Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Balbir Singh, KAP Sinha, Chief Secretary, Chief Secretary of Punjab

Web Admin

Web Admin

5 Dariya News

ਚੰਡੀਗੜ੍ਹ , 25 Dec 2025

Last updated on: Dec 25, 2025, 19:18 IST

ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।

ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। 

ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।” ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲ ਹੈ ਜਿਸ ਦਾ ਉਦੇਸ਼ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਸਬੰਧੀ ਵਿੱਤੀ ਸੁਰੱਖਿਆ ਅਤੇ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ। 

ਉਨ੍ਹਾਂ ਕਿਹਾ, "ਇਹ ਸਕੀਮ ਵਿਸ਼ਵ ਪੱਧਰੀ ਸਿਹਤ ਕਵਰੇਜ ਵੱਲ ਇੱਕ ਅਹਿਮ ਕਦਮ ਹੈ ਜਿਸ ਤਹਿਤ ਹਰੇਕ ਨਾਮਜ਼ਦ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਲੈਣ ਦਾ ਹੱਕਦਾਰ ਹੋਵੇਗਾ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਸ ਸਕੀਮ ਤਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਸਾਰੇ ਵਸਨੀਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਵਸਨੀਕ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਵਿਆਪਕ ਨੈਟਵਰਕ ਵਿੱਚ ਵੱਡੀਆਂ ਬਿਮਾਰੀਆਂ, ਗੰਭੀਰ ਦੇਖਭਾਲ, ਸਰਜਰੀਆਂ ਅਤੇ ਜੀਵਨ ਰੱਖਿਅਕ ਇਲਾਜ ਕਰਵਾ ਸਕਦੇ ਹਨ।"

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸੂਚੀਬੱਧ ਹਸਪਤਾਲਾਂ ਵਿੱਚ ਨਕਦ ਰਹਿਤ ਅਤੇ ਕਾਗਜ਼ ਰਹਿਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਦੂਜੇ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ 'ਤੇ ਹੋਣ ਵਾਲੇ ਖਰਚੇ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ, “ਇਸੇ ਤਰ੍ਹਾਂ, ਇਹ ਸਕੀਮ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਮਜ਼ਬੂਤ ਕਰੇਗੀ ਅਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਸਮੇਂ ਸਿਰ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰੇਗੀ।” 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅਧੀਨ ਹਸਪਤਾਲ ਵਿੱਚ ਭਰਤੀ ਹੋਣ ‘ਤੇ ਹੋਣ ਵਾਲੇ ਖ਼ਰਚੇ, ਸਰਜਰੀਆਂ ਅਤੇ ਡਾਕਟਰੀ ਪ੍ਰਕਿਰਿਆਵਾਂ, ਆਈ.ਸੀ.ਯੂ. ਅਤੇ ਗੰਭੀਰ ਦੇਖਭਾਲ ਸੇਵਾਵਾਂ, ਬੀਮਾਰੀਆਂ ਦੀ ਜਾਂਚ, ਦਵਾਈਆਂ ਅਤੇ ਪ੍ਰਵਾਨਿਤ ਪੈਕੇਜਾਂ ਅਨੁਸਾਰ ਵਰਤੋਂ ਵਾਲਾ ਸਮਾਨ, ਹਸਪਤਾਲ ਵਿੱਚ ਭਰਤੀ ਹੋਣ ਤੋਂ ਪਹਿਲਾਂ ਅਤੇ ਬਾਅਦ ਦੇ ਖ਼ਰਚਿਆਂ ਸਮੇਤ ਹੋਰ ਸਾਰੇ ਖ਼ਰਚੇ ਕਵਰ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇੱਕ ਪਰਿਵਾਰ ਸਿਰਫ਼ 5 ਲੱਖ ਰੁਪਏ ਤੱਕ ਦਾ ਹੀ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ, ਭਾਵੇਂ ਉਹ ਸਰਕਾਰੀ ਕਰਮਚਾਰੀ ਹੋਵੇ ਜਾਂ ਪੈਨਸ਼ਨਰ, ਇਹ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਲੈਣ ਦਾ ਹੱਕਦਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਲਈ ਆਮਦਨ ਸਬੰਧੀ ਕੋਈ ਸੀਮਾ ਨਹੀਂ ਰੱਖੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿੱਚ ਆਪਣਾ ਮੁਫ਼ਤ ਇਲਾਜ ਪ੍ਰਾਪਤ ਕਰਵਾ ਸਕਦਾ ਹੈ। 

ਇਸ ਦੇ ਨਾਲ ਹੀ ਹੁਣ ਪੰਜਾਬ ਦੇ ਕਿਸੇ ਵੀ ਨਾਗਰਿਕ ਨੂੰ ਵਿੱਤੀ ਤੰਗੀਆਂ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਭਲਾਈ ਲਈ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਸ਼ੁਰੂ ਕਰਨ ਵਾਸਤੇ ਸਾਰੇ ਜ਼ਰੂਰੀ ਪ੍ਰਬੰਧ ਕਰ ਰਿਹਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Balbir Singh , KAP Sinha , Chief Secretary , Chief Secretary of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD