Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ: ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

ਕਿਹ, ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰ ਜ਼ਿਲ੍ਹੇ ਵਿਚ ਬਣਨਗੇ ਕੋਰ ਗਰੁੱਪ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਮਾਨਸਾ , 24 Dec 2025

Last updated on: Dec 25, 2025, 10:50 IST

ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਵੱਧ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸਥਾਨਕ ਬੱਚਤ ਭਵਨ ਵਿੱਚ "ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ।

"ਵੁਆਇਸ ਆਫ ਮਾਨਸਾ" ਵਲੋਂ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਕਮਿਸ਼ਨ ਮੈਂਬਰ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫੀ ਨਾ ਹੋਵੇ। 

ਓਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ''ਵੁਆਇਸ ਆਫ਼ ਮਾਨਸਾ'' ਵੱਲੋਂ ਇਹ ਸੈਮੀਨਾਰ ਕਰਵਾਉਣ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਜਿਹੇ ਸੈਮੀਨਾਰ ਬਹੁਤ ਲਾਜ਼ਮੀ ਹਨ। 

ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਡਵਾਇਜ਼ਰੀਜ਼ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 14-14 ਵਿਅਕਤੀਆਂ ਦਾ ਕੋਰ ਗਰੁੱਪ ਬਣਾਇਆ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। 

ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ ਜਿਸ 'ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ। ਇਸ ਮੌਕੇ "ਵੁਆਇਸ ਆਫ ਮਾਨਸਾ" ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ ਨੇ ਵੁਆਇਸ ਆਫ ਮਾਨਸਾ ਲਗਾਤਾਰ ਸਮਾਜਿਕ ਮੁੱਦਿਆਂ ਅਤੇ ਸਮਾਜ ਭਲਾਈ ਲਈ ਕੰਮ ਕਰ ਰਹੀ ਹੈ। 

ਸੰਸਥਾ ਵੱਲੋਂ ਹਮੇਸ਼ਾ ਹੀ ਸ਼ਹਿਰ ਦੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਨਾਲ ਰਾਬਤਾ ਬਣਾਇਆ ਜਾਂਦਾ ਹੈ। ਉਨ੍ਹਾਂ ਇਸ ਮੌਕੇ ਮਨੁੱਖੀ ਅਧਿਕਾਰਾਂ ਨੂੰ ਪ੍ਰਭਾਵਿਤ ਕਰਦੀਆਂ ਸ਼ਹਿਰ ਦੀਆਂ ਸਮੱਸਿਆਵਾਂ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੇ ਸਨਮੁੱਖ ਰੱਖੀਆਂ ਜਿਸ ਦੇ ਯੋਗ ਹੱਲ ਦਾ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ।

ਉਨ੍ਹਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਅਤੇ ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਦੀ ਮੌਜੂਦਗੀ ਵਿਚ ਸਿਹਤ ਵਿਭਾਗ, ਨਗਰ ਕੌਂਸਲ, ਪੁਲਿਸ ਵਿਭਾਗ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਮਨੁੱਖੀ ਅਧਿਕਾਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਲਏ।

ਇਸ ਮੌਕੇ ਹਰਿੰਦਰ ਮਾਨਸ਼ਾਹੀਆ, ਵਿਸ਼ਵਦੀਪ ਬਰਾੜ, ਪ੍ਰੋਜੈਕਟ ਚੇਅਰਮੈਨ ਲਖਵਿੰਦਰ ਸਿੰਘ ਮੂਸਾ, ਸਮਾਜ ਸੇਵਕ ਮਿੱਠੂ ਰਾਮ ਅਰੋੜਾ, ਬਲਵਿੰਦਰ ਕਾਕਾ, ਬਿੱਕਰ ਮਘਾਣੀਆਂ, ਨਵਦੀਪ ਆਹਲੂਵਾਲੀਆ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਪ੍ਰਮੁੱਖ ਸਖਸ਼ੀਅਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀ  ਮੌਜੂਦ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD