Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਧਾਰਮਿਕ ਕਵੀ ਦਰਬਾਰ ਦਾ ਆਯੋਜਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 25 Dec 2025

Last updated on: Dec 25, 2025, 16:54 IST

ਭਾਸ਼ਾ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿੱਚ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਾਹਿਤ ਸਭਾ ਮੰਡੀ ਗੋਬਿੰਦਗੜ੍ਹ ਤੋਂ ਉਪਕਾਰ ਸਿੰਘ ਦਿਆਲਪੁਰੀ, ਪੰਜਾਬੀ ਲਿਖਾਰੀ ਸਭਾ ਸਰਹਿੰਦ ਤੋਂ ਬਲਤੇਜ ਸਿੰਘ ਬਠਿੰਡਾ, ਪੰਜਾਬੀ ਚੇਤਨਾ ਸਾਹਿਤ ਸਭਾ ਸਰਹਿੰਦ ਤੋਂ ਹਾਕਮ ਸਿੰਘ ਅਤੇ ਸਾਹਿਤ ਸਭਾ ਅਮਲੋਹ ਤੋਂ ਬਲਵੀਰ ਸਿੰਘ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਏ।

ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਸਾਹਿਤ ਅਤੇ ਇਤਿਹਾਸ ਨੂੰ ਪੜ੍ਹਨ ਦੀ ਬਹੁਤ ਜ਼ਰੂਰਤ ਹੈ। ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਸ਼ਾ ਵਿਭਾਗ ਦਾ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਵੀ ਧਾਰਮਿਕ ਬਹੁਤ ਸ਼ਾਨਦਾਰ ਉਪਰਾਲਾ ਹੈ।

ਕਵੀ ਦਰਬਾਰ ਦੀ ਸ਼ੁਰੂਆਤ ਵਿੱਚ ਰਾਮ ਸਿੰਘ ਅਲਬੇਲਾ ਨੇ ਲੋਕ ਸਾਜ਼ ਤੂੰਬੀ ਨਾਲ ਆਪਣੀ ਰਚਨਾ ਪੇਸ਼ ਕੀਤੀ। ਇਸ ਪਿੱਛੋਂ ਕਵੀ ਰਣਜੀਤ ਸਿੰਘ, ਉਪਕਾਰ ਸਿੰਘ ਦਿਆਲਪੁਰੀ, ਸੰਤ ਸਿੰਘ ਸੋਹਲ, ਅਮਰਜੀਤ ਸ਼ੇਰਪੁਰੀ, ਅਮਰਬੀਰ ਸਿੰਘ ਚੀਮਾ, ਹਰੀ ਸਿੰਘ ਚਮਕ, ਕੁਲਵੰਤ ਸਿੰਘ ਜੱਸਲ, ਅਮ੍ਰਿਤਪਾਲ ਕੌਰ, ਹਰਪਾਲ ਸਿੰਘ ਪਾਲ, ਸ਼ਮਸ਼ੇਰ ਸਿੰਘ ਰਾਣਵਾਂ, ਸੁਰਜੀਤ ਸਿੰਘ ਸੀਤਲ, ਕਿਰਨਪ੍ਰੀਤ ਸਿੰਘ, ਬਰਜਿੰਦਰ ਸਿੰਘ ਸੋਹਲ, ਗੁਰਪ੍ਰੀਤ ਸਿੰਘ ਬੀੜ ਕਿਸ਼ਨ, ਪ੍ਰੋ. ਸੁਹਿੰਦਰਬੀਰ ਸਿੰਘ ਅਮ੍ਰਿੰਤਸਰ, ਅਮਰਜੀਤ ਸਿੰਘ ਸ਼ੇਰਪੁਰੀ, ਜਗਪਾਲ ਸਿੰਘ ਜੱਗਾ ਜਮਾਲਪੁਰੀ, ਹਰਦੀਪ ਸਿੰਘ ਕਲਮ ਗਹੌਣ, ਜਸਵਿੰਦਰ ਸਿੰਘ ਕਾਈਨੌਰ, ਹਰਬੰਸ ਸਿੰਘ, ਡਿੰਪਲਜੋਤ ਕੌਰ, ਪ੍ਰਭਜੋਤ ਕੌਰ, ਗੁਰਲੀਨ ਕੌਰ, ਚਾਹਤਦੀਪ ਕੌਰ, ਹਰੀ ਸਿੰਘ ਚਮਕ, ਡਾ. ਹਰਦੇਵ ਸਿੰਘ, ਮਹਿੰਦਰ ਸਿੰਘ ਮਿੰਦੀ, ਤਰਨਜੀਤ ਕੌਰ ਗਰੇਵਾਲ, ਅਵਤਾਰ ਸਿੰਘ ਮਾਨਸਾ, ਤਾਰਾ ਸਿੰਘ ਮਠਿਆੜਾ, ਮਲਕੀਤ ਸਿੰਘ ਨਾਗਰਾ, ਅਨੁਵੀਰ ਕੌਰ ਅਤੇ  ਬਲਤੇਜ ਸਿੰਘ ਬਠਿੰਡਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੀਆਂ ਆਪਣੀਆਂ ਕਵਿਤਾਵਾਂ ਸਰੋਤਿਆਂ ਅਤੇ ਸੰਗਤ ਨੂੰ ਸੁਣਾਈਆਂ।

ਛੋਟੀ ਬੱਚੀ ਪਹਿਲਪ੍ਰੀਤ ਕੌਰ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੀਤ ਗਾਇਆ। ਭਾਸ਼ਾ ਵਿਭਾਗ ਵੱਲੋਂ ਵਾਇਸ ਚਾਂਸਲਰ ਡਾ. ਪਰਿਤਪਾਲ ਸਿੰਘ, ਡਾ. ਜਗਜੀਤ ਸਿੰਘ ਡਿਪਟੀ ਰਜਿਸਟਰਾਰ, ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ ਵਿਭਾਗ, ਡਾ. ਹਰਦੇਵ ਸਿੰਘ, ਡਾ. ਨਵਸ਼ਗਨ ਕੌਰ, ਕੰਵਲਜੀਤ ਕੌਰ ਸਾਬਕਾ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ, ਡਾ. ਸੰਤੋਖ ਸਿੰਘ ਸੁੱਖੀ, ਡਾ. ਮਨਜਿੰਦਰ ਸਿੰਘ ਦਾ ਸਨਮਾਨ ਕੀਤਾ।

ਭਾਸ਼ਾ ਵਿਭਾਗ ਵੱਲੋਂ ਆਏ ਹੋਏ ਕਵੀਆਂ ਨੂੰ ਵਿਭਾਗੀ ਪੁਸਤਕਾਂ ਦਿੱਤੀਆਂ ਗਈਆਂ। ਮੰਚ ਸੰਚਾਲਨ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਮਨਜਿੰਦਰ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਸਮਾਗਮ ਦੇ ਅੰਤ ਵਿੱਚ ਖੋਜ ਅਫ਼ਸਰ ਸੰਦੀਪ ਸਿੰਘ ਨੇ ਕਵੀਆਂ ਅਤੇ ਸਮੂਹ ਸਰੋਤਿਆਂ ਦਾ ਧੰਨਵਾਦ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD