Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਰੱਖਿਆ ਅਤੇ ਅੰਦਰੂਨੀ ਸੁਰੱਖਿਆ ਲਈ ਖੋਜ, ਸਿੱਖਿਆ, ਟ੍ਰੇਨਿੰਗ ਅਤੇ ਤਕਨਾਲੋਜੀ ਸਹਾਇਤਾ ਵਿੱਚ ਸਹਿਯੋਗ ਨੂੰ ਹੁਲਾਰਾ ਦੇਣ ਲਈ ਡੀਆਰਡੀਓ ਅਤੇ ਆਰਆਰਯੂ ਨੇ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ

Rajnath Singh, Union Defence Minister, Defence Minister of India, BJP, Bharatiya Janata Party, Defence Research and Development Organisation, DRDO, Rashtriya Raksha University, RRU

Web Admin

Web Admin

5 Dariya News

ਨਵੀਂ ਦਿੱਲੀ , 22 Dec 2025

Last updated on: Dec 23, 2025, 17:29 IST

ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ) ਅਤੇ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ (ਆਰਆਰਯੂ) ਨੇ ਰੱਖਿਆ ਅਤੇ ਅੰਦਰੂਨੀ ਸੁਰੱਖਿਆ ਦੇ ਖੇਤਰ ਵਿੱਚ ਖੋਜ, ਸਿੱਖਿਆ, ਟ੍ਰੇਨਿੰਗ ਅਤੇ ਤਕਨਾਲੋਜੀ ਸਹਾਇਤਾ ਦੇ ਖੇਤਰ ਵਿੱਚ ਸਹਿਯੋਗ ਨੂੰ ਹੁਲਾਰਾ ਦੇਣ ਲਈ ਇੱਕ ਸਹਿਮਤੀ ਪੱਤਰ (ਐੱਮਓਯੂ) ‘ਤੇ ਹਸਤਾਖਰ ਕੀਤੇ ਹਨ। ਇਸ ਐੱਮਓਯੂ ‘ਤੇ ਵਿਸ਼ੇਸ਼  ਵਿਗਿਆਨਿਕ ਅਤੇ ਡਾਇਰੈਕਟਰ ਜਨਰਲ (ਉਤਪਾਦਨ ਤਾਲਮੇਲ ਅਤੇ ਸੇਵਾਵਾਂ ਇੰਟਰੈਕਸ਼ਨ) ਡਾ. ਚੰਦ੍ਰਿਕਾ ਕੌਸ਼ਿਕ ਅਤੇ ਆਰਆਰਯੂ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਬਿਮਲ ਐੱਨ ਪਟੇਲ ਨੇ ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ 22 ਦਸੰਬਰ, 2025 ਨੂੰ ਨਵੀਂ ਦਿੱਲੀ ਦੇ ਸਾਊਥ ਬਲੌਕ ਵਿੱਚ ਹਸਤਾਖਰ ਕੀਤੇ। 

ਇਸ ਮੌਕੇ ‘ਤੇ ਰੱਖਿਆ ਖੋਜ ਅਤੇ ਵਿਕਾਸ ਵਿਭਾਗ ਦੇ ਸਕੱਤਰ ਅਤੇ ਡੀਆਰਡੀਓ ਦੇ ਚੇਅਰਮੈਨ ਡਾ. ਸਮੀਰ ਵੀ . ਕਾਮਤ ਵੀ ਮੌਜੂਦ ਸਨ। ਇਸ ਸਹਿਮਤੀ ਪੱਤਰ ਦਾ ਉਦੇਸ਼ ਆਤਮਨਿਰਭਰ ਭਾਰਤ ਦੀ ਰਾਸ਼ਟਰੀ ਕਪਲਨਾ ਅਤੇ ਅੰਮ੍ਰਿਤ ਕਾਲ ਦੌਰਾਨ ਅਪਣਾਏ ਗਏ ਸਮੁੱਚੇ ਰਾਸ਼ਟਰਵਿਆਪੀ ਵਿਜ਼ਨ ਦੇ ਅਨੁਸਾਰ ਰੱਖਿਆ ਅਤੇ ਅੰਦਰੂਨੀ ਸੁਰੱਖਿਆ ਤਕਨਾਲੋਜੀਆਂ ਵਿੱਚ ਭਾਰਤ ਦੀ ਆਤਮਨਿਰਭਰਤਾ ਨੂੰ ਮਜ਼ਬੂਤ ਕਰਨਾ ਹੈ। 

ਇਹ ਰਾਸ਼ਟਰੀ ਸੁਰੱਖਿਆ ਤਿਆਰੀਆਂ ਨੂੰ ਵਧਾਉਣ ਅਤੇ ਅੰਦਰੂਨੀ ਸੁਰੱਖਿਆ ਵਿੱਚ ਭਾਰਤ ਦੀ ਰਣਨੀਤਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਲਈ ਤਕਨਾਲੋਜੀ, ਗਿਆਨ ਅਤੇ ਸੰਚਾਲਨ ਸੂਝ ਦੇ ਏਕੀਕਰਣ ਦੇ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਗ੍ਰਹਿ ਮੰਤਰਾਲੇ ਦੇ ਅਧੀਨ ਰਾਸ਼ਟਰੀਯ ਰਕਸ਼ਾ ਯੂਨੀਵਰਸਿਟੀ ਇੱਕ ਰਾਸ਼ਟਰੀ ਮਹੱਤਵ ਦਾ ਸੰਸਥਾਨ ਅਤੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਦੁਆਰਾ ਨਾਮਜ਼ਦ ਰੱਖਿਆ ਅਧਿਐਨ ਦਾ ਨੋਡਲ ਕੇਂਦਰ ਹੈ ਜੋ ਅੰਦਰੂਨੀ ਸੁਰੱਖਿਆ ਦੇ ਖੇਤਰ ਵਿੱਚ ਮਜ਼ਬੂਤ ਅਕਾਦਮਿਕ, ਟ੍ਰੇਨਿੰਗ ਅਤੇ ਨੀਤੀਗਤ ਮੁਹਾਰਤ ਪ੍ਰਦਾਨ ਕਰਦਾ ਹੈ। 

ਦੇਸ਼ ਦਾ ਪ੍ਰਮੁੱਖ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀਆਰਡੀਓ), ਹਥਿਆਰਬੰਦ ਬਲਾਂ ਅਤੇ ਸੁਰੱਖਿਆ ਏਜੰਸੀਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਅਤਿਆਧੁਨਿਕ ਸਵਦੇਸ਼ੀ ਤਕਨਾਲੋਜੀਆਂ ਅਤੇ ਪ੍ਰਣਾਲੀ-ਪੱਧਰੀ ਮੁਹਾਰਤ ਦਾ ਯੋਗਦਾਨ ਦਿੰਦਾ ਹੈ। ਸਹਿਮਤੀ ਪੱਤਰ ਦੇ ਤਹਿਤ, ਦੋਵੇਂ ਸੰਗਠਨ, ਸੰਯੁਕਤ ਖੋਜ ਪ੍ਰੋਜੈਕਟਾਂ, ਪੀਐੱਚਡੀ ਅਤੇ ਫੈਲੋਸ਼ਿਪ ਪ੍ਰੋਗਰਾਮਾਂ ਅਤੇ ਸੁਰੱਖਿਆ ਬਲਾਂ ਲਈ ਵਿਸ਼ੇਸ਼ ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮਾਂ ‘ਤੇ ਸਹਿਯੋਗ ਕਰਨਗੇ। 

ਇਸ ਸਹਿਯੋਗ ਵਿੱਚ ਉਭਰਦੀਆਂ ਸੰਚਾਲਨ ਚੁਣੌਤੀਆਂ ‘ਤੇ ਅਧਿਐਨ, ਤਕਨਾਲੋਜੀ ਪਾੜੇ ਦੇ ਵਿਸ਼ਲੇਸ਼ਣ, ਭਵਿੱਖ ਦੀਆਂ ਜ਼ਰੂਰਤਾਂ ਦਾ ਪੂਰਵ ਅਨੁਮਾਨ ਅਤੇ ਕੇਂਦਰੀ ਹਥਿਆਰਬੰਦ ਬਲਾਂ ਅਤੇ ਗ੍ਰਹਿ ਮੰਤਰਾਲੇ ਦੇ ਅਧੀਨ ਹੋਰ ਏਜੰਸੀਆਂ ਵਿੱਚ ਸ਼ਾਮਲ ਡੀਆਰਡੀਓ-ਵਿਕਸਿਤ ਪ੍ਰਣਾਲੀਆਂ ਦੇ ਜੀਵਨ-ਚੱਕਰ ਪ੍ਰਬੰਧਨ ਦਾ ਅਧਿਐਨ ਵੀ ਸ਼ਾਮਲ ਹੋਵੇਗਾ।

 

Tags: Rajnath Singh , Union Defence Minister , Defence Minister of India , BJP , Bharatiya Janata Party , Defence Research and Development Organisation , DRDO , Rashtriya Raksha University , RRU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD