Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਰੈਂਡਸ ਸਪੋਰਟਸ ਅਤੇ ਸੋਸ਼ਲ ਵੈਲਫੇਅਰ ਸੋਸਾਇਟੀ ਵੱਡੇ ਪੱਧਰ ਤੇ ਨੌਜਵਾਨ ਵਰਗ ਨੂੰ ਜੋੜ ਰਹੀ ਹੈ ਖੇਡਾਂ ਦੇ ਨਾਲ : ਕੁਲਵੰਤ ਸਿੰਘ

ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ 7ਵਾਂ ਖੇਡ ਮੇਲਾ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 21 Dec 2025

Last updated on: Dec 23, 2025, 16:50 IST

ਸੋਸ਼ਲ ਵੈਲਫੇਅਰ ਸਪੋਰਟਸ ਅਤੇ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ 7ਵਾਂ  ਖੇਡ ਮੇਲਾ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ, ਵਿਧਾਇਕ ਕੁਲਵੰਤ ਸਿੰਘ ਨੇ ਖਿਡਾਰੀਆਂ ਦਾ ਹੌਸਲਾ ਅਫਜਾਈ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਮੈਂ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਅਤੇ ਬਲਿੰਦਰ ਸਿੰਘ ਸਮੇਤ ਸੁਸਾਇਟੀ ਦੀ  ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਨਾਲ ਹੀ ਮੁਬਾਰਕਬਾਦ ਦਿੰਦਾ ਹਾਂ ਕਿ ਅਮਰਜੀਤ ਸਿੰਘ ਅਤੇ ਬਲਿੰਦਰ ਸਿੰਘ ਤੇ ਅਧਾਰਤ ਸਮੁੱਚੀ ਟੀਮ ਦੀ ਤਰਫੋਂ ਪਿਛਲੇ 11 ਵਰਿਆਂ ਤੋਂ ਖੇਡ ਮੇਲੇ  ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ ਖਿਡਾਰੀਆਂ ਦੇ ਲਈ  ਵੱਡਾ ਉਪਰਾਲਾ ਹੈ ਕਿ ਇਹ ਵੱਡੀ ਪੱਧਰ ਤੇ ਬੱਚਿਆਂ ਨੂੰ ਖੇਡ ਮੈਦਾਨ ਵੱਲ ਤੋਰਨ ਦੇ ਲਈ ਲੋੜੀਂਦਾ ਮਾਹੌਲ ਤਿਆਰ ਕਰ ਰਹੇ ਹਨ, ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਪੱਕੇ ਤੌਰ ਤੇ ਜੋੜਿਆ ਜਾ ਰਿਹਾ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਟੀਮ ਦੇ ਵੱਲੋਂ ਜਿੱਥੇ ਖਿਡਾਰੀਆਂ ਨੂੰ ਲੋੜੀਂਦਾ ਸਮਾਨ ਉਪਲਬਧ ਕਰਵਾਇਆ ਜਾਂਦਾ ਹੈ, ਉਥੇ ਇਹਨਾ ਵੱਲੋਂ ਸੱਭਿਆਚਾਰਕ ਗਤੀਵਿਧੀਆਂ ਸਮੇਤ ਸਮਾਜ ਸੇਵੀ ਸਰਗਰਮੀਆਂ ਵੀ ਲਗਾਤਾਰ ਜਾਰੀ ਰੱਖੀਆਂ ਜਾ ਰਹੀਆਂ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਵਰਗੀ ਅਮਰੀਕ ਸਿੰਘ ਤਹਿਸੀਲਦਾਰ ਜੋ ਸਾਡੇ ਵਿੱਚ ਅੱਜ ਨਹੀਂ ਹਨ, ਪਰ ਮੈਨੂੰ  ਇਹ ਲੱਗਦਾ ਹੈ ਕਿ ਉਹ ਸਾਡੇ ਨੇੜੇ- ਤੇੜੇ ਹੀ  ਹਾਜ਼ਰ ਹਨ, ਕਿਉਂਕਿ ਜਿਹੜਾ ਕੰਮ ਉਹਨਾਂ ਨੇ ਲੋਕ ਸੇਵਾ ਦਾ ਸ਼ੁਰੂ ਕੀਤਾ ਸੀ, ਉਸ ਪਰੰਪਰਾ ਨੂੰ ਉਹਨਾਂ ਦੇ ਬੱਚਿਆਂ ਨੇ ਸੰਭਾਲ  ਰੱਖਿਆ ਹੈ।

ਸਵਰਗੀ ਅਮਰੀਕ ਸਿੰਘ ਤਹਿਸੀਲਦਾਰ 1995 ਦੇ ਵਿੱਚ ਕੌਂਸਲਰ ਬਣੇ ਸਨ, ਅਤੇ ਮੈਂ ਆਪਣੇ ਸ਼ੁਰੂਆਤੀ ਦਿਨਾਂ ਦੇ ਵਿੱਚ ਉਹਨਾਂ ਕੋਲੋਂ ਹੀ ਕੰਮ ਸਿੱਖਿਆ ਹਾਂ, ਕਿਉਂਕਿ  ਅਮਰੀਕ ਸਿੰਘ ਤਹਿਸੀਲਦਾਰ ਜੀ ਸ਼ਾਮ ਵੇਲੇ ਆਪਣੇ ਹੱਥ ਵਿੱਚ ਕਾਪੀ ਫੜ ਕੇ ਆਪਣੇ ਵਾਰਡ ਦਾ ਚੱਕਰ ਲਗਾ ਕੇ ਉਥੋਂ  ਦੀਆਂ ਸਮੱਸਿਆਵਾਂ ਕਾਪੀ ਤੇ ਲਿਖ ਕੇ ਉਹਨਾਂ ਦਾ ਹੱਲ ਕਰਦੇ ਸਨ ਅਤੇ ਹਰ ਗਲੀ ਅਤੇ ਨੁੱਕੜ ਵੱਲ ਵੇਖਦੇ ਸਨ ਕਿ ਕਿਹੜੀ ਗਲੀ ਖਰਾਬ ਹੈ ਜਾਂ ਕਿਸ ਤੇ ਲਾਈਟ ਜਾਂ ਕੋਈ ਬੱਲਬ ਖਰਾਬ ਹੈ, ਉਸ ਨੂੰ ਤੁਰੰਤ ਉਹ ਠੀਕ ਕਰਵਾਉਂਦੇ ਸਨ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅਜਿਹੇ ਖੇਡ ਮੇਲੇ ਪਿੰਡਾਂ ਦੇ ਵਿੱਚ ਤਾਂ ਉਹਨਾਂ ਬਹੁਤ ਦੇਖੇ ਹਨ ਅਤੇ ਰੋਜ਼ਾਨਾ ਹੀ ਘੱਟੋ- ਘੱਟ ਇੱਕ ਖੇਡ ਮੇਲੇ ਤੇ ਉਹ ਸ਼ਾਮਿਲ ਵੀ ਹੁੰਦੇ ਹਨ, ਪਰੰਤੂ ਸ਼ਹਿਰ ਦੇ ਵਿੱਚ ਖੇਡ ਮੇਲਾ ਕਰਵਾਉਣਾ, ਉਹ ਵੀ ਮੋਹਾਲੀ ਵਰਗੇ ਸ਼ਹਿਰ ਦੇ ਵਿੱਚ, ਇਹ ਆਪਣੇ ਆਪ ਵਿੱਚ ਇੱਕ ਵਿਲੱਖਣ ਗੱਲ ਹੈ। ਇਸ ਉਪਰਾਲੇ ਦੇ ਲਈ ਅਮਰਜੀਤ ਸਿੰਘ ਬਲਿੰਦਰ ਸਿੰਘ ਤੇ ਅਧਾਰਿਤ ਪੂਰੀ ਟੀਮ ਵਧਾਈ ਦੀ ਪਾਤਰ ਹੈ ਅਤੇ ਮੇਰੀ ਇਹਨਾਂ ਨੂੰ ਅਪੀਲ ਵੀ ਹੈ ਕਿ ਉਹ ਹੋਰਨਾ  ਸੈਕਟਰਾਂ ਅਤੇ ਫੇਜ਼ਾਂ ਵਿੱਚ ਦੇ ਵਿੱਚ  ਜਾ ਕੇ ਅਜਿਹੇ  ਖੇਡ  ਮੇਲਿਆਂ ਦਾ ਆਯੋਜਨ ਕਰਨ ਤਾਂ ਕਿ  ਨੌਜਵਾਨਾਂ ਨੂੰ ਖੇਡ ਖੇਡਣ ਨਾਲ ਜੋੜਿਆ ਜਾ ਸਕੇ।

ਇਸ ਮੌਕੇ ਤੇ ਪ੍ਰਧਾਨ ਅਮਰਜੀਤ ਸਿੰਘ ਤੋਂ ਇਲਾਵਾ ਬਲਿੰਦਰ ਸਿੰਘ, ਡਾਕਟਰ ਕੁਲਦੀਪ ਸਿੰਘ, ਜਗਜੀਤ ਸਿੰਘ ਗੋਬਿੰਦਗ੍ਹੜ , ਹਰਪਾਲ ਸਿੰਘ ਚੰਨਾਂ,  ਗੁਰਪ੍ਰੀਤ ਸਿੰਘ ਕੁਰੜਾ , ਧਰਮਪ੍ਰੀਤ ਸਿੰਘ ਪੰਚ, ਵੀ ਹਾਜ਼ਰ ਸਨ।                       

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD