Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਪੰਜਾਬ ਸਰਕਾਰ ਮੈਡੀਕਲ ਕਾਲਜਾਂ ਨੂੰ ਉੱਚ-ਪੱਧਰੀ, ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰੇਗੀ ਤਾਂ ਜੋ ਮਿਆਰੀ ਇਲਾਜ ਅਤੇ ਬਿਹਤਰ ਮੈਡੀਕਲ ਟੈਸਟ ਸਹੂਲਤ ਪ੍ਰਦਾਨ ਕੀਤੀ ਜਾ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, KAP Sinha, Chief Secretary, Chief Secretary of Punjab

Web Admin

Web Admin

5 Dariya News

ਚੰਡੀਗੜ੍ਹ , 23 Dec 2025

Last updated on: Dec 24, 2025, 13:39 IST

ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਸ.ਏ.ਐਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਫ਼ਿਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਾਂ ਤੇ ਹੋਰ ਉਪਕਰਨ ਖ਼ਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ। 

ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਨੂੰ ਹੋਰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਇਹ ਕੰਮ ਸਮਾਂ-ਬੱਧ ਤੇ ਢੁਕਵੇਂ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਇਲਾਜ ਸਹੂਲਤਾਂ ਕਿਫ਼ਾਇਤੀ ਦਰਾਂ ਉੱਤੇ ਉਪਲਬਧ ਹੋਣ। 

ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਇਸ ਨੇ ਵਿਸ਼ਵ ਪੱਧਰ ਦੇ ਡਾਕਟਰ ਪੈਦਾ ਕੀਤੇ ਹਨ ਅਤੇ ਅੱਜ ਵੀ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਲੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਦੇਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਤਾਂ ਕਿ ਮੈਡੀਕਲ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਦਾ ਇਕੋ-ਇਕ ਮਕਸਦ ਲੋਕਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਕਾਲਜਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਨਾਲ ਆਮ ਆਦਮੀ ਦੀ ਭਲਾਈ ਯਕੀਨੀ ਬਣੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਸ ਲੋਕ ਭਲਾਈ ਦੇ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਲੋਕ ਸ਼ੇਖ਼ਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , KAP Sinha , Chief Secretary , Chief Secretary of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD