Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਹਾਲ਼ੀ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਪਿਸਤੌਲ 32 ਬੋਰ ਅਤੇ 02 ਜਿੰਦਾਂ ਰੌਂਦ 32 ਬੋਰ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ

Crime News Punjab, Punjab Police, Police, Crime News, Mohali Police, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 Dec 2025

Last updated on: Dec 25, 2025, 11:49 IST

ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ਼੍ਰੀ ਤਲਵਿੰਦਰ ਸਿੰਘ, ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਰਾਜਨ ਪਰਮਿੰਦਰ ਸਿੰਘ, ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਇੱਕ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ .32 ਬੋਰ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।     

ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 23-12-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਨੇੜੇ ਕ੍ਰਿਸ਼ਚਨ ਸਕੂਲ, ਖਰੜ੍ਹ ਮੌਜੂਦ ਸੀ ਤਾਂ ਨਾਕਾਬੰਦੀ ਦੌਰਾਨ ਸ਼ੱਕ ਦੀ ਬਿਨਾਂ ਤੇ ਕਾਰ ਨੰ: CH04-E-5425 ਮਾਰਕਾ ਸਕੌਡਾ ਰੰਗ ਕਾਲ਼ਾ, ਜਿਸ ਵਿੱਚ ਦੋ ਵਿਅਕਤੀ ਸਵਾਰ ਸਨ, ਨੂੰ ਰੋਕਿਆ ਗਿਆ। ਗੱਡੀ ਦੀ ਤਲਾਸ਼ੀ ਕਰਨ ਤੇ ਗੱਡੀ ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਤੌਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਹੋਏ। ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 444 ਮਿਤੀ 23-12-2025 ਅ/ਧ 25-54-59 ਆਰਮਜ਼ ਐਕਟ ਥਾਣਾ ਸਿਟੀ ਖਰੜ੍ਹ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ। 

ਪੁੱਛਗਿੱਛ ਦੋਸ਼ੀ:

1. ਦੋਸ਼ੀ ਜਗਤਾਰ ਸਿੰਘ ਉਰਫ ਜੱਗੀ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਜਿੰਦਰਗੜ੍ਹ ਥਾਣਾ ਬਡਾਲ਼ੀ ਆਲਾ ਸਿੰਘ, ਜ਼ਿਲ੍ਹਾ ਫਤਿਹਗੜ੍ਹ  ਸਾਹਿਬ ਜਿਸਦੀ ਉਮਰ ਕ੍ਰੀਬ 46 ਸਾਲ ਹੈ, ਜੋ 10 ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। ਦੋਸ਼ੀ ਵਿਰੁੱਧ ਪਹਿਲਾਂ ਜ਼ਿਲ੍ਹਾ ਫਤਿਹਗੜ੍ਹ  ਸਾਹਿਬ ਦੇ ਵੱਖ-ਵੱਖ ਥਾਣਿਆਂ ਵਿੱਚ 03 ਨਸ਼ਾ ਤਸਕਰੀ ਦੇ ਮੁਕੱਦਮੇ ਅਤੇ ਥਾਣਾ ਰਾਜਪੁਰਾ ਵਿਖੇ ਇੱਕ ਕਤਲ ਕੇਸ ਦਾ ਮੁਕੱਦਮਾ ਵੀ ਦਰਜ ਹੈ।   

2. ਦੋਸ਼ੀ ਦੰਸ਼ਵੀਰ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਪਿੰਡ ਕਲੌੜ ਥਾਣਾ ਬੱਸੀ ਪਠਾਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਜਿਸਦੀ ਉਮਰ ਕ੍ਰੀਬ 27 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਣਵਿਆਹਿਆ ਹੈ। ਦੋਸ਼ੀ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ। ਦੋਸ਼ੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜਾਇਜ ਅਸਲਾ/ਗੋਲੀ-ਸਿੱਕਾ ਕਿਸ ਪਾਸੋਂ, ਕਿਸ ਮਕਸਦ ਲਈ ਖਰੀਦ ਕਰਕੇ ਲਿਆਏ ਸੀ।

 

Tags: Crime News Punjab , Punjab Police , Police , Crime News , Mohali Police , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD