Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸੜਕ ਸੁਰੱਖਿਆ ਸਬੰਧੀ ਡਾ: ਪ੍ਰੀਤੀ ਯਾਦਵ ਵੱਲੋਂ ਸਖ਼ਤ ਆਦੇਸ਼

ਬਾਜ਼ਾਰਾਂ ਵਿੱਚ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਹਟਾਉਣ ਦੇ ਹੁਕਮ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 24 Dec 2025

Last updated on: Dec 25, 2025, 11:16 IST

ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਨਾਉਣ ਅਤੇ ਆਵਾਜ਼ ਪ੍ਰਦੂਸ਼ਣ ਨੂੰ ਘਟਾਉਣ ਲਈ ਜਿਲ੍ਹਾ ਪੱਧਰੀ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੀਆਂ ਸੜਕਾਂ ਉਪਰ ਵਧੇਰੇ ਹਾਦਸਿਆਂ ਵਾਲੇ ਪਛਾਣ ਕੀਤੇ ਬਲੈਕ ਸਪਾਟਸ ਉੱਤੇ ਵਾਪਰਦੇ ਹਾਦਸੇ ਨੂੰ ਘਟਾਉਣ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਪ੍ਰਾਪਤ ਕਰਦਿਆਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। 

ੳਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਾਦਸਿਆਂ ਵਾਲੀਆਂ ਸੜਕਾਂ ਸਮੇਤ ਜਿਆਦਾ ਖ਼ਤਰੇ ਵਾਲੇ ਚੌਂਕ ‘ਤੇ ਮੋੜ ਅਤੇ ਵਾਧੂ ਟ੍ਰੈਫਿਕ ਭਾਰ ਵਾਲੀਆਂ ਪਛਾਣ ਕੀਤੀਆਂ ਸੜਕਾਂ ਵਿਖੇ ਟ੍ਰੈਫਿਕ ਮੈਨੇਜਮੈਂਟ ਪਲਾਨ ਤਿਆਰ ਕਰਕੇ ਫੌਰੀ ਤੌਰ ‘ ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਉਸ ਨੂੰ ਸਮਾਂ ਬੱਧ ਤਰੀਕੇ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਸ਼ਹਿਰ ਸਮੇਤ ਜ਼ਿਲ੍ਹੇ  ਅੰਦਰ ਆਵਾਜਾਈ ਦੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ।

ਡਾ ਪ੍ਰੀਤੀ ਯਾਦਵ ਨੇ ਭੁਪਿੰਦਰਾ ਰੋਡ, ਰਾਜਿੰਦਰਾ ਹਸਪਤਾਲ, ਥਾਪਰ ਕਾਲਜ, ਨਵਾਂ ਬੱਸ ਸਟੈਂਡ, , ਮਨੀਪਾਲ ਹਸਪਤਾਲ ਅਤੇ ਨੈਸ਼ਨਲ ਪਾਰਕ ਦੇ ਨੇੜੇ ਮੌਜੂਦ ਰੇਹੜੀ- ਫੜ੍ਹੀ ਵਾਲਿਆਂ  ਨੂੰ ਸਖ਼ਤੀ ਨਾਲ ਰੈਗੂਲੇਟ ਕਰਨ ਦੇ ਹੁਕਮ ਦਿੱਤੇ ਤਾਂ ਜੋ ਟਰੈਫਿਕ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ। ਉਹਨਾਂ ਕਿਹਾ ਕਿ ਸੜਕ ਦੁਰਘਟਨਾਵਾਂ ਕਰਕੇ ਬਹੁਤ ਸਾਰੀਆਂ ਜਾਨਾਂ ਅਜਾਂਈਂ ਚਲੀਆਂ ਜਾਂਦੀਆਂ ਹਨ ਅਤੇ ਕੁੱਝ ਜਰੁਰੀ ਬਦਲਾਅ ਕਰਕੇ ਅਤੇ ਸੜਕਾਂ ਨੂੰ ਠੀਕ ਕਰਨ ਅਤੇ ਸਮੇਤ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਕਰਕੇ ਇਹ ਹਾਦਸੇ ਰੋਕੇ ਜਾ ਸਕਦੇ ਹਨ ਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਉਨ੍ਹਾਂ ਟ੍ਰੈਫਿਕ ਪੁਲਿਸ ਤੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਟਿਆਲਾ ਸ਼ਹਿਰ 'ਚ ਜਿੱਥੇ ਜਾਮ ਲੱਗਦੇ ਹਨ, ਉਨ੍ਹਾਂ ਥਾਵਾਂ 'ਤੇ ਸਾਰੀਆਂ ਰੁਕਾਵਟਾਂ ਤੁਰੰਤ ਦੂਰ ਕੀਤੀਆਂ ਜਾਣ ਤਾਂ ਕਿ ਲੋਕ ਅਜਿਹੇ ਜਾਮ ਕਰਕੇ ਪ੍ਰੇਸ਼ਾਨ ਨਾ ਹੋਣ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਹਸਪਤਾਲਾਂ ਤੇ ਸਕੂਲਾਂ ਦੇ ਬਾਹਰ ਕੋਈ ਜਾਮ ਨਾ ਲੱਗੇ। ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਸਮੇਤ ਜ਼ਿਲ੍ਹੇ ਦੀਆਂ ਸੜਕਾਂ ਦਾ ਰੱਖ-ਰਖਾਓ ਕਰਦੇ ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਜੰਗਲਾਤ, ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ 'ਤੇ ਰੁਕਾਵਟਾਂ, ਨਾਜਾਇਜ਼ ਕਬਜੇ ਅਤੇ ਦੁਕਾਨਾਂ ਮੂਹਰੇ ਰੱਖੀਆਂ ਫਲੈਕਸਾਂ ਤੇ ਵਾਧੂ ਸਾਮਾਨ ਹਟਵਾਇਆ ਜਾਵੇ। 

ਉਹਨਾਂ ਕਿਹਾ ਕਿ ਦੁਕਾਨਦਾਰਾਂ ਵਲੋਂ ਆਪਣੇ ਹੋਰਡਿੰਗ ਤੇ ਸਾਇਨ ਬੋਰਡ ਤੇ ਫਲੈਕਸਾਂ ਅਤੇ ਆਪਣਾ ਸਮਾਨ ਸੜਕਾਂ 'ਤੇ ਅੱਗੇ ਵਧਾ ਕੇ ਨਾ ਰੱਖਿਆ ਜਾਵੇ। ਵਹੀਕਲ ਤੇ ਸਾਰੇ ਵਾਹਨ ਨਿਰਧਾਰਤ ਕੀਤੇ ਪਾਰਕਿੰਗ ਸਥਾਨਾਂ 'ਤੇ ਹੀ ਖੜ੍ਹੇ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਆਵਾਜ਼ ਪ੍ਰਦੂਸ਼ਣ ਸਬੰਧੀ ਜ਼ਿਲ੍ਹੇ ਦੇ ਸਮੂਹ ਵਸਨੀਕਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਨਿਯਮਾਂ ਅਨੁਸਾਰ ਬੇਲੋੜੀ ਆਵਾਜ਼ ਪੈਦਾ ਕਰਨ ਵਾਲੇ ਸਾਧਨਾਂ, ਖ਼ਾਸ ਕਰਕੇ ਤੇਜ਼ ਹਾਰਨਾਂ ਦੀ ਵਰਤੋਂ ’ਤੇ ਪਾਬੰਦੀ ਹੈ ਪਰੰਤੂ ਫਿਰ ਵੀ  ਵਧ ਰਹੀ ਆਵਾਜ਼ ਪ੍ਰਦੂਸ਼ਣ ਕਾਰਨ ਬਜ਼ੁਰਗਾਂ, ਬੱਚਿਆਂ, ਵਿਦਿਆਰਥੀਆਂ ਅਤੇ ਬੀਮਾਰ ਵਿਅਕਤੀਆਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ। 

ਇਸ ਲਈ ਉਹਨਾਂ ਡੀ.ਐਸ.ਪੀ. (ਟ੍ਰੈਫਿਕ) ਨੂੰ ਹਦਾਇਤ਼ ਕੀਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਅਤੇ ਤੇਜ਼ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੋਕੇ ਤੇ ਉਹਨਾਂ ਦੇ ਚਲਾਨ ਕੱਟੇ ਜਾਣ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਬਿਨਾਂ ਲੋੜ ਤੋਂ ਹਾਰਨ ਨਾ ਵਜਾਉਣ ਅਤੇ ਸ਼ਾਂਤਮਈ, ਸਿਹਤਮੰਦ ਵਾਤਾਵਰਨ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।ਉਨ੍ਹਾਂ ਕਿਹਾ ਕਿ ਆਵਾਜ਼ ਪ੍ਰਦੂਸ਼ਣ ’ਤੇ ਨਿਯੰਤਰਣ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਯੂ. ਡੀ) ਡਾ. ਇਸਮਿਤ ਵਿਜੇ ਸਿੰਘ ਅਤੇ ਰੀਜ਼ਨਲ ਟਰਾਂਸਪੋਰਟ ਅਫ਼ਸਰ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮਜ਼ ਅਸ਼ੋਕ ਕੁਮਾਰ, ਨਮਨ ਮੜਕਨ , ਰਿਚਾ ਗੋਇਲ, ਸੁਖਪਾਲ ਸਿੰਘ ਅਤੇ ਹਰਜੋਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ  ਹਾਜ਼ਰ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD