Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ–ਹਰਿਆਣਾ ਵਿੱਚ ਸਰਕਾਰੀ ਓਲਡ ਏਜ ਹੋਮ ਨਹੀਂ ਬਣੇ

ਹਾਈ ਕੋਰਟ ਵਿੱਚ ਕੁਲਜੀਤ ਸਿੰਘ ਬੇਦੀ ਦੀ ਕੰਟੈਂਪਟ ਪਟੀਸ਼ਨ ’ਤੇ ਨੋਟਿਸ

Kuljit Singh Bedi, Mohali Municipal Corporation, Sahibzada Ajit Singh Nagar, Punjab Pradesh Congress Committee, Congress, Punjab Congress

Web Admin

Web Admin

5 Dariya News

ਮੋਹਾਲੀ , 22 Dec 2025

Last updated on: Dec 24, 2025, 12:13 IST

ਪੰਜਾਬ ਅਤੇ ਹਰਿਆਣਾ ਵਿੱਚ ਬਜ਼ੁਰਗ ਨਾਗਰਿਕਾਂ ਲਈ ਸਰਕਾਰੀ ਓਲਡ ਏਜ ਹੋਮਾਂ ਦੀ ਤਾਮੀਰ ਸਬੰਧੀ ਹਾਈ ਕੋਰਟ ਨੂੰ ਦਿੱਤੀਆਂ ਗਈਆਂ ਅੰਡਰਟੇਕਿੰਗਾਂ ਦੀ ਪਾਲਣਾ ਨਾ ਹੋਣ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਰੁਖ ਅਪਣਾਇਆ ਹੈ। ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਦਾਇਰ ਕੀਤੀ ਗਈ ਕੰਟੈਂਪਟ ਪਟੀਸ਼ਨ ’ਤੇ ਮਾਣਯੋਗ ਜਸਟਿਸ ਵਿਕਰਮ ਅੱਗਰਵਾਲ ਨੇ ਪੰਜਾਬ ਸਰਕਾਰ, ਹਰਿਆਣਾ ਸਰਕਾਰ ਅਤੇ GMADA ਨੂੰ ਨੋਟਿਸ ਜਾਰੀ ਕਰਦੇ ਹੋਏ 10 ਫਰਵਰੀ 2026 ਤੱਕ ਜਵਾਬ ਅਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। 

ਅਦਾਲਤ ਵਿੱਚ ਪੰਜਾਬ, ਹਰਿਆਣਾ ਅਤੇ GMADA ਵੱਲੋਂ ਹਾਜ਼ਰ ਵਕੀਲਾਂ ਨੇ ਨੋਟਿਸ ਸਵੀਕਾਰ ਕਰ ਲਿਆ। ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਹਾਈ ਕੋਰਟ ਅੱਗੇ ਦਿੱਤੀਆਂ ਗਈਆਂ ਅੰਡਰਟੇਕਿੰਗਾਂ ਦੇ ਬਾਵਜੂਦ ਨਿਰਧਾਰਤ ਸਮੇਂ ਤੱਕ ਸਰਕਾਰੀ ਓਲਡ ਏਜ ਹੋਮਾਂ ਦੀ ਤਾਮੀਰ ਨਹੀਂ ਕੀਤੀ ਗਈ, ਜੋ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ। 

ਇਸ ਕਾਰਨ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੋਵਾਂ ਰਾਜਾਂ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਕੰਟੈਂਪਟ ਕਾਰਵਾਈ ਦੀ ਮੰਗ ਕੀਤੀ ਹੈ। ਇਹ ਕੰਟੈਂਪਟ ਪਟੀਸ਼ਨ ਵਕੀਲ ਰੰਜੀਵਨ ਸਿੰਘ, ਰਿਸ਼ਮ ਰਾਗ ਸਿੰਘ ਦੇ ਰਾਹੀਂ ਦਾਇਰ ਕੀਤੀ ਗਈ ਹੈ। 

ਪਟੀਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਕਈ ਸੀਨੀਅਰ ਅਧਿਕਾਰੀਆਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ, ਜਿਨ੍ਹਾਂ ਵਿੱਚ ਕੇ.ਏ.ਪੀ. ਸਿਨ੍ਹਾ (IAS), ਮੁੱਖ ਸਕੱਤਰ ਪੰਜਾਬ, ਵਿਕਾਸ ਪ੍ਰਤਾਪ (IAS), ਐਡੀਸ਼ਨਲ ਮੁੱਖ ਸਕੱਤਰ ਪੰਜਾਬ, ਸਾਕਸ਼ੀ ਸਾਹਨੀ (IAS), ਚੀਫ਼ ਐਡਮਿਨਿਸਟ੍ਰੇਟਰ GMADA, ਖੁਸ਼ਦਿਲ ਸਿੰਘ (PCS), ਐਸਟੇਟ ਅਫ਼ਸਰ GMADA, ਅਨੁਰਾਗ ਰਸਤੋਗੀ (IAS), ਮੁੱਖ ਸਕੱਤਰ ਹਰਿਆਣਾ ਅਤੇ ਡਾ. ਸ਼ੀਨਾ ਅਗਰਵਾਲ (IAS), ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ, ਸਮਾਜਿਕ ਸੁਰੱਖਿਆ ਵਿਭਾਗ ਹਰਿਆਣਾ ਸ਼ਾਮਲ ਹਨ।

ਪਟੀਸ਼ਨ ਅਨੁਸਾਰ, ਸਾਲ 2014 ਵਿੱਚ ਕੁਲਜੀਤ ਸਿੰਘ ਬੇਦੀ ਵੱਲੋਂ ਜਨਹਿਤ ਯਾਚਿਕਾ (PIL) ਦਾਇਰ ਕੀਤੀ ਗਈ ਸੀ, ਜਿਸ ਵਿੱਚ Maintenance and Welfare of Parents and Senior Citizens Act, 2007 ਦੀ ਧਾਰਾ 19 ਤਹਿਤ ਹਰ ਜ਼ਿਲ੍ਹੇ ਵਿੱਚ ਘੱਟੋ-ਘੱਟ ਇੱਕ ਸਰਕਾਰੀ ਓਲਡ ਏਜ ਹੋਮ ਬਣਾਉਣ ਦੀ ਮੰਗ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ 2022 ਤੱਕ 21 ਜ਼ਿਲ੍ਹਿਆਂ ਵਿੱਚ ਅਤੇ ਹਰਿਆਣਾ ਸਰਕਾਰ ਨੇ 2024 ਤੱਕ ਹਰ ਜ਼ਿਲ੍ਹੇ ਵਿੱਚ ਸਰਕਾਰੀ ਓਲਡ ਏਜ ਹੋਮ ਬਣਾਉਣ ਦੀ ਅੰਡਰਟੇਕਿੰਗ ਹਾਈ ਕੋਰਟ ਅੱਗੇ ਦਿੱਤੀ ਸੀ, ਜਿਸ ਤੋਂ ਬਾਅਦ 2020 ਵਿੱਚ ਪੀ.ਆਈ.ਐਲ. ਨੂੰ ਨਿਪਟਾ ਦਿੱਤਾ ਗਿਆ ਸੀ।

ਹਾਲਾਂਕਿ ਨਿਰਧਾਰਤ ਸਮਾਂ-ਸੀਮਾ ਬੀਤ ਜਾਣ ਦੇ ਬਾਵਜੂਦ ਦੋਵਾਂ ਰਾਜਾਂ ਵੱਲੋਂ ਆਪਣੀਆਂ ਅੰਡਰਟੇਕਿੰਗਾਂ ਦੀ ਪਾਲਣਾ ਨਹੀਂ ਕੀਤੀ ਗਈ। ਪੰਜਾਬ ਵਿੱਚ ਮੌਜੂਦਾ ਸਮੇਂ ਸਿਰਫ਼ ਹੋਸ਼ਿਆਰਪੁਰ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹੀ ਸਰਕਾਰੀ ਓਲਡ ਏਜ ਹੋਮ ਕਾਰਗਰ ਹਨ, ਜਦਕਿ ਮਾਨਸਾ ਜ਼ਿਲ੍ਹੇ ਵਿੱਚ ਤਿਆਰ ਹੋ ਚੁੱਕਾ ਓਲਡ ਏਜ ਹੋਮ ਅਜੇ ਤੱਕ ਉਦਘਾਟਨ ਦੀ ਉਡੀਕ ਕਰ ਰਿਹਾ ਹੈ। 

ਹੋਰ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਐਨਜੀਓਜ਼ ਨੂੰ ਗ੍ਰਾਂਟ ਦੇ ਕੇ ਓਲਡ ਏਜ ਹੋਮ ਚਲਾਉਣ ਦੀ ਨੀਤੀ ਅਪਣਾਈ ਗਈ ਹੈ, ਜਿਸਨੂੰ ਪਟੀਸ਼ਨਰ ਨੇ ਕਾਨੂੰਨ ਅਤੇ ਅਦਾਲਤੀ ਹੁਕਮਾਂ ਦੇ ਸਪਸ਼ਟ ਉਲਟ ਕਰਾਰ ਦਿੱਤਾ ਹੈ। ਮੋਹਾਲੀ (ਜ਼ਿਲ੍ਹਾ ਐਸ.ਏ.ਐਸ. ਨਗਰ) ਸਬੰਧੀ ਪਟੀਸ਼ਨ ਵਿੱਚ ਖ਼ਾਸ ਤੌਰ ’ਤੇ ਦਰਸਾਇਆ ਗਿਆ ਹੈ ਕਿ GMADA ਵੱਲੋਂ ਸਾਲ 2023 ਵਿੱਚ 2.92 ਏਕੜ ਜ਼ਮੀਨ ਸਰਕਾਰੀ ਓਲਡ ਏਜ ਹੋਮ ਲਈ ਮੁਫ਼ਤ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਸਬੰਧਤ ਵਿਭਾਗ ਵੱਲੋਂ ਇਸਨੂੰ ਮਨਜ਼ੂਰੀ ਵੀ ਦੇ ਦਿੱਤੀ ਗਈ, ਪਰ ਅਜੇ ਤੱਕ ਜ਼ਮੀਨ ਦੀ ਟਰਾਂਸਫ਼ਰ ਕਾਰਵਾਈ ਪੂਰੀ ਨਾ ਹੋਣ ਕਾਰਨ ਓਲਡ ਏਜ ਹੋਮ ਦੀ ਤਾਮੀਰ ਅਟਕੀ ਹੋਈ ਹੈ।

ਪਟੀਸ਼ਨ ਵਿੱਚ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਅਦਾਲਤੀ ਹੁਕਮਾਂ ਅਤੇ ਦਿੱਤੀਆਂ ਗਈਆਂ ਅੰਡਰਟੇਕਿੰਗਾਂ ਦੀ ਜਾਣਬੂਝ ਕੇ ਅਣਦੇਖੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ Contempt of Courts Act, 1971 ਅਤੇ ਸੰਵਿਧਾਨ ਦੇ ਆਰਟਿਕਲ 215 ਤਹਿਤ ਸਖ਼ਤ ਕੰਟੈਂਪਟ ਕਾਰਵਾਈ ਕੀਤੀ ਜਾਵੇ, ਤਾਂ ਜੋ ਬਜ਼ੁਰਗ ਨਾਗਰਿਕਾਂ ਦੇ ਕਾਨੂੰਨੀ ਹੱਕਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।

11 ਸਾਲ ਲੜੀ ਲੜਾਈ

ਡਿਪਟੀ ਮੇਰੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹਨਾਂ ਨੇ ਓਲਡ ਏਜ ਹੋਮ ਸਬੰਧੀ 11 ਸਾਲ ਕਾਨੂੰਨੀ ਲੜਾਈ ਲੜੀ ਹੈ ਅਤੇ ਫਿਰ ਵੀ ਸਰਕਾਰਾਂ ਨੇ ਜਦੋਂ ਕੋਈ ਕਾਰਵਾਈ ਨਾ ਕੀਤੀ ਤਾਂ ਅਖੀਰ ਉਹਨਾਂ ਨੂੰ ਕੰਟੈਪਟ ਪਟੀਸ਼ਨ ਦਾਇਰ ਕਰਨੀ ਪਈ ਹੈ। ਉਹਨਾਂ ਆਸ ਪ੍ਰਗਟਾਈ ਕੇ ਹੁਣ ਫਰਵਰੀ ਤੋਂ ਪਹਿਲਾਂ ਪਹਿਲਾਂ ਦੋਵੇਂ ਸਰਕਾਰਾਂ ਇਸ ਅਹਿਮ ਮੁੱਦੇ ਨੂੰ ਲੈ ਕੇ ਕਾਰਵਾਈ ਕਰਨਗੀਆਂ ਅਤੇ ਓਲਡ ਏਜ ਹੋਮ ਬਣਨਗੇ।

 

Tags: Kuljit Singh Bedi , Mohali Municipal Corporation , Sahibzada Ajit Singh Nagar , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD