Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਬ ਡਵੀਜ਼ਨਲ ਕੰਪਲੈਕਸ ਵਿਖੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 25 Dec 2025

Last updated on: Dec 25, 2025, 15:17 IST

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਅੱਜ ਸਬ ਡਵੀਜ਼ਨਲ ਕੰਪਲੈਕਸ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਸੁਰਿੰਦਰ ਸਿੰਘ ਧਾਲੀਵਾਲ, ਐੱਸ ਡੀ ਐਮ ਸੂਬਾ ਸਿੰਘ (ਫ਼ਤਹਿਗੜ੍ਹ ਸਾਹਿਬ) ਤੇ ਮਨਰੀਤ ਰਾਣਾ (ਖਮਾਣੋਂ), ਸ਼ੰਕਰ ਸ਼ਰਮਾ, ਮੁੱਖ ਮੰਤਰੀ ਫ਼ੀਲਡ ਅਫ਼ਸਰ ਵਿਸ਼ੇਸ਼ ਤੌਰ 'ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਬਿਨਾਸ਼ੀ ਸਿੰਘ ਦੇ ਕੀਰਤਨੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਕੁਰਬਾਨੀ ਹੈ, ਜੋ ਸਾਨੂੰ ਹਮੇਸ਼ਾ ਜ਼ੁਲਮ ਵਿਰੁੱਧ ਡਟਣ ਅਤੇ ਹੱਕ-ਸੱਚ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਇਹ ਦਿਹਾੜੇ ਸਮੁੱਚੀ ਮਨੁੱਖਤਾ ਲਈ ਬਹੁਤ ਹੀ ਭਾਵੁਕ ਅਤੇ ਸ਼ਰਧਾ ਭਰੇ ਹਨ। ਉਨ੍ਹਾਂ ਸਮੂਹ ਸਟਾਫ ਅਤੇ ਇਲਾਕਾ ਨਿਵਾਸੀਆਂ ਨੂੰ ਸਾਹਿਬਜ਼ਾਦਿਆਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਇਸ ਧਾਰਮਿਕ ਸਮਾਗਮ ਵਿੱਚ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD