Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਕਾਲੀ ਦਲ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਫਤਿਹਗੜ੍ਹ ਸਾਹਿਬ ਵਿਖੇ 'ਦਸਤਾਰਾਂ ਦਾ ਲੰਗਰ' ਦਾ ਆਯੋਜਨ

ਸਿੱਖ ਨੌਜਵਾਨਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ: ਸਰਬਜੀਤ ਸਿੰਘ ਝਿੰਜਰ

Sarabjit Singh Jhinjher, Sarabjeet Singh Jhinjer, Shiromani Akali Dal, SAD, Akali Dal, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 25 Dec 2025

Last updated on: Dec 25, 2025, 17:07 IST

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ (9 ਸਾਲ), ਬਾਬਾ ਫਤਹਿ ਸਿੰਘ (7 ਸਾਲ) ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਅਕਾਲੀ ਜਥਾ ਫਤਿਹਗੜ੍ਹ ਸਾਹਿਬ ਤੇ ਯੂਥ ਵਿੰਗ ਵੱਲੋਂ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਦੋ ਰੋਜ਼ਾ ‘ਦਸਤਾਰਾਂ ਦਾ ਲੰਗਰ’ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਹ ਵਿਸ਼ੇਸ਼ ਉਪਰਾਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ ਤਹਿਤ ਆਯੋਜਿਤ ਕੀਤਾ ਗਿਆ, ਜਿਸਦਾ ਮੁੱਖ ਮਕਸਦ ਸਿੱਖ ਨੌਜਵਾਨਾਂ ਨੂੰ ਆਪਣੀ ਧਾਰਮਿਕ ਪਛਾਣ, ਇਤਿਹਾਸ ਅਤੇ ਸਿੱਖੀ ਦੀ ਮਹਾਨ ਵਿਰਾਸਤ ਨਾਲ ਜੋੜਨਾ ਹੈ। ਇਸ ਕੈਂਪ ਦੀ ਸ਼ੁਰੂਆਤ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਜੀ ਨੇ ਅਰਦਾਸ ਕਰਕੇ ਕੀਤੀ।

ਇਸ ਮੌਕੇ ਹਰ ਸਾਲ ਦੀ ਤਰ੍ਹਾਂ ਲੱਖਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਸ੍ਰੀ ਫਤਹਿਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੀਆਂ। ‘ਦਸਤਾਰਾਂ ਦੇ ਲੰਗਰ’ ਦੌਰਾਨ ਛੋਟੇ ਬੱਚਿਆਂ, ਨੌਜਵਾਨਾਂ ਅਤੇ ਵੱਡੀ ਉਮਰ ਦੇ ਸ਼ਰਧਾਲੂਆਂ ਸਮੇਤ 500 ਤੋਂ ਵੱਧ ਸੰਗਤਾਂ ਨੂੰ ਮੁਫ਼ਤ ਦਸਤਾਰਾਂ ਸਜਾਈਆਂ ਗਈਆਂ ਅਤੇ ਉਨ੍ਹਾਂ ਨੂੰ ਦਸਤਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸੰਬੋਧਨ ਕਰਦੇ ਹੋਏ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦੀ ਅਮਰ ਮਿਸਾਲ ਹੈ, ਜੋ ਸਾਨੂੰ ਧਰਮ ਪ੍ਰਤੀ ਅਟੱਲ ਵਿਸ਼ਵਾਸ, ਦਲੇਰੀ ਅਤੇ ਕੁਰਬਾਨੀ ਦਾ ਪਾਠ ਪੜ੍ਹਾਉਂਦੀ ਹੈ। ਉਨ੍ਹਾਂ ਕਿਹਾ ਕਿ ਬਾਲ ਉਮਰ ਵਿੱਚ ਅਤਿਆਚਾਰਾਂ ਦਾ ਸਾਹਮਣਾ ਕਰਦਿਆਂ ਵੀ ਆਪਣੇ ਧਰਮ ਤੋਂ ਨਾ ਡਿੱਗਣਾ ਅਜਿਹੀ ਲਾਸਾਨੀ ਮਿਸਾਲ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ।

ਝਿੰਜਰ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿੱਚ ਸਚਾਈ, ਨਿਡਰਤਾ ਅਤੇ ਧਰਮ ਪ੍ਰਤੀ ਨਿਸ਼ਠਾ ਨੂੰ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਕੋਰ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਸ. ਸਰਨਜੀਤ ਸਿੰਘ ਚਨਾਥਲ ਅਤੇ ਐਸਜੀਪੀਸੀ ਮੈਂਬਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਦਸਤਾਰ ਸਿੱਖੀ ਦੀ ਪਹਿਚਾਣ ਹੀ ਨਹੀਂ, ਸਗੋਂ ਗੁਰੂ ਸਾਹਿਬਾਨਾਂ ਵੱਲੋਂ ਬਖ਼ਸ਼ਿਆ ਹੋਇਆ ਸਿਰ ਦਾ ਪਵਿੱਤਰ ਤਾਜ ਹੈ। 

“ਸਾਡਾ ਫਰਜ਼ ਹੈ ਕਿ ਅਸੀਂ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਕਰੀਏ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ ਅਜਿਹੀਆਂ ਪਹਿਲਕਦਮੀਆਂ ਲਗਾਤਾਰ ਜਾਰੀ ਰੱਖੀਏ। ਝਿੰਜਰ ਨੇ ਕਿਹਾ ਕਿ ਯੂਥ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ ਨੂੰ ਹੋਰ ਵਿਸਤਾਰ ਦੇਵੇਗਾ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਸਿੱਖ ਪਛਾਣ ਨਾਲ ਜੁੜ ਸਕਣ।

ਇਸ ਮੌਕੇ ਕੋਰ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਐਸਜੀਪੀਸੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਪ੍ਰਧਾਨ ਸ. ਸਰਨਜੀਤ ਸਿੰਘ ਚਨਾਥਲ, ਐਸਜੀਪੀਸੀ ਮੈਂਬਰ ਅਵਤਾਰ ਸਿੰਘ ਰਿਆ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਹਰਪ੍ਰੀਤ ਸਿੰਘ ਰਿੱਚੀ ਆਦਿ ਹਾਜ਼ਰ ਸਨ।

 

Tags: Sarabjit Singh Jhinjher , Sarabjeet Singh Jhinjer , Shiromani Akali Dal , SAD , Akali Dal , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD