Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਫਤਹਿਗੜ੍ਹ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Arpit Shukla, Special Director General of Police, Special DGP Law and Order, Police, Punjab Police, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 23 Dec 2025

Last updated on: Dec 24, 2025, 16:54 IST

ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ।

ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀ ਫੋਰਸ ਤਾਇਨਾਤ ਕੀਤੀ ਗਈ ਹੈ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਜਿਨ੍ਹਾਂ ਦੇ ਨਾਲ  ਡੀ.ਆਈ.ਜੀ. ਰੋਪੜ ਰੇਂਜ ਨਾਨਕ ਸਿੰਘ ਅਤੇ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਵੀ ਮੌਜੂਦ ਸਨ, ਨੇ ਸ਼ਹੀਦੀ ਸਭਾ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਐਸ.ਪੀ. ਅਤੇ ਡੀਐਸਪੀ ਰੈਂਕ ਦੇ ਸਾਰੇ ਅਧਿਕਾਰੀਆਂ ਅਤੇ ਪੁਲਿਸ ਫੋਰਸ ਨੂੰ ਤਨਦੇਹੀ ਸੇਵਾ ਨਿਭਾਉਣ ਦੀ ਹਦਾਇਤ ਕੀਤੀ। 

ਉਨ੍ਹਾਂ ਨੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ, ਸੰਗਤ ਨਾਲ ਬਹੁਤ ਨਿਮਰਤਾ ਤੇ ਹਲੀਮੀ ਨਾਲ ਪੇਸ਼ ਆਉਣ ਅਤੇ  ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਸ਼ਰਧਾ-ਭਾਵਨਾ ਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਸਾਰੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਾਲ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸ਼ਹੀਦੀ ਸਭਾ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸ਼ਰਧਾਲੂਆਂ ਨੂੰ ਮੱਥਾ ਟੇਕਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਕੁੱਲ 22 ਪਾਰਕਿੰਗ ਸਲਾਟ ਰੱਖੇ ਗਏ ਹਨ ਅਤੇ ਪਾਰਕਿੰਗ ਏਰੀਆ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਚਕਾਰ ਸ਼ਟਲ ਬੱਸ ਸੇਵਾ ਵੀ ਉਪਲਬਧ ਰਹੇਗੀ। ਨਿਰਵਿਘਨ ਟਰੈਫਿਕ ਪ੍ਰਬੰਧਨ ਅਤੇ ਸੰਗਤਾਂ ਦੀ ਘੱਟ ਤੋਂ ਘੱਟ ਅਸੁਵਿਧਾ ਲਈ ਪੁਲਿਸ ਨੇ ਗੂਗਲ ਦੇ ਤਾਲਮੇਲ ਨਾਲ ਪਾਰਕਿੰਗਾਂ ਵਾਸਤੇ ਰੀਅਲ-ਟਾਈਮ ਜੀਓ-ਟੈਗਿੰਗ ਅਤੇ ਸ਼ਰਧਾਲੂਆਂ ਦੇ ਮਾਰਗਦਰਸ਼ਨ ਕਰਨ ਲਈ ਸਾਈਨ ਬੋਰਡ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹਾਇਤਾ ਲਈ ਛੇ ਹੈਲਪ ਡੈਸਕ, ਜਿਸ ਵਿੱਚ ਇੱਕ ਪੁਲਿਸ ਡੈਸਕ, ਡਾਕਟਰੀ ਸਹਾਇਤਾ ਅਤੇ ਅੱਗ ਬੁਝਾਊ ਯੰਤਰ ਸ਼ਾਮਲ ਹਨ, ਵੀ ਸਥਾਪਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਇੱਕ ਏਕੀਕ੍ਰਿਤ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਾਲ-ਨਾਲ ਟਰੈਫਿਕ ਅਤੇ ਪਾਰਕਿੰਗ ਪ੍ਰਬੰਧਾਂ ਦੀ ਨਿਗਰਾਨੀ ਲਈ ਛੇ ਡਰੋਨ ਅਤੇ 300 ਸੀਸੀਟੀਵੀ ਕੈਮਰੇ ਵਰਤੇ ਜਾ ਰਹੇ ਹਨ।

ਇਸ ਦੌਰਾਨ, ਸੜਕ ਸੁਰੱਖਿਆ ਨੂੰ ਵਧਾਉਣ ਅਤੇ ਧੁੰਦ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਪਹਿਲਕਦਮੀ ਤਹਿਤ ਪੁਲਿਸ ਟੀਮਾਂ ਵੱਲੋਂ ਟਰੈਕਟਰ-ਟਰਾਲੀਆਂ ’ਤੇ ਰਿਫਲੈਕਟਰ ਸਟਿੱਕਰ ਵੀ ਲਗਾਏ ਜਾਣਗੇ।

 

Tags: Arpit Shukla , Special Director General of Police , Special DGP Law and Order , Police , Punjab Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD