Thursday, 23 July 2026

 

 

ਖ਼ਾਸ ਖਬਰਾਂ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

 

1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 22 Dec 2025

Last updated on: Dec 24, 2025, 11:18 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

 ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD