Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਜ਼ਾਰਾਂ ਕਰੋੜ ਦੇ ਜੀਐਸਟੀ ਰਿਫੰਡ ਰੋਕ ਕੇ ਆਪ ਸਰਕਾਰ ਦਿਖਾ ਰਹੀ 16% ਵਾਧੇ ਦੇ ਫ਼ਰਜ਼ੀ ਆਂਕੜੇ

ਆਪ ਸਰਕਾਰ ਦੇ ਜੀਐਸਟੀ ਕਲੈਕਸ਼ਨ ਵਿੱਚ 16 % ਵਾਧੇ ਦੇ ਆਂਕੜੇ ਫਰਜ਼ੀ

Anil Sarin, BJP, Bharatiya Janata Party, BJP Punjab, Vineet Joshi

Web Admin

Web Admin

5 Dariya News

ਚੰਡੀਗੜ੍ਹ , 24 Dec 2025

Last updated on: Dec 25, 2025, 10:07 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਕਰਾਰਾ ਹਮਲਾ ਬੋਲਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਜੀ ਐਸ ਟੀ ਦੇ ਨਾਂਅ ‘ਤੇ ਖੁੱਲ੍ਹੀ ਲੁੱਟ, ਧਮਕੀ ਅਤੇ ਡਰ ਦਾ ਰਾਜ ਕਾਇਮ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਜੀ ਐਸ ਟੀ ਰੈਵਨਿਊ ‘ਚ 16 ਫੀਸਦੀ ਵਾਧੇ ਦੇ ਦਾਅਵੇ ਸਿਰਫ਼ ਅੰਕੜਿਆਂ ਦੀ ਹੇਰਾਫੇਰੀ ਅਤੇ ਜਨਤਾ ਨਾਲ ਧੋਖਾ ਹਨ।

ਅਨਿਲ ਸਰੀਨ ਨੇ ਕਿਹਾ ਕਿ ਅਪ੍ਰੈਲ ਤੋਂ ਨਵੰਬਰ ਤੱਕ 17,860 ਕਰੋੜ ਰੁਪਏ ਦੀ ਕਲੈਕਸ਼ਨ ਦਿਖਾ ਕੇ ਆਮ ਆਦਮੀ ਪਾਰਟੀ ਪੰਜਾਬ ਦੀ ਜਨਤਾ ਨੂੰ ਮੂਰਖ ਸਮਝ ਰਹੀ ਹੈ। ਹਕੀਕਤ ਇਹ ਹੈ ਕਿ ਵਪਾਰੀਆਂ ਦੇ ਜੀ ਐਸ ਟੀ ਰਿਫੰਡ ਜਾਨ ਬੁੱਝ ਕੇ ਮਹੀਨਿਆਂ ਤੋਂ ਰੋਕੇ ਹੋਏ ਹਨ, ਮਈ ਤੋਂ ਲੈ ਕੇ ਅੱਜ ਤੱਕ ਫਾਈਲਾਂ ਧੂੜ ਖਾ ਰਹੀਆਂ ਹਨ ਅਤੇ ਸਰਕਾਰ ਝੂਠਾ ਰੈਵਨਿਊ ਦਿਖਾ ਕੇ ਆਪਣੀ ਨਾਕਾਮੀ ਛੁਪਾ ਰਹੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਜੀ ਐਸ ਟੀ ਵਿਭਾਗ ਨੂੰ ਹਰ ਵਪਾਰੀ ‘ਤੇ ਚਾਰ-ਚਾਰ ਇੰਸਪੈਕਸ਼ਨਾਂ ਅਤੇ ਹਰ ਮਹੀਨੇ ਲਗਭਗ 100 ਕਰੋੜ ਰੁਪਏ ਦੀ ਟਾਰਗੇਟਡ ਉਗਰਾਹੀ ਦੇ ਹੁਕਮ ਦਿੱਤੇ ਗਏ ਹਨ। ਅਧਿਕਾਰੀਆਂ ਵੱਲੋਂ ਪੈਨਲਟੀ ਦੇ ਨਾਂਅ ‘ਤੇ ਧਮਕੀਆਂ, ਨੋਟਿਸਾਂ ਦੀ ਬਾਰਿਸ਼ ਅਤੇ ਸਟੇਟ ਇੰਟੈਲੀਜੈਂਸ ਦੀ ਵਰਤੋਂ ਕਰਕੇ ਵਪਾਰੀਆਂ ਨੂੰ ਘੋਟਣ ਦੀ ਨੀਤੀ ਅਪਣਾਈ ਜਾ ਰਹੀ ਹੈ।

ਅਨਿਲ ਸਰੀਨ ਨੇ ਕਿਹਾ ਕਿ ਸਰਕਾਰ ਨੇ ਖੁਦ ਮੰਨਿਆ ਹੈ ਕਿ ਸਟੇਟ ਇੰਟੈਲੀਜੈਂਸ ਰਾਹੀਂ ਹੋਈ ਕਲੈਕਸ਼ਨ 321 ਕਰੋੜ ਤੋਂ ਵਧ ਕੇ 618 ਕਰੋੜ ਰੁਪਏ ਹੋ ਗਈ ਹੈ। ਇਹ ਸਾਫ਼ ਸਾਬਤ ਕਰਦਾ ਹੈ ਕਿ ਡਰਾ ਕੇ, ਧਮਕਾ ਕੇ ਅਤੇ ਗੋਡਾ ਟਿਕਾ ਕੇ ਪੈਸਾ ਕੱਢਿਆ ਜਾ ਰਿਹਾ ਹੈ, ਜਿਸਨੂੰ ਕਿਸੇ ਵੀ ਸੂਰਤ ‘ਚ ਟੈਕਸ ਸੁਧਾਰ ਨਹੀਂ ਕਿਹਾ ਜਾ ਸਕਦਾ।

ਭਾਜਪਾ ਆਗੂ ਨੇ ਸਿੱਧਾ ਸਵਾਲ ਕੀਤਾ ਕਿ ਜੇ ਸਚਮੁੱਚ ਰੈਵਨਿਊ ਵਧ ਰਿਹਾ ਹੈ ਤਾਂ ਫਿਰ ਅਧਿਆਪਕਾਂ, ਸਿਹਤ ਕਰਮਚਾਰੀਆਂ, ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜਮਾਂ, ਅਰਬਨ ਬਾਡੀਜ਼ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੀਆਂ ਤਨਖਾਹਾਂ ਅਤੇ ਪੈਨਸ਼ਨਾਂ ਲਈ ਸੜਕਾਂ ‘ਤੇ ਕਿਉਂ ਉਤਰਨਾ ਪੈ ਰਿਹਾ ਹੈ? ਇਹ ਸਾਬਤ ਕਰਦਾ ਹੈ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਅਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

ਅਨਿਲ ਸਰੀਨ ਨੇ ਕਿਹਾ ਕਿ ਇੱਕ ਪਾਸੇ ਆਮ ਆਦਮੀ ਪਾਰਟੀ ‘Ease of Business’ ਦੇ ਝੂਠੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਵਪਾਰੀਆਂ ਦੀ ਵਰਕਿੰਗ ਕੈਪਿਟਲ ਜ਼ਬਤ ਕਰਕੇ ਉਨ੍ਹਾਂ ਨੂੰ ਕਾਰੋਬਾਰ ਬੰਦ ਕਰਨ ਵੱਲ ਧੱਕਿਆ ਜਾ ਰਿਹਾ ਹੈ। ਇਸ ਦਾ ਨਤੀਜਾ ਕਾਲੇ ਧੰਦੇ, ਗੈਰਕਾਨੂੰਨੀ ਲੈਣ-ਦੇਣ ਅਤੇ ਆਰਥਿਕ ਅਰਾਜਕਤਾ ਦੇ ਰੂਪ ‘ਚ ਸਾਹਮਣੇ ਆਵੇਗਾ, ਜਿਸਦੀ ਪੂਰੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ।

ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜੀ ਐਸ ਟੀ ਆਂਕੜੇ  ਪੂਰੀ ਤਰ੍ਹਾਂ ਫਰਾਡ, ਜ਼ਬਰ ਅਤੇ ਧੋਖੇ ‘ਤੇ ਅਧਾਰਿਤ ਹੈ। ਭਾਰਤੀ ਜਨਤਾ ਪਾਰਟੀ ਇਸ ਟੈਕਸ ਟੈਰਰਿਜ਼ਮ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਵਪਾਰੀਆਂ ਦਾ ਰਿਫ਼ੰਡ ਬਿਨਾਂ ਦੇਰੀ ਤੁਰੰਤ ਜਾਰੀ ਕਰੇ ।

 

Tags: Anil Sarin , BJP , Bharatiya Janata Party , BJP Punjab , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD