Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ: ਲੁੱਟ–ਖੋਹ ਕਰਨ ਵਾਲੇ 02 ਮੁਲਜ਼ਮ ਗ੍ਰਿਫ਼ਤਾਰ, 02 ਪਿਸਟਲ ਬਰਾਮਦ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 25 Dec 2025

Last updated on: Dec 26, 2025, 14:58 IST

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟ–ਖੋਹ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 02 ਨਾਜਾਇਜ਼ ਪਿਸਟਲ ਬਰਾਮਦ ਕੀਤੇ ਗਈ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀਮਤੀ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਸ੍ਰੀ ਮਨਪ੍ਰੀਤ ਸਿੰਘ ਢਿੱਲੋਂ, DCP/INV, ਸ੍ਰੀ ਜਯੰਤ ਪੁਰੀ, ADCP/INV, ਸ਼੍ਰੀਮਤੀ ਆਕਰਸ਼ੀ ਜੈਨ, ADCP-I, ਸ੍ਰੀ ਸੰਜੈ ਕੁਮਾਰ, ACP/North ਅਤੇ ਸ੍ਰੀ ਅਮਰਬੀਰ ਸਿੰਘ, ACP/D ਦੀ ਯੋਗ ਨਿਗਰਾਨੀ ਹੇਠ ਇੰਚਾਰਜ CIA-ਸਟਾਫ ਜਲੰਧਰ ਅਤੇ SHO ਥਾਣਾ ਡਵੀਜ਼ਨ ਨੰਬਰ 8 ਜਲੰਧਰ ਦੀਆਂ ਪੁਲਿਸ ਟੀਮਾਂ ਵੱਲੋਂ ਅਮਲ ਵਿੱਚ ਲਿਆਂਦੀ ਗਈ।

ਉਨ੍ਹਾਂ ਦੱਸਿਆ ਕਿ ਮਿਤੀ 22.12.2025 ਦੀ ਰਾਤ ਨੂੰ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਵਾਹਨ ਨੂੰ ਗਨ ਪੁਆਇੰਟ ‘ਤੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 8, ਜਲੰਧਰ ਵਿਖੇ ਮੁਕੱਦਮਾ ਨੰਬਰ 311 ਮਿਤੀ 23.12.2025 ਅਧੀਨ ਧਾਰਾਵਾਂ 302(2), 3(5), 62 BNS ਅਤੇ 25/27/54/59 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ।

ਮੁਕੱਦਮੇ ਦੀ ਜਾਂਚ ਦੌਰਾਨ ਤਕਨੀਕੀ ਸਹਾਇਤਾ ਅਤੇ ਮਨੁੱਖੀ ਸਰੋਤਾਂ ਦੀ ਵਰਤੋਂ ਕਰਦਿਆਂ ਪੁਲਿਸ ਟੀਮ ਵੱਲੋਂ ਰਾਮਨੀਕ ਐਵੇਨਿਊ ਤੋਂ ਬੁਲੰਦਪੁਰ ਸੜਕ ਵਾਲੇ ਪਾਸੇ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਦੋਸ਼ੀਆਂ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ ਗਈ, ਜਿਸ ‘ਤੇ ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਦੋਹਾਂ ਮੁਲਜ਼ਮਾਂ ਨੂੰ ਸੁਰੱਖਿਅਤ ਤਰੀਕੇ ਨਾਲ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼, ਪੁੱਤਰ ਕਸ਼ਮੀਰ ਸਿੰਘ, ਵਾਸੀ ਪਿੰਡ ਨਵਾਂ ਨੌਸ਼ਹਿਰਾ, ਥਾਣਾ ਪੁਰਾਣਾ ਸ਼ਾਲਾ, ਜ਼ਿਲ੍ਹਾ ਗੁਰਦਾਸਪੁਰ ਅਤੇ ਤੇਜਬੀਰ ਸਿੰਘ ਉਰਫ਼ ਤੇਜੀ, ਪੁੱਤਰ ਸੁਖਵਿੰਦਰ ਸਿੰਘ, ਵਾਸੀ ਪਿੰਡ ਕੋਟ ਬੁੱਢਾ, ਥਾਣਾ ਸੇਖਵਾ, ਜ਼ਿਲ੍ਹਾ ਬਟਾਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਕਬਜ਼ੇ ਵਿੱਚੋਂ 01 ਪਿਸਟਲ 32 ਬੋਰ ਅਤੇ 01 ਪਿਸਟਲ 30 ਬੋਰ ਬਰਾਮਦ ਕੀਤੇ ਗਏ ਹਨ।

ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ਵਿੱਚ ਕਾਨੂੰਨ ਅਤੇ ਅਮਨ–ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD