸਵਾਲ ਵੀ ਲਗਾਇਆ ਸੀ। ਜਿਸਦੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਮੰਨਿਆ ਕਿ 439 ਜਲ-ਭੰਡਾਰਾਂ ਵਿਚ ਗਾਰ ਜਮ੍ਹਾ ਹੋਣ ਨਾਲ ਪਾਣੀ ਜਮ੍ਹਾ ਹੋਣ ਦੀ 19.24 ਫੀਸਦੀ ਸਮਰੱਥਾ ਘੱਟ ਗਈ ਹੈ। 

ਇਨ੍ਹਾਂ ਵਿੱਚ 23 ਜਲ-ਭੰਡਾਰ ਅਜਿਹੇ ਵੀ ਹਨ, ਜਿਨ੍ਹਾਂ 50 ਫੀਸਦੀ ਤੋਂ ਉਪਰ ਗਾਰ ਜਮ੍ਹਾ ਹੋ ਚੁੱਕੀ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਧਰਤੀ ਹੇਠਲੇ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ। ਡੈਮਾਂ ਵਿੱਚ ਪਾਣੀ ਜਮ੍ਹਾ ਹੋਣ ਦੀ ਸਮਰੱਥਾ ਘਟਣ ਨਾਲ ਪੰਜਾਬ ਦੀ ਸਿੰਚਾਈ ਅਤੇ ਪੀਣਯੋਗ ਪਾਣੀ ਦੀ ਸੁਰੱਖਿਆ ਹੋਰ ਕਮਜ਼ੋਰ ਹੁੰਦੀ ਜਾ ਰਹੀ ਹੈ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD