Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ : ਦੀਪਸ਼ਿਖਾ ਸ਼ਰਮਾ

ਡੀ.ਸੀ. ਨੇ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਸਿਹਤ ਅਤੇ ਪੋਸ਼ਣ ਸਬੰਧੀ ਨੁਕਤਿਆਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 22 Dec 2025

Last updated on: Dec 24, 2025, 12:37 IST

ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਸਿਹਤ, ਪੋਸ਼ਣ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਇੰਡਿਕੇਟਰਾਂ ਦੀ ਪ੍ਰਗਤੀ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ, ਗਰਭਵਤੀ ਮਹਿਲਾਵਾਂ ਦੀ ਐਨਟੀਨੈਟਲ ਦੇਖਭਾਲ, ਪਹਿਲੇ ਤਿਮਾਹੀ ਵਿੱਚ ਏ.ਐਨ.ਸੀ. ਰਜਿਸਟ੍ਰੇਸ਼ਨ, ਆਈ.ਸੀ.ਡੀ.ਐਸ. ਅਧੀਨ ਪੋਸ਼ਣ ਸੇਵਾਵਾਂ, ਅਨੀਮੀਆ ਦੀ ਜਾਂਚ ਅਤੇ ਇਲਾਜ, ਸੰਸਥਾਗਤ ਡਿਲਿਵਰੀਆਂ, ਜਨਮ ਸਮੇਂ ਨਵਜਨਮੇ ਬੱਚਿਆਂ ਦੀ ਦੇਖਭਾਲ, ਘੱਟ ਜਨਮ ਭਾਰ, ਟੀਕਾਕਰਨ ਅਤੇ ਬੱਚਿਆਂ ਵਿੱਚ ਪੋਸ਼ਣ ਦੀ ਸਥਿਤੀ ਵਰਗੇ ਅਹਿਮ ਨੁਕਤਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਇਸ ਤੋਂ ਇਲਾਵਾ ਟੀਬੀ ਕੇਸ ਅਤੇ ਇਲਾਜ ਸਫਲਤਾ ਦਰ, ਹੈਲਥ ਐਂਡ ਵੈਲਨੈੱਸ ਸੈਂਟਰ, ਪੀਐਚਸੀਜ਼, ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਦਾਨ ਕੀਤੀਆਂ ਜਾਂਦੀਆਂ ਸਹੁਲਤਾਂ, ਆਂਗਣਵਾੜੀਆਂ ਦੀ ਬੁਨਿਆਦੀ ਢਾਂਚਾ ਸਥਿਤੀ ਆਦਿ ਸਬੰਧੀ ਵੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ ’ਤੇ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਂਦਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ, ਸਿਹਤ ਅਤੇ ਪੋਸ਼ਣ ਨਾਲ ਜੁੜੇ ਇੰਡਿਕੇਟਰਾਂ ਵਿੱਚ ਸੁਧਾਰ ਲਈ ਪੂਰੇ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ ਜਾਵੇ। 

ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ, ਸੰਜੀਵ ਮੈਨੀ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਚਾਇਤੀ ਰਾਜ, ਲੋਕ ਨਿਰਮਾਣ ਵਿਭਾਗ ਸਮੇਤ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD