Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਭਰ ਵਿੱਚ ਲਗਭਗ 3,000 ਥਾਵਾਂ 'ਤੇ ਸਥਾਪਤ ਕੀਤੇ ਜਾਣਗੇ ਅਤਿ-ਆਧੁਨਿਕ ਜਿੰਮ; ਸਰਕਾਰ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17,000 ਸਪੋਰਟਸ ਕਿੱਟਾਂ ਵੰਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, KAP Sinha, Chief Secretary, Chief Secretary of Punjab

Web Admin

Web Admin

5 Dariya News

ਚੰਡੀਗੜ੍ਹ , 24 Dec 2025

Last updated on: Dec 25, 2025, 09:51 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਦਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ। ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ 2023 ਮੁਤਾਬਕ ਸੂਬੇ ਭਰ ਦੇ ਪਿੰਡਾਂ ਵਿੱਚ ਇਹ ਸਟੇਡੀਅਮ ਬਣਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ 'ਤੇ 1350 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਨ੍ਹਾਂ ਵਿੱਚ ਵਾੜ, ਗੇਟ, ਜੌਗਿੰਗ ਟਰੈਕ, ਪੱਧਰਾ ਖੇਡ ਦਾ ਮੈਦਾਨ, ਰੁੱਖ, ਵਾਲੀਬਾਲ ਕੋਰਟ, ਸਟੋਰ ਅਤੇ ਹੋਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਦਾ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਅਤੇ ਨਾਲ ਹੀ ਹਰ ਹਾਲਾਤ ਵਿੱਚ ਕੰਮਾਂ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਲਈ ਸੂਬੇ ਭਰ ਵਿੱਚ ਲਗਭਗ 3000 ਥਾਵਾਂ 'ਤੇ ਅਤਿ ਆਧੁਨਿਕ ਜਿੰਮ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਅਧੀਨ ਸੂਬੇ ਭਰ ਵਿੱਚ 1000 ਥਾਵਾਂ 'ਤੇ 35 ਕਰੋੜ ਰੁਪਏ ਦੀ ਲਾਗਤ ਨਾਲ ਅਜਿਹੇ ਅਤਿ ਆਧੁਨਿਕ ਜਿੰਮ ਸਥਾਪਤ ਕੀਤੇ ਜਾਣਗੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਜਿੰਮਾਂ ਵਿੱਚ ਬਾਰਬੈਲ, ਵੇਟ ਲਿਫਟਿੰਗ ਸੈੱਟ, ਬੈਂਚ, ਡੰਬਲ ਸੈੱਟ, ਕੇਟਲਬੈਲ ਸੈੱਟ, ਰੈਕ, ਫਲੋਰ ਮੈਟ ਅਤੇ ਹੋਰ ਬਹੁਤ ਸਾਰੇ ਅਤਿ ਆਧੁਨਿਕ ਉਪਕਰਣ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ 50 ਕਰੋੜ ਰੁਪਏ ਦੀ ਲਾਗਤ ਨਾਲ ਖਿਡਾਰੀਆਂ ਨੂੰ 17000 ਖੇਡ ਕਿੱਟਾਂ ਵੰਡੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਵਿੱਚ ਵਾਲੀਬਾਲ ਅਤੇ ਫੁੱਟਬਾਲ (ਹਰੇਕ ਲਈ ਤਿੰਨ ਵਾਲੀਬਾਲ ਅਤੇ ਫੁੱਟਬਾਲ ਅਤੇ ਦੋ ਨੈੱਟ), ਕ੍ਰਿਕਟ ਲਈ ਦੋ ਬੱਲੇ, ਵਿਕਟ, ਛੇ ਟੈਨਿਸ ਗੇਂਦਾਂ ਸ਼ਾਮਲ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ 31 ਮਾਰਚ, 2026 ਤੱਕ ਪਿੰਡਾਂ ਵਿੱਚ 5600 ਖੇਡ ਕਿੱਟਾਂ ਵੰਡਣ ਦੇ ਨਿਰਦੇਸ਼ ਦਿੱਤੇ। 

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਵਿਭਾਗ ਵੱਲੋਂ ਇੱਕ ਵਿਆਪਕ ਖੇਡ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡ ਪ੍ਰੇਮੀ ਅਤੇ ਖਿਡਾਰੀ ਇੱਕ ਕਲਿੱਕ 'ਤੇ ਖਿਡਾਰੀਆਂ ਦੀ ਰਜਿਸਟਰੇਸ਼ਨ, ਆਨਲਾਈਨ ਗ੍ਰੇਡੇਸ਼ਨ, ਆਨਲਾਈਨ ਡੀ.ਬੀ.ਟੀ., ਖੇਡ ਸਮਾਗਮ ਕਰਵਾਉਣ, ਗਰਾਊਂਡ ਰਿਜ਼ਰਵੇਸ਼ਨ, ਈ-ਸਰਟੀਫਿਕੇਟ, ਨਤੀਜੇ ਰਿਕਾਰਡ ਕਰਨ, ਪੈਨਸ਼ਨ/ਵਜੀਫੇ ਅਤੇ ਹੋਰ ਸਹੂਲਤਾਂ ਪ੍ਰਾਪਤ ਕਰ ਸਕਣਗੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ 10,000 ਨੌਜਵਾਨਾਂ ਲਈ ਸੂਬੇ ਦੇ ਨੌਂ ਜੰਗਲੀ ਖੇਤਰਾਂ ਵਿੱਚ ਟ੍ਰੈਕਿੰਗ, ਐਡਵੈਂਚਰ, ਟੀਮ ਐਕਟੀਵਿਟੀ ਕੈਂਪ ਵੀ ਲਗਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀ ਜਨਵਰੀ ਤੋਂ ਪੱਲਣਪੁਰ, ਸਿਸਵਾਂ, ਮਿਰਜ਼ਾਪੁਰ (ਮੁਹਾਲੀ), ਟਿੱਬਾ ਟਪਰੀਆ (ਰੋਪੜ), ਨਾਰਾ (ਹੁਸ਼ਿਆਰਪੁਰ), ਅਤੇ ਹਰੀਕੇ ਪੱਤਣ ਰੱਖ (ਤਰਨਤਾਰਨ) ਵਿਖੇ ਕੈਂਪ ਲਗਾਏ ਜਾਣਗੇ। 

ਉਨ੍ਹਾਂ ਇਹ ਵੀ ਕਿਹਾ ਕਿ 43 ਕਰੋੜ ਰੁਪਏ ਦੀ ਲਾਗਤ ਨਾਲ ਸੈਕਟਰ 42 ਏ ਵਿਖੇ ਇੱਕ ਨਵਾਂ ਯੁਵਾ ਭਵਨ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿੱਚ 200 ਨੌਜਵਾਨਾਂ ਲਈ ਹੋਸਟਲ ਸਹੂਲਤਾਂ, 400 ਵਿਅਕਤੀਆਂ ਦੀ ਸਮਰੱਥਾ ਵਾਲਾ ਆਡੀਟੋਰੀਅਮ, ਇੱਕ ਕਾਨਫਰੰਸ ਹਾਲ, ਸੈਮੀਨਾਰ ਰੂਮ ਅਤੇ ਹੋਰ ਸਹੂਲਤਾਂ ਉਪਲੱਬਧ ਹੋਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡ ਨੀਤੀ 2023 ਪੇਸ਼ ਕੀਤੀ ਅਤੇ ਬਜਟ ਨੂੰ ਸਾਲ 2023-2024 ਵਿੱਚ 350 ਕਰੋੜ ਰੁਪਏ ਤੋਂ ਵਧਾ ਕੇ ਸਾਲ 2024-25 ਲਈ 1000 ਕਰੋੜ ਰੁਪਏ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੋਹਾਲੀ, ਬਠਿੰਡਾ ਅਤੇ ਲੁਧਿਆਣਾ ਵਿਖੇ 10.50 ਕਰੋੜ ਰੁਪਏ ਦੀ ਲਾਗਤ ਨਾਲ ਹਾਕੀ ਟਰਫਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਭਾਰਤੀ ਹਾਕੀ ਫੈਡਰੇਸ਼ਨ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। 

ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਮੋਹਾਲੀ ਸਪੋਰਟਸ ਸਟੇਡੀਅਮ ਸੈਕਟਰ 78 ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਅਧੀਨ ਸਿੰਥੈਟਿਕ ਟਰੈਕ ਦਾ ਕੰਮ ਮਾਰਚ, 2026 ਤੱਕ ਮੁਕੰਮਲ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਪੋਰਟਸ ਮੈਡੀਸਨ ਕਾਡਰ ਮੌਜੂਦ ਹੈ। 

ਉਨ੍ਹਾਂ ਕਿਹਾ ਕਿ ਸੱਟਾਂ ਨਾਲ ਜੂਝ ਰਹੇ ਖਿਡਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਇਸ ਕਾਡਰ ਲਈ 92 ਕਰਮਚਾਰੀਆਂ ਦੀ ਚੋਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਹਰ ਯਤਨ ਦਾ ਉਦੇਸ਼ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , KAP Sinha , Chief Secretary , Chief Secretary of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD