Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਬੀਰ ਸਿੱਧੂ ਵੱਲੋਂ ਮਗਨਰੇਗਾ ਦੀ ਥਾਂ ‘ਜੀ ਰਾਮ ਜੀ’ ਐਕਟ ਲਿਆਂਦੇ ਜਾਣ ਦੀ ਨਿੰਦਾ

ਕਿਹਾ, ਇਹ ਫੈਸਲਾ ਗਰੀਬ ਪੇਂਡੂ ਲੋਕਾਂ ਨਾਲ ਧੋਖਾ ਅਤੇ ਉਨ੍ਹਾਂ ਦੇ ਸੰਵਿਧਾਨਕ ਹੱਕਾਂ ’ਤੇ ਹਮਲਾ

Balbir Singh Sidhu, Punjab Pradesh Congress Committee, Congress, Punjab Congress

5 Dariya News

5 Dariya News

5 Dariya News

ਐਸ.ਏ.ਐਸ. ਨਗਰ , 23 Dec 2025

Last updated on: Dec 24, 2025, 15:32 IST

ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਨੂੰ ਖਤਮ ਕਰਕੇ ਉਸ ਦੀ ਥਾਂ ‘ਜੀ ਰਾਮ ਜੀ ਐਕਟ’ ਲਿਆਂਦੇ ਜਾਣ ਦੇ ਕਦਮ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਹ ਫੈਸਲਾ ਗਰੀਬ ਪੇਂਡੂ ਜਨਤਾ ਨਾਲ ਧੋਖਾ ਅਤੇ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ।

ਸ਼੍ਰੀ ਸਿੱਧੂ ਨੇ ਕਿਹਾ ਕਿ ਮਗਨਰੇਗਾ ਕੋਈ ਆਮ ਸਕੀਮ ਨਹੀਂ ਹੈ, ਸਗੋਂ ਮਨਮੋਹਨ ਸਿੰਘ ਦੀ ਸਰਕਾਰ ਵੱਲੋਂ ਲਿਆਂਦਾ ਗਿਆ ਇੱਕ ਇਤਿਹਾਸਕ ਅਧਿਕਾਰ-ਅਧਾਰਿਤ ਕਾਨੂੰਨ ਹੈ, ਜਿਸ ਤਹਿਤ ਪੇਂਡੂ ਪਰਿਵਾਰਾਂ ਨੂੰ 100 ਦਿਨਾਂ ਦੇ ਰੋਜ਼ਗਾਰ ਦੀ ਕਾਨੂੰਨੀ ਗਾਰੰਟੀ ਮਿਲਦੀ ਹੈ। ਉਨ੍ਹਾਂ ਕਿਹਾ, “ਮਨਰੇਗਾ ਨੇ ਗਰੀਬ ਵਰਗਾਂ ਨੂੰ ਆਰਥਿਕ ਸਹਾਰਾ ਦਿੱਤਾ, ਪੇਂਡੂ ਢਾਂਚੇ ਨੂੰ ਮਜ਼ਬੂਤ ਕੀਤਾ, ਮਜ਼ਦੂਰਾਂ ਦੀ ਹਿਜ਼ਰਤ ਅਤੇ ਉਹਨਾਂ ਨੂੰ ਇੱਜ਼ਤ ਨਾਲ ਕੰਮ ਕਰਨ ਦਾ ਮੌਕਾ ਦਿੱਤਾ।”

ਸਾਬਕਾ ਸਿਹਤ ਮੰਤਰੀ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਮਗਨਰੇਗਾ ਨੂੰ ਮਜ਼ਬੂਤ ਕਰਨ ਦੀ ਥਾਂ ਬਜਟ ਵਿੱਚ ਕਟੌਤੀਆਂ, ਮਜ਼ਦੂਰੀਆਂ ਦੀ ਦੇਰੀ ਨਾਲ ਅਦਾਇਗੀ ਅਤੇ ਤਕਨੀਕੀ ਰੁਕਾਵਟਾਂ ਖੜੀਆਂ ਕਰ ਕੇ ਇਸ ਸਕੀਮ ਨੂੰ ਲਗਾਤਾਰ ਕਮਜ਼ੋਰ ਕੀਤਾ ਹੈ। ਉਨ੍ਹਾਂ ਕਿਹਾ, “ਹੁਣ ਰਾਮ ਜੀ ਐਕਟ ਦੇ ਨਾਂਅ ਹੇਠ ਇਸ ਕਾਨੂੰਨੀ ਹੱਕ ਨੂੰ ਖਤਮ ਕਰਕੇ ਇਸਨੂੰ ਸਰਕਾਰੀ ਮਰਜ਼ੀ ’ਤੇ ਨਿਰਭਰ ਸਕੀਮ ਬਣਾ ਦਿਤਾ ਗਿਆ ਹੈ।”

ਸ਼੍ਰੀ ਸਿੱਧੂ ਨੇ ਚੇਤਾਵਨੀ ਦਿੱਤੀ ਕਿ ਰੋਜ਼ਗਾਰ ਦੀ ਕਾਨੂੰਨੀ ਗਾਰੰਟੀ ਖਤਮ ਹੋਣ ਨਾਲ ਕਰੋੜਾਂ ਪੇਂਡੂ ਪਰਿਵਾਰ ਅਫ਼ਸਰਸ਼ਾਹੀ ਅਤੇ ਰਾਜਨੀਤਿਕ ਮਨਮਰਜ਼ੀ ਦੇ ਰਹਿਮੋ-ਕਰਮ ’ਤੇ ਨਿਰਭਰ ਰਹਿ ਜਾਣਗੇ। ਉਨ੍ਹਾਂ ਕਿਹਾ ਉਨ੍ਹਾਂ ਕਿ ਇਹ ਫੈਸਲਾ ਕਿਸਾਨਾਂ, ਮਜ਼ਦੂਰਾਂ, ਦਲਿਤਾਂ ਅਤੇ ਸਮਾਜ ਦੇ ਗਰੀਬ ਵਰਗ ਦੇ ਹਿੱਤਾਂ ਦੇ ਖਿਲਾਫ਼ ਹੈ।

ਕਾਂਗਰਸੀ ਆਗੂ ਨੇ ਕਿਹਾ ਕਿ ਕੋਵਿਡ-19 ਵਰਗੇ ਸੰਕਟ ਸਮਿਆਂ ਦੌਰਾਨ ਮਗਨਰੇਗਾ ਪੰਜਾਬ ਸਮੇਤ ਪੂਰੇ ਦੇਸ਼ ਲਈ ਜੀਵਨਰੇਖਾ ਸਾਬਤ ਹੋਈ ਸੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਜਦੋਂ ਮਹਿੰਗਾਈ, ਬੇਰੋਜ਼ਗਾਰੀ ਅਤੇ ਪੇਂਡੂ ਸੰਕਟ ਵਧ ਰਹੇ ਹਨ, ਮਨਰੇਗਾ ਨੂੰ ਖਤਮ ਕਰਨਾ ਬੇਰਹਿਮੀ ਅਤੇ ਗੈਰ-ਜ਼ਿੰਮੇਵਾਰੀ ਦਾ ਸਬੂਤ ਹੈ।

ਸ਼੍ਰੀ ਸਿੱਧੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹ ਕਾਨੂੰਨ ਤੁਰੰਤ ਵਾਪਸ ਲਿਆ ਜਾਵੇ, ਮਗਨਰੇਗਾ ਲਈ ਪੂਰਾ ਫੰਡ ਮੁਹੱਈਆ ਕਰਵਾਇਆ ਜਾਵੇ ਅਤੇ ਬਕਾਇਆ ਮਜ਼ਦੂਰੀਆਂ ਜਲਦ ਅਦਾ ਕੀਤੀਆਂ ਜਾਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਂਗਰਸ ਪਾਰਟੀ ਪੇਂਡੂ ਭਾਰਤ ਦੇ ਹੱਕਾਂ ’ਤੇ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਮੁੱਦੇ ’ਤੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਜ਼ੋਰਦਾਰ ਸੰਘਰਸ਼ ਕਰੇਗੀ।

ਕਾਂਗਰਸੀ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਨਵੇਂ ਕਾਨੂੰਨ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਥਾਂ ਭਗਵਾਨ ਰਾਮ ਦੇ ਨਾਂ ਨਾਲ ਜੋੜਣ ਦਾ ਭੁਲੇਖਾ ਪੈਦਾ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਹੈ, ਤਾਂ ਜੋ ਧਰਮ ਦੇ ਨਾਂ ’ਤੇ ਲੋਕਾਂ ਦੀਆਂ ਵੋਟਾਂ ਬਟੋਰੀਆਂ ਜਾ ਸਕਣ।

 

Tags: Balbir Singh Sidhu , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD