Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਿਵਲ ਹਸਪਤਾਲ ਖੰਨਾ ਨੂੰ ਮਿਲੀ ਨਵੀਂ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਖੰਨਾ, (ਲੁਧਿਆਣਾ) , 24 Dec 2025

Last updated on: Dec 25, 2025, 11:03 IST

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਲਗਾਈ ਗਈ ਨਵੀਂ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਖੰਨਾ ਲਈ ਬਹੁਤ ਵੱਡਾ ਦਿਨ ਹੈ। ਸਿਵਲ ਹਸਪਤਾਲ ਖੰਨਾ ਵਿੱਚ ਨਵੀਂ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਆਈ ਹੈ। ਇਹ ਕੰਪਿਊਟਰ ਰੇਡੀਓਗ੍ਰਾਫੀ ਮਸ਼ੀਨ ਐਕਸ-ਰੇ ਕਰਨ ਤੋਂ ਬਾਅਦ ਡਿਜੀਟਲ ਪ੍ਰਿੰਟ ਕੱਢਦੀ ਹੈ ਜੋ ਕਿ ਸਿਵਲ ਹਸਪਤਾਲ ਖੰਨਾ ਵਿੱਚ ਲਿਆਂਦੀ ਗਈ ਹੈ। ਇਹ ਅਲਫਾ ਕੰਪਨੀ ਦੀ ਮਸ਼ੀਨ ਹੈ। 

ਇਸ ਮਸ਼ੀਨ ਉੱਤੇ ਐਕਸ-ਰੇ ਨੂੰ ਵੱਡਾ ਕਰਕੇ ਵੀ ਹੱਡੀ ਦੀ ਟੁੱਟ ਭੱਜ ਨੂੰ ਦੇਖ ਸਕਦੇ ਹਾਂ ਅਤੇ ਬਰੀਕੀ ਵਿੱਚ ਜਾ ਕੇ ਚੈੱਕ ਕਰ ਸਕਦੇ ਹਾਂ ਅਤੇ ਇਸ ਮਸ਼ੀਨ ਉੱਤੇ ਡਿਜੀਟਲ ਪ੍ਰਿੰਟ ਵੀ ਲੈ ਸਕਦਾ ਹਾਂ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਦਾ ਸਿਵਲ ਹਸਪਤਾਲ ਟਰੋਮਾ ਸੈਂਟਰ ਵੀ ਹੈ। ਰਾਜਪੁਰੇ ਤੋਂ ਲੈ ਕੇ ਜਲੰਧਰ ਤੱਕ ਸਰਕਾਰ ਵੱਲੋਂ ਪ੍ਰਮਾਣਿਤ ਇੱਕੋ ਟਰੋਮਾ ਸੈਂਟਰ ਖੰਨੇ ਦਾ ਸਿਵਲ ਹਸਪਤਾਲ ਹੈ। 

ਇਸ ਟਰੋਮਾ ਸੈਂਟਰ ਵਿੱਚ ਜਿਆਦਾਤਰ ਐਕਸੀਡੈਂਟ ਨਾਲ ਸਬੰਧਤ ਘਟਨਾਵਾਂ ਤੋਂ ਪੀੜਿਤ ਲੋਕ ਆਉਂਦੇ ਹਨ ਜਿਨਾਂ ਵਿੱਚੋਂ ਕਿਸੇ ਦੀ ਹੱਡੀ ਟੁੱਟੀ ਹੈ ਜਾਂ ਕਿਸੇ ਹੋਰ ਕਿਸਮ ਦੀ ਸੱਟ ਹੁੰਦੀ ਹੈ। ਉਸ ਦੇ ਸਬੰਧ ਵਿੱਚ ਪਹਿਲੀ ਐਕਸ-ਰੇ ਮਸ਼ੀਨ 12 ਸਾਲ ਪੁਰਾਣੀ ਸੀ। ਉਸ ਮਸ਼ੀਨ ਵਿੱਚ ਟੁੱਟ ਭੱਜ ਬਹੁਤ ਸੀ। ਪਿਛਲੀਆਂ ਸਰਕਾਰਾਂ ਨੇ ਇਸ ਗੱਲ ਵੱਲ ਕੋਈ ਧਿਆਨ ਹੀ ਨਹੀਂ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਜਦੋ ਐਸ.ਐਮ.ਓ ਖੰਨਾ ਡਾ. ਮਨਿੰਦਰ ਸਿੰਘ ਭਸੀਨ ਨੇ ਮੇਰੇ ਧਿਆਨ ਵਿੱਚ ਇਹ ਗੱਲ ਲਿਆਂਦੀ ਕਿ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਗਿਣਤੀ ਬਹੁਤ ਜਿਆਦਾ ਹੁੰਦੀ ਹੈ ਜਿਸ ਨੂੰ ਤੁਸੀਂ ਓ.ਪੀ.ਡੀ ਤੋ ਚੈੱਕ ਕਰ ਸਕਦੇ ਹੋ। ਰੋਜ਼ਾਨਾ 2500 ਮਰੀਜ਼ਾਂ ਦਾ ਚੈੱਕ ਅੱਪ ਕੀਤਾ ਜਾਂਦਾ ਹੈ ਜਿਸ ਵਿੱਚ 1500 ਮਰੀਜ਼ ਸਿਵਲ ਹਸਪਤਾਲ ਖੰਨਾ ਅਤੇ 1000 ਮਰੀਜ਼ ਮੁਹੱਲਾ ਕਲੀਨਿਕ ਤੋਂ ਚੈੱਕ ਅੱਪ ਕੀਤਾ ਜਾਂਦਾ ਹੈ। 

ਜਿਹੜਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਖੰਨਾ ਦੇ ਸਿਵਲ ਹਸਪਤਾਲ ਵਿੱਚ 300-400 ਮਰੀਜ਼ਾਂ ਦਾ ਹੀ ਚੈੱਕ ਅੱਪ ਹੁੰਦਾ ਸੀ। ਸੌਂਦ ਨੇ ਕਿਹਾ ਖੰਨਾ ਦਾ ਸਿਵਲ ਹਸਪਤਾਲ ਹਰ ਰੋਜ਼ ਤਰੱਕੀ ਕਰ ਰਿਹਾ ਹੈ। ਇਥੇ ਆਧੁਨਿਕ ਮਸ਼ੀਨਾਂ ਲਿਆਂਦੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪਰੇਸ਼ਾਨੀਆਂ ਨਾਲ ਘਿਰੇ ਲੋਕ ਇਥੇ ਆਉਂਦੇ ਹਨ, ਉਹ ਨਿਰਾਸ਼ ਹੋ ਕੇ ਨਾ ਜਾਣ। 

ਉਨ੍ਹਾਂ ਨੂੰ ਚੰਗਾ ਇਲਾਜ ਵੀ ਮਿਲੇ। ਮੰਤਰੀ ਨੇ ਡਾਕਟਰਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡਾਕਟਰਾਂ ਦੀ ਡਿਊਟੀ ਬਹੁਤ ਸਖਤ ਹੈ। ਇਥੇ ਡਾਕਟਰ, ਨਰਸ, ਸਫਾਈ ਸੇਵਕ ਪੂਰੀ ਤਨਦੇਹੀ ਨਾਲ ਕੰਮ ਕਰਦੇ ਹਨ। ਕੈਬਨਟ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਸਿੱਖਿਆ ਅਤੇ ਸਿਹਤ ਜੋ ਕਿ ਬਹੁਤ ਮਹੱਤਵਪੂਰਨ ਖੇਤਰ ਹੈ ਉਸ ਉੱਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। 

ਪੰਜਾਬ ਦੇ ਸਰਕਾਰੀ ਹਸਪਤਾਲ ਅਤੇ ਮੁਹੱਲਾ ਕਲੀਨਿਕ ਵਿੱਚ ਇਲਾਜ ਪੂਰੀ ਤਰ੍ਹਾ ਮੁਫਤ ਹੈ। ਦਵਾਈਆਂ ਜੋ ਅੰਦਰੋਂ ਮਿਲਦੀਆਂ ਹਨ ਉਹ ਵੀ ਮੁਫਤ ਹਨ। ਡਾਕਟਰਾਂ ਦੀ ਕੋਈ ਫੀਸ ਨਹੀਂ ਹੈ ਅਤੇ ਮੈਡੀਕਲ ਟੈਸਟ ਵੀ ਫਰੀ ਕੀਤੇ ਜਾ ਰਹੇ ਹਨ। ਸੌਂਦ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜੋ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਮ.ਓ ਖੰਨਾ ਡਾ. ਮਨਿੰਦਰ ਸਿੰਘ ਭਸੀਨ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD