Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸ਼ਹੀਦੀ ਸਭਾ-2025 ਦੀ ਪਹਿਲੀ ਸ਼ਾਮ : ਆਮ ਖਾਸ ਬਾਗ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਅਧਾਰਤ ਸਾਈਟ ਐਂਡ ਸਾਊਂਡ ਪੈਨੋਰਮਾ ਸ਼ੋਅ ਦੀ ਭਾਵਪੂਰਤ ਪੇਸ਼ਕਾਰੀ

ਠੰਢ ਦੇ ਬਾਵਜੂਦ ਭਰਵੀਂ ਗਿਣਤੀ 'ਚ ਪੁੱਜੀ ਸੰਗਤ ਵੱਲੋਂ ਜੈਕਾਰਿਆਂ ਨਾਲ ਭਾਵੁਕਤਾ ਤੇ ਜੋਸ਼ ਦਾ ਪ੍ਰਗਟਾਵਾ

Religious, Sahidi Sabha, Sahidi Sabha 2025, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Dec 2025

Last updated on: Dec 26, 2025, 15:15 IST

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਆਰਟ ਥੀਏਟਰ ਦੇ ਸਹਿਯੋਗ ਨਾਲ ਇੱਥੇ ਆਮ ਖਾਸ ਬਾਗ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ-2025 ਦੀ ਪਹਿਲੀ ਸ਼ਾਮ ਕਰਵਾਏ ਸਾਈਟ ਐਂਡ ਸਾਊਂਡ ਪੈਨੋਰਮਾ 'ਸਰਬੰਸਦਾਨੀ' ਦੀ ਵਿਲੱਖਣ ਪੇਸ਼ਕਾਰੀ ਨੇ ਸੰਗਤ ਨੂੰ ਭਾਵੁਕ ਕਰ ਦਿੱਤਾ। ਹੱਡ ਚੀਰਵੀਂ ਠੰਢ ਦੇ ਬਾਵਜੂਦ ਭਰਵੀਂ ਗਿਣਤੀ 'ਚ ਪੁੱਜੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਨਾਲ ਭਾਵੁਕਤਾ ਅਤੇ ਜੋਸ਼ ਦਾ ਪ੍ਰਗਟਾਵਾ ਕੀਤਾ।

ਸਵਰਗੀ ਡਾ. ਹਰਚਰਨ ਸਿੰਘ ਲਾਟਾ ਵੱਲੋਂ ਲਿਖਤ ਨਾਟਕ 'ਤੇ ਅਧਾਰਤ ਅਤੇ ਪ੍ਰਸਿੱਧ ਨਿਰਦੇਸ਼ਕ ਤੇ ਨਿਰਮਾਤਾ ਸ. ਹਰਬਖ਼ਸ਼ ਸਿੰਘ ਲਾਟਾ ਦੀ ਨਿਰਦੇਸ਼ਨਾ ਹੇਠ ਸਾਈਟ ਐਂਡ ਸਾਊਂਡ ਸ਼ੋਅ 'ਸਰਬੰਸਦਾਨੀ' 'ਚ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ, ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨੂੰ ਖੂਬਸੂਰਤੀ ਨਾਲ ਰੂਪਮਾਨ ਕੀਤਾ ਗਿਆ। ਇਸ ਸਾਈਟ ਐਂਡ ਸਾਊਂਡ ਸ਼ੋਅ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਜੀਵਨ ਦੇ ਬਿਰਤਾਂਤ, ਉਨ੍ਹਾਂ ਵੱਲੋਂ 1699 ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਨਾ, ਪਰਿਵਾਰ ਵਿਛੋੜਾ, ਚਮਕੌਰ ਦੀ ਗੜ੍ਹੀ ਦੀ ਜੰਗ, ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਦੀ ਸ਼ਹਾਦਤ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸਰਹਿੰਦ ਦੇ ਸੂਬੇ ਨੂੰ ਸਜਾ ਦੇਣ ਦੇ ਇਤਿਹਾਸ ਨੂੰ ਆਵਾਜ਼, ਰੋਸ਼ਨੀਆਂ ਤੇ ਸੰਕੇਤਾਂ ਜਰੀਏ ਦਿਲਕਸ਼ ਤੇ ਖੂਬਸੂਰਤੀ ਨਾਲ ਸੰਗਤ ਸਾਹਮਣੇ ਰੂਪਮਾਨ ਕੀਤਾ ਗਿਆ।

ਇਸ ਦੌਰਾਨ ਹਰਬਖ਼ਸ਼ ਸਿੰਘ ਲਾਟਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਡਾ. ਹਰਚਰਨ ਸਿੰਘ ਲਾਟਾ ਤੇ ਅਸ਼ਵਨੀ ਸਾਵਨ ਦੇ ਲਿਖੇ ਇਸ ਨਾਟਕ 'ਸਰਬੰਸਦਾਨੀ' ਨੂੰ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਜੀਵਨ ਦੇ 28 ਹਿੱਸਿਆਂ 'ਤੇ ਅਧਾਰਤ ਇਸ ਮਹਾਂਨਾਟਕ ਨੂੰ ਤਿਆਰ ਕੀਤਾ ਗਿਆ ਸੀ। ਇਸ ਸ਼ੋਅ ਵਿੱਚ 28 ਉਘੇ ਤੇ ਨਿਪੁੰਨ ਕਲਾਕਾਰਾਂ ਨੇ ਹਿੱਸਾ ਲਿਆ ਹੈ ਅਤੇ ਇਸ ਦੇ ਦੇਸ਼-ਵਿਦੇਸ਼ ਵਿੱਚ ਹੁਣ ਤੱਕ 20 ਸ਼ੋਅ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਡਾ. ਹਰਚਰਨ ਸਿੰਘ ਲਾਟਾ ਦੇ ਲਿਖੇ ਨਾਟਕ, ਚਮਕੌਰ ਦੀ ਗੜ੍ਹੀ, ਸਰਹਿੰਦ ਦੀ ਕੰਧ, ਜਿੰਦਾਂ ਨਿੱਕੀਆਂ ਤੇ ਜਫ਼ਰਨਾਮਾ ਵੀ ਬਹੁਤ ਮਕਬੂਲ ਹੋਏ ਹਨ। ਇਸ ਵਿੱਚ ਐਚ.ਐਮ ਸਿੰਘ ਦਾ ਮਿਊਜਿਕ ਹੈ ਤੇ ਬਾਬਾ ਰਾਮ ਸਿੰਘ ਨਾਨਕਸਰ, ਸੰਤ ਅਨੂਪ ਸਿੰਘ, ਭਾਈ ਬਲਵਿੰਦਰ ਸਿੰਘ ਰੰਗੀਲਾ, ਹੰਸ ਰਾਜ ਹੰਸ, ਸਤਨਾਮ ਸਿੰਘ ਮੁੱਲਾਂਪੁਰੀ, ਵਿਕਰਮਜੀਤ ਸਿੰਘ ਸਾਹਨੀ, ਸੁਰਿੰਦਰ ਛਿੰਦਾ, ਮਹਿੰਦਰ ਕਪੂਰ ਤੇ ਭੁਪਿੰਦਰ ਸਿੰਘ ਦੀਆਂ ਅਵਾਜਾਂ ਵਿੱਚ ਸ਼ਬਦ ਤੇ ਗੀਤ ਗਾਏ ਗਏ ਹਨ।

ਆਮ ਖਾਸ ਬਾਗ ਵਿਖੇ ਪੇਸ਼ ਕੀਤੇ ਗਏ ਇਸ ਸ਼ੋਅ ਦੌਰਾਨ ਹੱਡ ਚੀਰਵੀਂ ਠੰਢ ਦੇ ਬਾਵਜੂਦ ਦੂਰੋਂ-ਦੂਰੋਂ ਪੁੱਜੇ ਸ਼ਰਧਾਲੂਆਂ ਨੇ ਇਸ ਮਹਾਂ ਨਾਟਕ ਨੂੰ ਭਾਵੁਕਤਾ ਨਾਲ ਦੇਖਿਆ।

 

Tags: Religious , Sahidi Sabha , Sahidi Sabha 2025 , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD