Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਨੀਤ ਵਰਮਾ ਦੀ ਪਹਿਲਕਦਮੀ ਨਾਲ ਫੇਸ 3ਬੀ2, ਮੋਹਾਲੀ ਦੀ ਮਾਰਕੀਟ ਵਿੱਚ ਅਣਅਧਿਕਾਰਤ ਰੇਹੜੀਆਂ–ਫੜੀਆਂ ਵਿਰੁੱਧ ਦੁਕਾਨਦਾਰਾਂ ਦਾ ਧਰਨਾ ਖਤਮ

Vineet Verma, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 25 Dec 2025

Last updated on: Dec 26, 2025, 15:11 IST

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਨੀਤ ਵਰਮਾ ਨੇ ਅੱਜ ਫੇਸ 3ਬੀ2, ਮੋਹਾਲੀ ਦੀ ਮਾਰਕੀਟ ਵਿੱਚ ਪਾਰਕਿੰਗ ਏਰੀਆ ਅੰਦਰ ਅਣਅਧਿਕਾਰਤ ਤੌਰ ’ਤੇ ਲੱਗ ਰਹੀਆਂ ਰੇਹੜੀਆਂ–ਫੜੀਆਂ ਦੇ ਖਿਲਾਫ ਦੁਕਾਨਦਾਰਾਂ ਵੱਲੋਂ ਲਗਾਏ ਜਾ ਰਹੇ ਧਰਨੇ ਵਾਲੇ ਸਥਾਨ ’ਤੇ ਪਹੁੰਚ, ਧਰਨਾ ਦੇ ਰਹੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕੀਤਾ। ਉਨ੍ਹਾਂ ਵੱਲੋਂ ਇਸ ਮੌਕੇ ਸਹਾਇਕ ਕਮਿਸ਼ਨਰ, ਨਗਰ ਨਿਗਮ ਮੋਹਾਲੀ ਸ਼੍ਰੀ ਮਨਪ੍ਰੀਤ ਸਿੰਘ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਨ੍ਹਾਂ ਦੀ ਹਾਜ਼ਰੀ ਵਿੱਚ ਮਸਲੇ ਦਾ ਤੁਰੰਤ ਹੱਲ ਕਰਵਾਇਆ ਗਿਆ।

ਮਾਮਲੇ ਦੇ ਨਿਪਟਾਰੇ ਉਪਰੰਤ ਧਰਨਾ ਖਤਮ ਕਰਵਾਇਆ ਗਿਆ ਅਤੇ ਮਾਰਕੀਟ ਨੂੰ ਦੁਬਾਰਾ ਖੁਲ੍ਹਵਾਇਆ ਗਿਆ। ਸ਼੍ਰੀ ਵਿਨੀਤ ਵਰਮਾ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਪਾਰਕਿੰਗ ਏਰੀਆ ਵਿੱਚ ਲੱਗ ਰਹੀਆਂ ਅਣਅਧਿਕਾਰਤ ਰੇਹੜੀਆਂ–ਫੜੀਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਮਾਰਕੀਟ ਦੀ ਸੁਚੱਜੀ ਕਾਰਗੁਜ਼ਾਰੀ ਅਤੇ ਵਪਾਰ ’ਤੇ ਕੋਈ ਮਾੜਾ ਅਸਰ ਨਾ ਪਵੇ।

ਇਸ ਮੌਕੇ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਸ਼੍ਰੀ ਗੋਵਿੰਦਰ ਮਿੱਤਲ, ਮਾਰਕੀਟ ਦੇ ਪ੍ਰਧਾਨ ਸ਼੍ਰੀ ਅਕਵਿੰਦਰ ਸਿੰਘ ਗੋਸਲ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਸ਼੍ਰੀ ਅਮਿਤ ਜੈਨ ਵੀ ਮੌਜੂਦ ਰਹੇ। ਸ਼੍ਰੀ ਵਿਨੀਤ ਵਰਮਾ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਪਾਰੀਆਂ ਨਾਲ ਜੁੜੇ ਮਸਲਿਆਂ ਦਾ ਹੱਲ ਸਹਿਮਤੀ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਰਵਾਉਣਾ ਕਮਿਸ਼ਨ ਦੀ ਮੁੱਢਲੀ ਜ਼ਿੰਮੇਵਾਰੀ ਹੈ।

 

Tags: Vineet Verma , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD