Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਜਗਦੀਪ ਸਿੰਘ ਕਾਕਾ ਬਰਾੜ ਅਤੇ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ) , 23 Dec 2025

Last updated on: Dec 24, 2025, 15:16 IST

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਇਹ ਸ਼ੈੱਡ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਸਕੂਲ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਵਿੱਚ ਇਕ ਮਹੱਤਵਪੂਰਨ ਵਾਧਾ ਹੈ। ਨਵੇਂ ਤਿਆਰ ਕੀਤੇ ਗਏ ਇਸ ਸ਼ੈੱਡ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦੌਰਾਨ ਧੁੱਪ, ਮੀਂਹ ਅਤੇ ਠੰਢ ਵਰਗੀਆਂ ਮੌਸਮੀ ਸਮੱਸਿਆਵਾਂ ਤੋਂ ਬਚਾਅ ਹੋਵੇਗਾ। 

ਇਸ ਨਾਲ ਬੱਚੇ ਹੁਣ ਇੱਕ ਸੁਚੱਜੇ, ਸੁਰੱਖਿਅਤ ਅਤੇ ਅਨੁਸ਼ਾਸਿਤ ਮਾਹੌਲ ਵਿੱਚ ਸਭਾ ਵਿੱਚ ਭਾਗ ਲੈ ਸਕਣਗੇ, ਜੋ ਉਨ੍ਹਾਂ ਦੀ ਸਿਹਤ ਅਤੇ ਮਨੋਵਿਗਿਆਨਕ ਵਿਕਾਸ ਲਈ ਵੀ ਲਾਭਦਾਇਕ ਸਾਬਤ ਹੋਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਸਮਾਨ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈੱਡ ਸਿਰਫ ਪਾਰਕਿੰਗ ਲਈ ਹੀ ਨਹੀਂ, ਸਗੋਂ ਸਕੂਲ ਦੀਆਂ ਹੋਰ ਕਈ ਸਰਗਰਮੀਆਂ ਲਈ ਵੀ ਵਰਤਿਆ ਜਾਵੇਗਾ। ਇੱਥੇ ਸਾਂਸਕ੍ਰਿਤਿਕ ਸਮਾਗਮ, ਰਾਸ਼ਟਰੀ ਤਿਉਹਾਰਾਂ ਦੇ ਪ੍ਰੋਗਰਾਮ, ਖੇਡ ਮੁਕਾਬਲੇ, ਮਾਪੇ-ਅਧਿਆਪਕ ਮੀਟਿੰਗਾਂ, ਜਾਗਰੂਕਤਾ ਕੈਂਪ ਅਤੇ ਵੱਖ-ਵੱਖ ਸਿੱਖਿਅਕ ਗਤੀਵਿਧੀਆਂ ਆਸਾਨੀ ਨਾਲ ਕਰਵਾਈਆਂ ਜਾ ਸਕਣਗੀਆਂ।

ਉਨ੍ਹਾਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਵਿੱਚ ਨਵੀਆਂ ਇਮਾਰਤਾਂ, ਕਲਾਸਰੂਮ, ਲੈਬੋਰੇਟਰੀਆਂ, ਖੇਡ ਸਹੂਲਤਾਂ ਅਤੇ ਹੋਰ ਆਧੁਨਿਕ ਢਾਂਚੇ ਤਿਆਰ ਕੀਤੇ ਜਾ ਰਹੇ ਹਨ, ਜਿਸ ਦਾ ਸਿੱਧਾ ਲਾਭ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਹਰਵਿੰਦਰ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੇਂ ਬਣੇ ਬਹੁਮੰਤਵੀ ਸ਼ੈੱਡ ਨਾਲ ਸਕੂਲ ਦੀ ਕਾਰਗੁਜ਼ਾਰੀ ਹੋਰ ਸੁਚੱਜੀ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵਧੀਆ ਮਾਹੌਲ ਮਿਲੇਗਾ।

ਸਮਾਗਮ ਵਿੱਚ ਪਿੰਡ ਦੇ ਸਰਪੰਚ ਸ. ਬਲਵਿੰਦਰ ਸਿੰਘ ਅਤੇ ਸ. ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ (ਸਾਇੰਸ ਮਾਸਟਰ) ਸਮੇਤ ਸਮੂਹ ਸਕੂਲ ਸਟਾਫ, ਵਿਦਿਆਰਥੀ ਅਤੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD