Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦੁਆਰਾ ਜੋਤੀ ਸਰੂਪ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ

ਵੀਰ-ਬਾਲ ਦਿਵਸ ਦਾ ਨਾਂਅ ਬਦਲਣ ਲਈ ਮੁੜ ਕੀਤੀ ਅਪੀਲ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 23 Dec 2025

Last updated on: Dec 24, 2025, 16:35 IST

ਸਰਹੰਦ ਦੀ ਪਵਿੱਤਰ ਧਰਤੀ 'ਤੇ ਸਥਿਤ ਗੁਰਦੁਆਰਾ ਜੋਤੀ ਸਰੂਪ ਵਿਖੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਨੇ ਨਤਮਸਤਕ ਹੋ ਕੇ ਅਰਦਾਸ ਕੀਤੀ। ਸੰਤ ਸੀਚੇਵਾਲ ਨੇ ਗੁਰਸੰਗਤਾਂ ਵੱਲੋਂ ਰੁਮਾਲਾ ਸਾਹਿਬ ਭੇਟ ਕਰਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜਾ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪ੍ਰਾਪਤ ਹੋਇਆ ਸੀ, ਉਸ ਦੇ ਆਦੇਸ਼ 'ਤੇ ਉਨ੍ਹਾਂ ਨੇ ਸਰਦ ਰੁੱਤ ਦੇ ਸ਼ੈਸ਼ਨ ਦੌਰਾਨ 9 ਦਸੰਬਰ ਨੂੰ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਬਾਲ ਵਿਕਾਸ ਮੰਤਰਾਲੇ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ "ਵੀਰ-ਬਾਲ ਦਿਵਸ" ਦਾ ਨਾਂਅ ਬਦਲ ਕੇ "ਸਾਹਿਬਜ਼ਾਦੇ ਸ਼ਹਾਦਤ ਦਿਵਸ" ਰੱਖਿਆ ਜਾਵੇ। 

ਉਨ੍ਹਾਂ ਨੇ ਸਰਹੰਦ ਦੀ ਪਵਿੱਤਰ ਧਰਤੀ ਤੋਂ ਮੁੜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਨਾਂਅ ਬਦਲਿਆ ਜਾਵੇ। ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਨੂੰ ਪਾਰਲੀਮੈਂਟ ਵਿੱਚ ਸਿਫਰ ਕਾਲ ਰਾਹੀ 15 ਦਸੰਬਰ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਭਾਜਪਾ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਇਸ ਮੱਦੇ ਨੂੰ ਉਠਾਇਆ ਨਹੀਂ ਜਾ ਸਕਿਆ। 

19 ਦਸੰਬਰ ਤੱਕ ਹੋਣ ਵਾਲੇ ਸ਼ੈਸ਼ਨ ਵਿੱਚ ਇਹ ਮੱਦਾ ਚੁੱਕਣ ਲਈ 18 ਦਸੰਬਰ ਨੂੰ ਪਾਰਲੀਮੈਂਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸਿੱਖ ਜਗਤ ਇਸ ਨਾਂਅ ਦਾ ਪਹਿਲੇ ਦਿਨ ਤੋਂ ਹੀ ਵਿਰੋਧ ਕਰ ਰਿਹਾ ਹੈ, ਕਿਉਂਕਿ "ਵੀਰ-ਬਾਲ" ਦਿਵਸ ਇਸ ਤਰੀਕੇ ਨਾਲ ਨਹੀਂ ਮਨਾਇਆ ਜਾ ਸਕਦਾ ਜਿਸ ਤਰ੍ਹਾਂ ਸਿੱਖ ਕੌਮ ਲਈ ਇਹ ਸਮਰਪਿਤ ਹੈ। 

ਸੰਤ ਸੀਚੇਵਾਲ ਨੇ ਕਿਹਾ ਕਿ ਜਦੋਂ ਤੱਕ ਇਹ ਨਾਂਅ ਬਦਲਿਆ ਨਹੀਂ ਜਾਂਦਾ, ਤਦ ਤੱਕ ਇਹ ਵਿਰੋਧ ਜਾਰੀ ਰਹੇਗਾ। ਉਹਨਾਂ ਦਾ ਕਹਿਣਾ ਸੀ ਕਿ ਸਾਹਿਬਜ਼ਾਦੇ ਸਿੱਖ ਕੌਮ ਦੇ ਸਤਿਕਾਰਯੋਗ ਬਾਬੇ ਹਨ, ਅਤੇ ਉਹਨਾਂ ਨੂੰ "ਬਾਲ" ਦੇ ਤੌਰ ਤੇ ਨਹੀਂ ਜਾਣਿਆ ਜਾ ਸਕਦਾ। ਉਨਾਂ ਜ਼ੋਰ ਦੇ ਕੇ ਕਿਹਾ ਕਿ ਸਰਹੰਦ ਦੀ ਕਚਹਿਰੀ ਵਿੱਚ ਜਿੱਥੇ ਵਜ਼ੀਰਖਾਨ ਅੱਗੇ ਇਨ੍ਹਾਂ ਛੋਟੇ ਸਾਹਿਬਜ਼ਾਦਿਆਂ ਨੇ ਦਲੇਰੀ ਅਤੇ ਨਿਡਰਤਾ ਨਾਲ ਆਪਣੇ ਧਰਮ ਅਤੇ ਕੌਮ ਦੀ ਰੱਖਿਆ ਕੀਤੀ, ਉਹ ਕੋਈ ਛੋਟੀ ਉਮਰ ਦੇ ਬੱਚੇ ਨਹੀਂ ਕਰ ਸਕਦੇ। 

ਉਨ੍ਹਾਂ ਦੀ ਦਾਦੀ ਮਾਤਾ ਗੁਜਰੀ ਜੀ ਨੇ ਉਨ੍ਹਾਂ ਦੇ ਦਾਦਾ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਜਿਹੜੀ ਪ੍ਰੇਰਨਾ ਦਿੱਤੀ ਸੀ, ਉਸ ਤੇ ਛੋਟੇ ਸਾਹਿਬਜ਼ਾਦੇ ਇਸ ਵਿੱਚ ਪੂਰੀ ਤਰ੍ਹਾਂ ਖਰੇ ਉਤਰੇੇ ਸਨ। ਸੰਤ ਸੀਚੇਵਾਲ ਨੇ ਇਹ ਵੀ ਕਿਹਾ ਕਿ ਸਿੱਖ ਕੌਮ ਲਈ ਇਹ ਸ਼ਹਾਦਤ ਲਾਸਾਨੀ ਹੈ, ਅਤੇ ਇਸ ਦਿਹਾੜੇ ਨੂੰ ਉਸੇ ਸਤਿਕਾਰ ਨਾਲ ਮਨਾਉਣ ਦੀ ਲੋੜ ਹੈ। 

ਇਹ ਸ਼ਹਾਦਤ ਜ਼ੁਲਮ ਦੇ ਖਿਲਾਫ ਬੋਲਣ ਦਾ ਸਪੱਸ਼ਟ ਪ੍ਰਗਟਾਵਾ ਹੈ। ਸੰਤ ਸੀਚੇਵਾਲ ਨੇ ਆਖਰ ਵਿਚ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਯਤਨਸ਼ੀਲ ਰਹਿਣਗੇ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD