Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਤਿੰਨ ਰੋਜ਼ਾ ਸ਼ਹੀਦੀ ਸਭਾ ਧਾਰਮਿਕ ਜਾਹੋ ਜਲਾਲ ਨਾਲ ਆਰੰਭ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Shaheedi Sabha

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Dec 2025

Last updated on: Dec 25, 2025, 15:11 IST

ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਅੱਜ ਧਾਰਮਿਕ ਰਵਾਇਤਾਂ ਅਤੇ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਈ। ਸ਼ਹੀਦੀ ਸਭਾ ਦੀ ਅਰੰਭਤਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਿਮ ਸਸਕਾਰ ਵਾਲੇ ਪਵਿੱਤਰ ਅਸਥਾਨ 'ਤੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ।

ਸ਼ਹੀਦਾਂ ਦੀ ਯਾਦ 'ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਵੱਡੀ ਗਿਣਤੀ ਸ਼ਰਧਾਲੂ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਇੱਥੇ ਪੁੱਜੇ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਮੁੱਚੀ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਸ਼ਰਧਾਭਾਵ ਅਤੇ ਸ਼ਾਤੀਪੂਰਵਕ ਰੂਪ ਵਿੱਚ ਸ਼ਹੀਦਾਂ ਨੂੰ ਨਤਮਸਤਕ ਹੁੰਦੇ ਹੋਏ ਸਾਫ਼-ਸਫ਼ਾਈ ਦਾ ਖਾਸ ਧਿਆਨ ਰੱਖਦੇ ਹੋਏ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

ਡੀ.ਸੀ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸੁਵਿਧਾ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ। ਸ਼ਹੀਦੀ ਸਭਾ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ਼ਹੀਦੀ ਸਭਾ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ 27 ਦਸੰਬਰ ਨੂੰ ਇਸੇ ਅਸਥਾਨ 'ਤੇ ਪਾਏ ਜਾਣਗੇ ਅਤੇ ਉਸੇ ਦਿਨ ਸਵੇਰੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਕੇ ਦੁਪਹਿਰ ਸਮੇਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪੁੱਜੇਗਾ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Shaheedi Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD