Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੋਹਿੰਦਰ ਭਗਤ, ਮੇਅਰ, ਕਮਿਸ਼ਨਰ ਨਗਰ ਨਿਗਮ ਨੇ ਨੁਹਾਰ ਬਦਲਣ ਉਪਰੰਤ ਚੌਕ ਜਨਤਾ ਨੂੰ ਕੀਤਾ ਸਮਰਪਿਤ

ਕਿਹਾ ਚੌਕ ਦੇ ਨਵੀਨੀਕਰਨ ਨਾਲ ਇਸ ਰੁਝੇਵੇਂ ਭਰੇ ਇਲਾਕੇ ਦੀ ਸੁੰਦਰਤਾ ’ਚ ਹੋਵੇਗਾ ਵਾਧਾ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਜਲੰਧਰ , 24 Dec 2025

Last updated on: Dec 25, 2025, 10:26 IST

ਸ਼ਹਿਰ ਦੇ ਮਾਡਲ ਹਾਊਸ ਚੌਕ, ਜਿਸ ਨੂੰ ਨਵੀਨੀਕਰਨ ਉਪਰੰਤ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ, ਨੂੰ ਅੱਜ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਮੇਅਰ ਵਿਨੀਤ ਧੀਰ ਅਤੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜਨਤਾ ਨੂੰ ਸਮਰਪਿਤ ਕੀਤਾ ਗਿਆ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਭਰ ਦੇ ਪ੍ਰਮੁੱਖ ਚੌਕਾਂ ਅਤੇ ਚੌਰਾਹਿਆਂ ਦੇ ਨਵੀਨੀਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। 

ਇਸ ਮੁਹਿੰਮ ਤਹਿਤ ਸੁੰਦਰੀਕਰਨ ਅਤੇ ਆਧੁਨਿਕ ਡਿਜ਼ਾਈਨਾਂ ਨਾਲ ਪਹਿਲਾਂ ਹੀ ਕਈ ਚੌਕਾ ਦੀ ਨੁਹਾਰ ਬਦਲੀ ਜਾ ਚੁੱਕੀ ਹੈ। ਉਨ੍ਹਾਂ ਨੇ ਇਨ੍ਹਾਂ ਚੌਕਾਂ ਦੀ ਸਾਂਭ-ਸੰਭਾਲ ਵਿੱਚ ਸਥਾਨਕ ਅਥਾਰਟੀ ਨੂੰ ਸਹਿਯੋਗ ਦੇਣ ਲਈ ਪ੍ਰਾਈਵੇਟ ਸੰਸਥਾਵਾਂ/ਕੰਪਨੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ, ਜਿਸ ਨਾਲ ਇਨ੍ਹਾਂ ਚੌਕਾਂ ਦੀ ਸੁੰਦਰਤਾ ਨੂੰ ਆਉਣ ਵਾਲੇ ਸਮੇਂ ਲਈ ਬਰਕਰਾਰ ਰੱਖਿਆ ਜਾ ਸਕੇਗਾ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਨਗਰ ਨਿਗਮ ਦੀ ਨਵੀਨੀਕਰਨ ਮੁਹਿੰਮ ਦੀ ਅਗਵਾਈ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਫਰਮਾਂ ਨਾਲ ਤਾਲਮੇਲ ਕਰਨ ਅਤੇ ਇਨ੍ਹਾਂ ਚੌਕਾਂ ਦੇ ਰਖ-ਰਖਾਅ ਵਿੱਚ ਸਹਾਇਤਾ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅੱਗੇ ਕਿਹਾ ਕਿ ਵਸਨੀਕਾਂ ਨੂੰ ਜਲਦ ਹੀ ਕਈ ਹੋਰ ਚੌਕਾਂ ਦੀ ਵੱਡੀ ਪੱਧਰ ’ਤੇ ਬਦਲੀ ਹੋਈ ਨੁਹਾਰ ਦੇਖਣ ਨੂੰ ਮਿਲੇਗੀ, ਜਿਸ ਨਾਲ ਜਲੰਧਰ ਨੂੰ ਇੱਕ ਨਵੀਂ, ਜੀਵੰਤ ਅਤੇ ਆਧੁਨਿਕ ਦਿੱਖ ਮਿਲੇਗੀ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD