Monday, 13 May 2024

 

 

ਖ਼ਾਸ ਖਬਰਾਂ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ

 

ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਹਰਭਜਨ ਮਾਨ

ਜ਼ਿਲ੍ਹਾ ਯੋਜਨਾਂ ਕਮੇਟੀ ਦੇ ਮੈਂਬਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਮਾਣ ਸਨਮਾਨ ਮਿਲਣਾਂ ਯਕੀਨੀ ਬਣਾਇਆ ਜਾਵੇਗਾ, ਮਾਨ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾਂ ਨਾਲ ਪਲੇਠੀ ਮੀਟਿੰਗ

ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿੱਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਭਜਨ ਮਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿੱਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 24 Jul 2012

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪੰਜਾਬ ਦਾ ਪਰਵੇਸ਼ ਦੁਆਰ ਹੈ ਇਸ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਕੇ ਇਸਨੂੰ ਇੱਕ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ  ਹਰਭਜਨ ਮਾਨ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮਾਨ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾਂ ਦਾ ਕਮੇਟੀ ਵਿੱਚ ਵਿਸ਼ੇਸ਼ ਸਥਾਨ ਹੈ  ਅਤੇ ਕਮੇਟੀ ਦੇ ਮੈਂਬਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪੂਰਾ ਮਾਣ ਸਨਮਾਨ ਦਿਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਹਨਾਂ ਇਸ ਮੋਕੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਉਹਨਾਂ ਨੂੰ ਪੰਜਾਬ 'ਚ ਸਭ ਤੋਂ ਪਹਿਲਾ ਐਸ.ਏ.ਐਸ.ਨਗਰ ਜ਼ਿਲ੍ਹੇ ਦੀ ਯੋਜਨਾ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਪੂਰੀ ਮਿਹਨਤ ਅਤੇ ਜਜਬੇ ਨਾਲ ਨਿਭਾਇਆ ਜਾਵੇਗਾ ਅਤੇ  ਉਹ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਅਤੇ ਰਲ ਮਿਲ ਕੇ ਇਸ ਮਿਲੀ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹਨਾਂ ਇਸ ਮੌਕੇ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਹਨਾਂ ਨੂੰ ਵੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦੇਣਗੇ ਅਤੇ ਜੋ ਉਹ ਆਪਣੇ ਇਲਾਕੇ ਵਿੱਚ ਜੋ ਵਿਕਾਸ ਕਾਰਜ ਕਰਵਾਉਣਾ ਚਾਹੁਣਗੇ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ।  ਮਾਨ ਨੇ ਇਸ ਮੌਕੇ ਜੁੜੇ ਕਮੇਟੀ ਦੇ ਮੈਂਬਰਾਂ ਨੂੰ ਆਖਿਆ ਕਿ ਉਹ ਆਪੋ ਆਪਣੇ ਇਲਾਕੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਸਬੰਧੀ ਅਤੇ ਜੋ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਹੋਣ ਵਾਲੇ ਹਨ। 

ਉਹਨਾਂ ਦੀ ਇੱਕ ਵਿਸ਼ੇਸ਼ ਯੋਜਨਾ ਤਿਆਰ ਕਰਕੇ ਉਹਨਾਂ ਨੂੰ ਪੁੱਜਦੀ ਕਰਨ ਤਾਂ ਜੋ ਉਹਨਾਂ ਕਾਰਜਾਂ ਨੂੰ ਤਰਤੀਬਵਾਰ ਮੁਕੰਮਲ ਕੀਤਾ ਜਾਵੇ ਅਤੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਹੋਰ ਕਿਹਾ ਕਿ ਉਹ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰਾਂ ਦੀ ਸਲਾਹ ਨਾਲ ਪਿੰਡ ਪੱਧਰ ਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਹਨਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਸ੍ਰ ਕਰਨੈਲ ਸਿੰਘ ਮੌਲੀ ਨੇ ਦੱਸਿਆ ਕਿ ਪਿੰਡ ਕੈਲੋਂ, ਕੰਬਾਲੀ ਅਤੇ ਬਡਾਲਾ ਵਿਖੇ ਬੁਢਾਪਾ ਪੈਨਸ਼ਨਾਂ ਦੀ ਅਦਾਇਗੀ ਨਹੀਂ ਹੋ ਰਹੀ ਜਦਕਿ ਪੰਜਾਬ ਸਰਕਾਰ ਵੱਲੋਂ ਪੈਸਾ ਬੈਂਕਾਂ ਵਿੱਚ ਭੇਜਿਆ ਜਾ ਚੁੱਕਾ ਹੈ। ਇਹਨਾਂ ਪਿੰਡਾਂ ਵਿੱਚ ਬੁਢਾਪਾ ਪੈਨਸ਼ਨਾਂ ਦੀ ਤੁਰੰਤ ਅਦਾਇਗੀ ਕਰਵਾਈ ਜਾਵੇ।  ਮਾਨ ਨੇ ਇਹਨਾਂ ਬੁਢਾਪਾ ਪੈਨਸ਼ਨਾਂ ਦੀ ਅਦਾਇਗੀ ਕਰਨ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਢੁੱਕਵੀਂ ਕਾਰਵਾਈ ਕਰਕੇ ਅਦਾਇਗੀ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੋਕੇ ਕਮੇਟੀ ਮੈਂਬਰਾਂ ਵੱਲੋਂ ਖਰੜ ਇਲਾਕੇ ਵਿੱਚ ਜਿੱਥੇ ਕਿ ਪਾਣੀ ਦੇ ਸੈਂਪਲ ਫੇਲ੍ਹ ਹੋਏ ਹਨ ਉਸ ਇਲਾਕੇ ਵਿੱਚ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਣ ਦਾ ਸੁਝਾਅ ਵੀ ਦਿੱਤਾ।  ਮੀਟਿੰਗ ਵਿੱਚ ਜਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ  ਗੁਰਵਿੰਦਰ ਸਿੰਘ ਬਸੌਲੀ,   ਮੁਕੇਸ਼ ਰਾਣਾ ਲਾਲੜੂ, ਸਲਿਤਾ ਸੈਣੀ ਅਮਲਾਲਾ,  ਚਰਨਜੀਤ ਸਿੰਘ ਕਾਲੇਵਾਲ, ਮਨਜਿੰਦਰ ਕੌਰ ਘੜੂੰਆਂ, ਕਰਨੈਲ ਕੌਰ ਖਿਜ਼ਰਾਬਾਦ,  ਗੁਰਧਿਆਨ ਸਿੰਘ ਨਵਾਂ ਗਾਂਓਂ,  ਅਮਰੀਕ ਸਿੰਘ ਸੋਮਲ,  ਕਮਲ ਕਿਸੋਰ ਸ਼ਰਮਾ ਖਰੜ ਅਤੇ ਉੱਪ ਅਰਥ ਅੰਕੜਾ ਸਲਾਹਕਾਰ ਅਮਰਜੀਤ ਕੌਰ ,  ਮਾਨ ਦੇ ਓ.ਐਸ.ਡੀ.  ਗੁਜਰਾਲ ਇੰਦਰ ਚਾਹਲ ਮੋਜੂਦ ਸਨ। ਜ਼ਿਲ੍ਹਾ ਯੋਜਨਾ ਕਮੇਟੀ ਦੇ ਸਮੂਹ ਮੈਂਬਰਾਂ ਨੇ  ਮਾਨ ਨੂੰ ਵਿਸ਼ਵਾਸ ਦਵਾਇਆ ਕਿ ਉਹ ਉਹਨਾਂ ਦੇ ਪੂਰੀ ਤਰ੍ਹਾਂ ਨਾਲ ਹਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਹਰ ਕੰਮ ਲਈ ਉਹ ਉਹਨਾਂ ਨੂੰ ਪੂਰਾ ਪੂਰਾ ਸਮਰਥਨ ਦੇਣਗੇ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD