Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਤਿੰਦਰ ਸਿੰਘ ਸ਼ੰਟੀ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

ਸਹੂਲਤਾਂ ਦਾ ਲਿਆ ਜਾਇਜ਼ਾ, ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ

Jitender Singh Shunty, Punjab State and Chandigarh UT Human Rights Commission, Mansa

Web Admin

Web Admin

5 Dariya News

ਮਾਨਸਾ , 25 Dec 2025

Last updated on: Dec 25, 2025, 16:04 IST

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਸ ਐਚ ਆਰ ਸੀ) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ। ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ੰਟੀ ਨੇ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਪਖਾਨੇ, ਸਫਾਈ, ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ। ਓਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ।

ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ 'ਤੇ ਮੁਲਾਂਕਣ ਕੀਤਾ ਅਤੇ ਖੁਦ ਖਾਣਾ ਖਾ ਕੇ ਦੇਖਿਆ। ਉਨ੍ਹਾਂ ਜੇਲ੍ਹ ਅੰਦਰ ਕੈਦੀਆਂ ਲਈ ਮਨੋਵਿਗਿਆਨਕ ਡਾਕਟਰ ਦੀ ਰੋਜ਼ਾਨਾ ਮੌਜ਼ੂਦਗੀ ਦਾ ਮਸ਼ਵਰਾ ਵੀ ਦਿੱਤਾ ਅਤੇ ਕੈਦੀਆਂ ਵੱਲੋਂ ਖੇਡ ਮੈਦਾਨਾਂ ਅੰਦਰ ਹਾਜ਼ਰੀ ਨੂੰ ਸਰਾਹਿਆ।

ਓਨ੍ਹਾਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਕੈਦੀਆਂ ਦੇ ਹੁਨਰ ਵਿਕਾਸ ਉੱਤੇ ਜ਼ੋਰ ਦਿੱਤਾ। ਓਨ੍ਹਾਂ ਕੈਦੀਆਂ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਮੌਕੇ ਉਹ ਫੁੱਟਬਾਲ ਖੇਡ ਰਹੇ ਕੈਦੀਆਂ ਨੂੰ ਵੀ ਮਿਲੇ ਅਤੇ ਓਨ੍ਹਾਂ ਨਾਲ ਗੱਲਬਾਤ ਕੀਤੀ।

ਇਸ ਮੌਕੇ ਜੇਲ੍ਹ ਸੁਪਰਡੰਟ ਰਾਹੁਲ ਰਾਜਾ, ਡਿਪਟੀ ਸੁਪਰਡੰਟ ਜਗਜੀਤ ਸਿੰਘ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ, ਸਬ ਰਜਿਸਟਰਾਰ ਬਲਕਾਰ ਸਿੰਘ, ਸਹਾਇਕ ਸੁਪਰਡੰਟ ਸੁਖਪਾਲ ਸਿੰਘ ਮੌਜੂਦ ਸਨ।

 

Tags: Jitender Singh Shunty , Punjab State and Chandigarh UT Human Rights Commission , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD