Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਕੌਮਾਂਤਰੀ ਸੰਮੇਲਨ ਦਾ ਆਯੋਜਨ

ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਦੇ ਖੋਜਕਰਤਾਵਾਂ, ਅਕਾਦਮਿਕ ਮਾਹਿਰਾਂ ਅਤੇ ਉਦਯੋਗਿਕ ਪੇਸ਼ੇਵਰਾਂ ਨੇ ਹਿੱਸਾ ਲਿਆ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਮੋਹਾਲੀ , 24 Dec 2025

Last updated on: Dec 25, 2025, 11:52 IST

ਸੀ.ਜੀ.ਸੀ ਯੂਨੀਵਰਸਿਟੀ ਮੋਹਾਲੀ ਵੱਲੋਂ ਇੰਟਰਨੈਸ਼ਨਲ ਸਿੰਪੋਜ਼ੀਅਮ ਆਨ ਐਡਵਾਂਸਡ ਇਲੈਕਟ੍ਰੀਕਲ ਐਂਡ ਕਮਿਊਨੀਕੇਸ਼ਨ ਟੈਕਨਾਲੋਜੀਜ਼  ਨਾਮਕ ਸੰਸਥਾ ਦੇ ਸਹਿਯੋਗ ਨਾਲ ਕੌਮਾਂਤਰੀ  ਸੰਮੇਲਨ  ਦਾ ਆਯੋਜਨ ਕੀਤਾ ਗਿਆ। ਇਸ ਸੰਸਥਾ ਦੇ ਦਿੱਲੀ ਸੈਕਸ਼ਨ ਦੇ ਤਕਨੀਕੀ ਸਹਿਯੋਗ ਨਾਲ ਕਰਵਾਏ ਗਏ ਇਸ ਅਕਾਦਮਿਕ ਕੌਮਾਂਤਰੀ ਸੰਮੇਲਨ ਵਿੱਚ  ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਦੇ ਖੋਜਕਰਤਾਵਾਂ, ਅਕਾਦਮਿਕ ਮਾਹਿਰਾਂ ਅਤੇ ਉਦਯੋਗਿਕ ਪੇਸ਼ੇਵਰਾਂ ਨੇ ਹਿੱਸਾ ਲਿਆ। 

ਇਸ ਦਾ ਉਦੇਸ਼ ਇਲੈਕਟ੍ਰੀਕਲ ਇੰਜੀਨੀਅਰਿੰਗ, ਇੰਟੈਲੀਜੈਂਸ ਸਿਸਟਮ, ਇੰਟਰਨੈੱਟ ਆਫ਼ ਥਿੰਗਸ ਅਤੇ ਅਗਲੀ ਪੀੜ੍ਹੀ ਦੇ ਕਮਿਊਨੀਕੇਸ਼ਨ ਫਰੇਮ ਵਰਕ ਵਰਗੇ ਅਹਿਮ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕਰਨਾ ਸੀ। ਯੂਨੀਵਰਸਿਟੀ ਦੇ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ  ਅਰਸ਼ ਧਾਲੀਵਾਲ ਦੀ ਸਰਪ੍ਰਸਤੀ ਹੇਠ ਕਰਵਾਏ ਗਏ।   

ਇਸ ਕੌਮਾਂਤਰੀ ਸਮਾਗਮ ਵਿਚ  ਯੂਨਾਈਟਿਡ ਕਿੰਗਡਮ, ਦੱਖਣੀ ਕੋਰੀਆ, ਮੋਰਾਕੋ, ਬੰਗਲਾਦੇਸ਼, ਅਮਰੀਕਾ, ਸਾਉਦੀ ਅਰਬ, ਮਲੇਸ਼ੀਆ ਅਤੇ ਕੈਨੇਡਾ ਸਮੇਤ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਖੋਜ ਪੱਤਰ ਪ੍ਰਾਪਤ ਹੋਏ। ਮੋਰਾਕੋ ਦੀ ਇਬਨ ਤੋ ਫੈਲ ਯੂਨੀਵਰਸਿਟੀ ਅਤੇ ਚੀਮਾ ਬੋਇਲਰਜ਼ ਲਿਮਟਿਡ, ਪੰਜਾਬ ਦੇ ਸਹਿਯੋਗ ਨੇ ਇਸ ਕਾਨਫ਼ਰੰਸ ਨੂੰ ਅਕਾਦਮਿਕ ਅਤੇ ਉਦਯੋਗਿਕ ਪੱਖੋਂ ਹੋਰ ਮਜ਼ਬੂਤ ਬਣਾਇਆ। 

ਕਾਨਫ਼ਰੰਸ ਵਿੱਚ ਖੋਜ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਗਿਆ। ਪ੍ਰਾਪਤ ਹੋਏ ਖੋਜ ਪੱਤਰਾਂ ਵਿੱਚੋਂ ਕੇਵਲ 32% ਖੋਜ ਪੱਤਰ ਹੀ ਸਵੀਕਾਰ ਕੀਤੇ ਗਏ। ਇਹ ਸਾਰੇ ਪੱਤਰ ਕੌਮਾਂਤਰੀ ਡਾਟਾਬੇਸ ਵਿੱਚ ਸ਼ਾਮਲ ਕੀਤੇ ਜਾਣਗੇ। ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਰਸ਼ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਇੱਕ ਅਜਿਹਾ ਵਿਸ਼ਵ ਪੱਧਰੀ ਪਲੇਟਫ਼ਾਰਮ ਪ੍ਰਦਾਨ ਕਰਨਾ ਹੈ ਜਿੱਥੇ ਉਹ ਨਵੀਨਤਮ ਤਕਨੀਕੀ ਤਬਦੀਲੀਆਂ ਬਾਰੇ ਸਿੱਖ ਸਕਣ।  

ਇਸ ਤਰਾਂ ਦੇ  ਸਮਾਗਮ ਨਾ ਸਿਰਫ਼ ਗਿਆਨ ਦਾ ਆਦਾਨ-ਪ੍ਰਦਾਨ ਕਰਦੇ ਹਨ, ਸਗੋਂ ਨਵੀਂ ਪੀੜ੍ਹੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮੁਕਾਬਲਾ ਕਰਨ ਦੇ ਯੋਗ ਬਣਾਉਂਦੇ ਹਨ। ਅਸੀਂ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਮੋਹਰੀ ਰਹਿਣ ਲਈ ਵਚਨਬੱਧ ਹਾਂ। ਸਾਨੂੰ ਖ਼ੁਸ਼ੀ ਹੈ ਕਿ ਸੀ.ਜੀ.ਸੀ. ਯੂਨੀਵਰਸਿਟੀ ਗਲੋਬਲ ਖੋਜ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ।

ਸਮਾਗਮ ਦੌਰਾਨ ਦੇਸ਼-ਵਿਦੇਸ਼ ਦੇ ਨਾਮਵਰ ਵਿਦਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ, ਜਿਨ੍ਹਾਂ ਵਿੱਚ ਡਾ. ਸੰਗਰਾਪਿੱਲਈ ਲੰਬੋਥਰਨ (ਯੂ.ਕੇ.), ਡਾ. ਮੱਲੀਪੇਡੀ ਰਾਮਮੋਹਨ (ਦੱਖਣੀ ਕੋਰੀਆ), ਡਾ. ਵਾਈ. ਵੀ. ਪਵਨ ਕੁਮਾਰ ਅਤੇ  ਦਿੱਲੀ ਚੈਪਟਰ ਦੇ ਚੇਅਰਮੈਨ ਡਾ. ਅਬਦੁਲ ਕਯੂਮ ਅੰਸਾਰੀ ਸ਼ਾਮਲ ਸਨ। ਇਸ ਤੋਂ ਇਲਾਵਾ ਚੀਮਾ ਬੋਇਲਰਜ਼ ਦੇ ਐੱਮ.ਡੀ. ਡਾ. ਹਰਜਿੰਦਰ ਸਿੰਘ ਚੀਮਾ ਨੇ ਵੀ ਉਦਯੋਗਿਕ ਨਵੀਨਤਾ ਬਾਰੇ ਜਾਣਕਾਰੀ ਦਿੱਤੀ। 

ਤਿੰਨ ਦਿਨ ਚੱਲੇ ਇਸ ਸਮਾਗਮ ਦੇ ਅੰਤ ਵਿੱਚ ਕਾਨਫ਼ਰੰਸ ਚੇਅਰ ਡਾ. ਪ੍ਰਦੀਪ ਰੈਡੀ ਨੇ ਸਭ ਦਾ ਧੰਨਵਾਦ ਕੀਤਾ। ਕਾਨਫ਼ਰੰਸ ਦੇ ਜਨਰਲ ਕੋ-ਚੇਅਰ ਡਾ. ਵਿਕਾਸ ਦੀਪ ਸਿੰਘ ਮਾਨ ਦੀ ਅਗਵਾਈ ਹੇਠ ਇਹ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD