Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੋ ਰੋਜ਼ਾ ਖ਼ੂਨਦਾਨ ਕੈਂਪ ਸ਼ੁਰੂ

ਵਿਧਾਇਕ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Blood Donation Camp

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 25 Dec 2025

Last updated on: Dec 25, 2025, 15:15 IST

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਦੋ ਰੋਜ਼ਾ ਖ਼ੂਨਦਾਨ ਕੈਂਪ ਸ਼ੁਰੂ ਹੋ ਗਿਆ ਹੈ। ਸਮਾਗਮ ਵਿੱਚ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸ਼ਿਰਕਤ ਕਰਦਿਆਂ  ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ।

ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਅਨੋਖੀ, ਬੇਮਿਸਾਲ ਅਤੇ ਪ੍ਰੇਰਣਾਦਾਇਕ ਮਿਸਾਲ ਹੈ। ਉਹਨਾਂ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੀ ਧਰਤੀ ਕੁਰਬਾਨੀਆਂ ਦੀ ਪ੍ਰਤੀਕ ਹੈ ਅਤੇ ਇੱਥੇ ਲਗਾਇਆ ਜਾ ਰਿਹਾ ਖ਼ੂਨਦਾਨ ਕੈਂਪ ਸਾਡੀ ਆਪਣੀ ਜ਼ਿੰਮੇਵਾਰੀ ਅਤੇ ਸਮਾਜਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। 

ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਹੈਲਪਲਾਈਨ ਨੰਬਰ 104 ਉੱਤੇ ਆਪਣੇ ਆਪ ਨੂੰ ਖੂਨਦਾਨੀ ਵਜੋਂ ਰਜਿਸਟਰ ਕਰਵਾ ਕੇ ਮਹਾਂਦਾਨ ਦੀ ਇਸ ਮੁਹਿੰਮ ਦਾ ਹਿੱਸਾ ਬਣਨ। ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਕਿਹਾ ਕਿ ਸ਼ਹੀਦੀ ਜੋੜ ਮੇਲੇ ਦੇ ਪਵਿੱਤਰ ਸਮੇਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਭਲਾਈ ਲਈ ਕੀਤੀਆਂ ਇਹ ਕੋਸ਼ਿਸ਼ਾਂ ਸ੍ਰੇਸ਼ਠ ਮਨੁੱਖੀ ਮੁੱਲਾਂ ਨੂੰ ਮਜ਼ਬੂਤ ਕਰਦੀਆਂ ਹਨ। 

ਉਹਨਾਂ ਕਿਹਾ ਕਿ ਖ਼ੂਨਦਾਨ ਜੀਵਨ-ਦਾਨ ਹੈ ਅਤੇ ਇਸ ਪਵਿੱਤਰ ਸਮੇਂ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ। ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਮਾਜ ਸੇਵੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਉੱਚ-ਪੱਧਰੀ ਮੈਡੀਕਲ ਟੀਮ ਵੱਲੋਂ ਸੁਰੱਖਿਆ ਮਿਆਰਾਂ ਦੀ ਪੂਰੀ ਪਾਲਣਾ ਕਰਦੇ ਹੋਏ ਖ਼ੂਨ ਇਕੱਤਰ ਕੀਤਾ ਗਿਆ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD