Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦੀ ਸਭਾ: ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ

Gaurav Yadav, Punjab Police, Police, Punjab Admin, Director General of Police Punjab, DGP Punjab, Fatehgarh Sahib

5 Dariya News

5 Dariya News

5 Dariya News

ਸ੍ਰੀ ਫ਼ਤਹਿਗੜ੍ਹ ਸਾਹਿਬ , 25 Dec 2025

Last updated on: Dec 25, 2025, 16:11 IST

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਦਸਵੇਂ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ।

ਇਸ ਮੌਕੇ ਡੀਜੀਪੀ ਨੇ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਅਤੇ ਐਸਐਸਪੀ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਨਾਲ ਧਾਰਮਿਕ ਸਮਾਗਮ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਪੂਰੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਛੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 24 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ, "ਸਾਡਾ ਮੁੱਖ ਮੰਤਵ ਸੰਗਤ ਦੀ ਸੁਰੱਖਿਆ, ਸਹੂਲਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਪੁਲਿਸ ਇਸ ਜ਼ਿੰਮੇਵਾਰੀ ਨੂੰ ਸੇਵਾ ਵਜੋਂ ਨਿਭਾ ਰਹੀ ਹੈ ਅਤੇ ਸੰਗਤ ਨੂੰ ਨਿਮਰਤਾ ਅਤੇ ਸਮਰਪਣ ਨਾਲ ਮਾਰਗਦਰਸ਼ਨ ਅਤੇ ਸਹੂਲਤ ਪ੍ਰਦਾਨ ਕੀਤੀ ਜਾਵੇਗੀ।" ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਅਤੇ ਡਿਊਟੀ ਪ੍ਰਤੀ ਵਚਨਬੱਧ ਰਹਿੰਦਿਆਂ ਸ਼ਿਸ਼ਟਾਚਾਰੀ ਅਤੇ ਲੋਕ-ਪੱਖੀ ਪਹੁੰਚ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਇਸ ਸਾਲ ਕੀਤੇ ਗਏ ਉਪਰਾਲਿਆਂ ਨੂੰ ਉਜਾਗਰ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੰਗਤ ਨੂੰ ਅਸੁਵਿਧਾ ਤੋਂ ਬਚਾਉਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਉਪਾਅ ਲਾਗੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ 200 ਮੀਟਰ ਦੇ ਘੇਰੇ ਨੂੰ ਨੋ ਵਹੀਕਲ ਜ਼ੋਨ ਬਣਾਇਆ ਗਿਆ ਹੈ ਅਤੇ 22 ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ ਅਤੇ ਇਨ੍ਹਾਂ ਪਾਰਕਿੰਗ ਸਥਾਨਾਂ ਤੋਂ ਗੁਰਦੁਆਰਾ ਸਾਹਿਬ ਤੱਕ ਸੰਗਤਾਂ ਨੂੰ ਲਿਜਾਣ ਲਈ ਈ-ਰਿਕਸ਼ਾ, ਆਟੋ ਅਤੇ ਸ਼ਟਲ ਬੱਸ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਨਿਰਵਿਘਨ ਟ੍ਰੈਫਿਕ ਪ੍ਰਬੰਧਨ ਦੀ ਸਹੂਲਤ ਲਈ, ਪੰਜਾਬ ਪੁਲਿਸ ਵੱਲੋਂ ਗੂਗਲ ਦੇ ਸਹਿਯੋਗ ਨਾਲ ਪਾਰਕਿੰਗ ਸਥਾਨਾਂ ਦੀ ਰੀਅਲ-ਟਾਈਮ ਜੀਓ-ਟੈਗਿੰਗ ਕੀਤੀ ਗਈ ਹੈ ਅਤੇ ਰਣਨੀਤਕ ਸਥਾਨਾਂ 'ਤੇ ਦਿਸ਼ਾ-ਨਿਰਦੇਸ਼ ਵਾਲੇ ਸਾਈਨ ਬੋਰਡ ਲਗਾਏ ਗਏ ਹਨ। ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ, ਇਕੱਠ ਦੀ ਨਿਰਵਿਘਨ ਆਵਾਜਾਈ, ਟ੍ਰੈਫਿਕ ਪ੍ਰਵਾਹ ਅਤੇ ਪਾਰਕਿੰਗ ਖੇਤਰਾਂ ਦੀ ਨਿਗਰਾਨੀ ਲਈ ਛੇ ਡਰੋਨ ਅਤੇ ਲਗਭਗ 300 ਹਾਈ-ਟੈਕ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ  ਸਮਾਜ ਵਿਰੋਧੀ ਤੱਤਾਂ 'ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ।

ਡੀਜੀਪੀ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ ਅਤੇ ਫਾਇਰ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਛੇ ਏਕੀਕ੍ਰਿਤ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇੱਕ ਏਕੀਕ੍ਰਿਤ ਕੰਟਰੋਲ ਰੂਮ, ਜਨਤਕ ਸਹਾਇਤਾ ਕਿਓਸਕ, ਵਿਸ਼ੇਸ਼ ਸੰਕਟਕਾਲੀਨ ਪ੍ਰਤੀਕਿਰਿਆ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸੋਸ਼ਲ ਮੀਡੀਆ ਨਿਗਰਾਨੀ, ਵਿਸ਼ੇਸ਼ ਸ਼ਾਖਾ ਅਤੇ ਖੁਫੀਆ ਜਾਣਕਾਰੀ ਰਾਹੀਂ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ। 

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD