Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਡਾ. ਪ੍ਰੀਤੀ ਯਾਦਵ ਵੱਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਡ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ

8 ਜਨਵਰੀ ਤੋਂ ਜ਼ਿਲ੍ਹੇ ਦੇ ਸਾਰੇ 984 ਕਾਮਨ ਸਰਵਿਸ ਸੈਂਟਰਾਂ 'ਚ ਮੁਫ਼ਤ ਬਣਨਗੇ ਸਿਹਤ ਕਾਰਡ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 24 Dec 2025

Last updated on: Dec 25, 2025, 11:45 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਜ਼ਿਲ੍ਹੇ ਅੰਦਰ ਸਾਰੇ ਲਾਭਪਾਤਰੀ ਪਰਿਵਾਰਾਂ ਦੇ ਬਣਾਏ ਜਾਣ ਵਾਲੇ ਮੁੱਖ ਮੰਤਰੀ ਸਿਹਤ ਕਾਰਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਵਸਨੀਕ ਸਾਰੇ ਪਰਿਵਾਰਾਂ ਨੂੰ ਸਾਰੇ ਸਰਕਾਰੀ ਤੇ ਸੂਚੀਬੱਧ ਨਿਜੀ ਹਸਪਤਾਲਾਂ ਵਿਖੇ 10 ਲੱਖ ਰੁਪਏ ਤੱਕ ਦਾ ਨਗਦ ਰਹਿਤ ਇਲਾਜ (ਕੈਸ਼ਲੈੱਸ ਟਰੀਟਮੈਂਟ) ਦੀ ਸਹੂਲਤ ਮਿਲੇਗੀ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 8 ਜਨਵਰੀ ਤੋਂ ਜ਼ਿਲ੍ਹੇ ਅੰਦਰ ਸਾਰੇ 940 ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀਜ) ਵਿਖੇ ਹਰ ਪਰਿਵਾਰ ਦੇ ਹਰੇਕ ਮੈਂਬਰ ਦਾ ਇਹ ਕਾਰਡ ਮੁਫ਼ਤ ਬਣਾਇਆ ਜਾਵੇਗਾ ਅਤੇ ਇਸ ਦਾ ਕੋਈ ਪੈਸਾ ਨਹੀਂ ਦੇਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਭਾਵੇਂ ਕਿਸੇ ਵਸਨੀਕ ਦਾ ਪਹਿਲਾਂ ਆਯੂਸ਼ਮਾਨ ਕਾਰਡ ਬਣਿਆ ਵੀ ਹੋਵੇ ਤਾਂ ਵੀ ਉਨ੍ਹਾਂ ਨੂੰ ਆਪਣਾ ਕਾਰਡ ਦੁਬਾਰਾ ਬਣਵਾਉਣਾ ਪਵੇਗਾ ਅਤੇ ਕਾਰਡ ਬਣਵਾਉਣ ਲਈ ਆਪਣੇ ਨਾਲ ਆਧਾਰ ਕਾਰਡ ਅਤੇ ਵੋਟਰ ਕਾਰਡ ਲਿਜਾਣਾ ਲਾਜਮੀ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ ਨੂੰ ਕਿਹਾ ਕਿ ਇਹ ਨਵਾਂ ਸਿਹਤ ਕਾਰਡ ਲੋਕਾਂ ਨੂੰ ਬਿਨਾਂ ਕਿਸੇ ਰਸਮੀ ਕਾਰਵਾਈ ਦੇ ਮੁਫਤ ਜਾਰੀ ਕੀਤਾ ਜਾਵੇ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਮਿਆਰੀ ਇਲਾਜ ਮਿਲਣਾ ਹੈ, ਇਸ ਲਈ ਸਾਰੇ ਵਿਧਾਇਕ ਸਾਹਿਬਾਨ, ਕੌਂਸਲਰ, ਪੰਚ-ਸਰਪੰਚਾਂ, ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਦੇ ਨਵੇਂ ਚੁਣੇ ਮੈਂਬਰਾਂ ਸਮੇਤ ਸਾਰੇ ਚੁਣੇ ਨੁਮਾਇੰਦਿਆਂ ਨੂੰ ਨਾਲ ਲੈਕੇ ਇਹ ਕਾਰਡ ਬਣਵਾਏ ਜਾਣੇ ਯਕੀਨੀ ਬਣਾਏ ਜਾਣ।

ਬੈਠਕ ਮੌਕੇ ਸਕੀਮ ਦੇ ਪਟਿਆਲਾ ਜ਼ਿਲ੍ਹੇ ਦੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ, ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ, ਸਮੂਹ ਐਸ.ਡੀ.ਐਮਜ, ਸਿਵਲ ਸਰਜਨ ਡਾ. ਜਸਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਤੇ ਸੀ.ਐਸ.ਸੀ. ਦੇ ਡੀ.ਐਮ ਜਗਦੀਪ ਸਿੰਘ ਵੀ ਮੌਜੂਦ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD