Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਜਲੰਧਰ ’ਚ 8 ਜਨਵਰੀ ਤੋਂ ਸ਼ੁਰੂ ਹੋਵੇਗੀ ਕਾਰਡਾਂ ਲਈ ਰਜਿਸਟ੍ਰੇਸ਼ਨ

ਡਿਪਟੀ ਕਮਿਸ਼ਨਰ ਵੱਲੋਂ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਧਿਕਾਰੀਆਂ ਨਾਲ ਮੀਟਿੰਗ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 24 Dec 2025

Last updated on: Dec 25, 2025, 10:01 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਣ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਰਜਿਸਟ੍ਰੇਸ਼ਨ ਦੀ ਸ਼ੁਰੂਆਤ 8 ਜਨਵਰੀ 2026 ਤੋਂ ਹੋਣ ਜਾ ਰਹੀ ਹੈ। ਜਿਸ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਮੈਪਿੰਗ ਸਮੇਤ ਹੋਰ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਮਕਸਦ ਜ਼ਮੀਨੀ ਪੱਧਰ ਤੱਕ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਵਿਅਕਤੀ ਦਾ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ। ਕਾਰਡ ਆਪਣੇ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਬਣਾਏ ਜਾ ਸਕਦੇ ਹਨ ਅਤੇ ਸਕੀਮ ਅਧੀਨ ਰਜਿਸਟਰ ਕਰਨ ਲਈ ਨਿਵਾਸੀ ਕੋਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੋਜਨਾ ਦਾ ਲਾਭ ਲੈਣ ਲਈ ਹਰੇਕ ਵਿਅਕਤੀ ਲਈ ਇਹ ਕਾਰਡ ਬਣਾਉਣਾ ਜ਼ਰੂਰੀ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਲਾਭਪਾਤਰੀ ਲਈ ਕਾਰਡ ਬਣਾਉਣ ਲਈ ਆਪਣਾ ਆਧਾਰ ਕਾਰਡ ਅਤੇ ਮਾਪਿਆਂ ਵਿੱਚੋਂ ਕਿਸੇ ਇੱਕ ਦਾ ਵੋਟਰ ਕਾਰਡ ਜਾਂ ਪੰਜਾਬ ਵਿੱਚ ਰਹਿਣ ਵਾਲੇ ਸਰਪ੍ਰਸਤ ਦਾ ਵੋਟਰ ਕਾਰਡ ਲੋੜੀਂਦਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਪੰਜਾਬ ਸਰਕਾਰ ਦੇ ਰੈਗੂਲਰ ਕਰਮਚਾਰੀ, ਪੈਨਸ਼ਨਰ, ਪੰਜਾਬ ਸਰਕਾਰ ਅਧੀਨ ਵਿਭਾਗਾਂ, ਸੰਗਠਨਾਂ, ਸੁਸਾਇਟੀਆਂ, ਕਾਰਪੋਰੇਸ਼ਨਾਂ, ਟਰੱਸਟਾਂ ਆਦਿ ਵਿੱਚ ਆਊਟਸੋਰਸਿੰਗ/ਠੇਕੇ ਦੇ ਆਧਾਰ 'ਤੇ ਰੱਖੇ ਕਰਮਚਾਰੀ ਯੋਗ ਹੋਣਗੇ।  ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਜ਼ਿਲ੍ਹੇ ਦੀ ਕਰੀਬ 24.7 ਲੱਖ ਆਬਾਦੀ ਨੂੰ ਕਵਰ ਕਰਨ ਲਈ ਕਾਰਡ ਬਣਾਉਣ ਲਈ 649 ਕਾਮਨ ਸਰਵਿਸ ਸੈਂਟਰਾਂ ਦੀ ਚੋਣ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਇਸ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੇ ਸਰਪੰਚਾਂ, ਕੌਂਸਲਰਾਂ, ਪਟਵਾਰੀਆਂ, ਨੰਬਰਦਾਰਾਂ, ਆਸ਼ਾ ਵਰਕਰਾਂ, ਏ.ਐਨ.ਐਮਜ਼, ਮਲਟੀਪਰਪਜ਼ ਹੈਲਥ ਵਰਕਰ ਅਤੇ ਐਨ.ਜੀ.ਓਜ਼ ਆਦਿ ਦਾ ਪੂਰਾ ਸਹਿਯੋਗ ਲੈਂਦਿਆਂ ਇੱਕ ਟੀਮ ਵਾਂਗ ਰਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਜ਼ਿਲ੍ਹੇ ਅੰਦਰ ਕੋਈ ਵਿਅਕਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਨਵਾਉਣ ਤੋਂ ਵਾਂਝਾ ਨਾ ਰਹੇ।

ਜ਼ਿਕਰਯੋਗ ਹੈ ਕਿ ਸਕੀਮ ਤਹਿਤ ਹੁਣ ਤੱਕ ਜਲੰਧਰ ਜ਼ਿਲ੍ਹੇ ਦੇ 15 ਸਰਕਾਰੀ ਅਤੇ 47 ਪ੍ਰਾਈਵੇਟ ਹਸਪਤਾਲ ਇੰਪੈਨਲ ਹਨ। ਪ੍ਰਾਈਵੇਟ ਇੰਪੈਨਲ ਹਸਪਤਾਲਾਂ ਵਿੱਚ ਦੁਆਬਾ ਹਸਪਤਾਲ, ਡਾ. ਜਗਨਪ੍ਰੀਤ ਮੁਲਤਾਨੀ ਪਲਾਸਟਿਕ ਸਰਜਰੀ ਹਸਪਤਾਲ, ਕਮਲ ਮਲਟੀਸਪੈਸ਼ੈਲਿਟੀ ਹਸਪਤਾਲ, ਨਿਊ ਹੋਪ ਸਟੋਨ ਐਂਡ ਫਰਟੀਲਿਟੀ ਕਲੀਨਿਕ, ਪਸਰੀਚਾ ਹਸਪਤਾਲ ਤੇ ਮੈਟਰਨਿਟੀ ਹੋਮ, ਏਪੈਕਸ ਹਸਪਤਾਲ ਤੇ ਮੈਟਰਨਿਟੀ ਹੋਮ, ਅਰਮਾਨ ਹਸਪਤਾਲ,  ਮਾਨ ਮੈਡੀਸਿਟੀ, ਡਾਂਗ ਨਰਸਿੰਗ ਹੋਮ, ਨਿਊ ਰੂਬੀ ਹਸਪਤਾਲ, ਰਣਜੀਤ ਹਸਪਤਾਲ, ਅਰੋੜਾ ਆਈ ਹਸਪਤਾਲ ਤੇ ਰੈਟੀਨਾ ਸੈਂਟਰ, ਗਲੋਬਲ ਹਸਪਤਾਲ, ਜੋਸ਼ੀ ਹਸਪਤਾਲ ਤੇ ਟਰੋਮਾ ਸੈਂਟਰ, ਅਮਰ ਹਸਪਤਾਲ, ਸਿਗਮਾ ਹਸਪਤਾਲ, ਅਕਾਲ ਆਈ ਹਸਪਤਾਲ, ਅਰਮਾਨ ਹਸਪਤਾਲ, ਰਤਨ ਹਸਪਤਾਲ, ਸ਼ਕੁੰਤਲਾ ਦੇਵੀ ਵਿਗ ਹਸਪਤਾਲ, ਕੇਅਰ ਬੈਸਟ ਸੁਪਰ ਸਪੈਸ਼ੈਲਿਟੀ ਹਸਪਤਾਲ, ਮਹਾਜਨ ਆਈ ਹਸਪਤਾਲ, ਅਰੋੜਾ ਨਰਸਿੰਗ ਹੋਮ ਫਿਲੌਰ, ਘਈ ਹਸਪਤਾਲ, ਬੀਬੀਸੀ ਹਾਰਟ ਕੇਅਰ, ਸਿੱਕਾ ਹਸਪਤਾਲ, ਦੁੱਗਲ ਆਈ ਹਸਪਤਾਲ, ਐਨ.ਐਚ.ਐਸ. ਹਸਪਤਾਲ, ਸਰਵੋਦਿਆ ਹਸਪਤਾਲ, ਕਿਡਨੀ ਹਸਪਤਾਲ ਤੇ ਲਾਈਫ਼ ਲਾਈਨ ਮੈਡੀਕਲ ਇੰਸਟੀਚਿਊਟ, ਪੀਐਮਜੀ ਚਿਲਡਰਨ ਹਸਪਤਾਲ, ਏ.ਐਨ. ਨਿਊਰੋ ਕ੍ਰਿਟੀਕਲ ਕੇਅਰ ਸੈਂਟਰ ਤੇ ਸੀਐਮਸੀ ਹਸਪਤਾਲ, ਸ਼ਰਨਜੀਤ ਹਸਪਤਾਲ, ਕੈਪੀਟੋਲ ਹਸਪਤਾਲ, ਡਾ. ਥਿੰਦ ਆਈ ਹਸਪਤਾਲ, ਗੰਗਾ ਆਰਥੋਕੇਅਰ, ਏ.ਆਈ.ਆਈ.ਐਮ.ਐਸ ਸੰਜੀਵਨੀ ਹਸਪਤਾਲ, ਕਮਲ ਹਸਪਤਾਲ, ਐਚ.ਪੀ.ਆਰਥੋਕੇਅਰ, ਐਟਲਿਸ ਮਲਟੀਸਪੈਸ਼ੈਲਿਟੀ, ਕਪੂਰ ਬੋਨ ਐਂਡ ਚਿਲਡਰਨ ਹਸਪਤਾਲ, ਗੋਇਲ ਕਿਡਨੀ ਕੇਅਰ, ਆਸਥਾ ਹਸਪਤਾਲ, ਕਪਿਲ ਹਸਪਤਾਲ, ਐਸ ਕੇ ਸੰਜੀਵ ਮਲਟੀਸਪੈਸ਼ੈਲਿਟੀ, ਨੈਸ਼ਨਲ ਆਈ ਕੇਅਰ ਹਸਪਤਾਲ ਅਤੇ ਡੀ.ਐਮ.ਸੀ. ਹਸਪਤਾਲ ਤੇ ਟਰੋਮਾ ਸੈਂਟਰ ਸ਼ਾਮਲ ਹਨ।

ਮੀਟਿੰਗ ਵਿੱਚ ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਸ਼ੁਭੀ ਆਂਗਰਾ, ਸੀ.ਐਮ.ਐਫ.ਓ. ਨਵਦੀਪ ਸਿੰਘ, ਡੀ.ਐਮ.ਸੀ. ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD