Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਲਾਡਵਾ ਵਿਧਾਨਸਭਾ ਦੇ ਪਿੰਡਾਂ ਵਿੱਚ ਮੁੱਖ ਮੰਤਰੀ ਨੇ ਕੀਤਾ ਜਨਸੰਵਾਦ, ਗ੍ਰਾਮੀਣਾਂ ਦੀ ਸਮੱਸਿਆਵਾਂ ਨੂੰ ਵੀ ਸੁਣਿਆ

ਹਰਿਆਣਾ ਵਿੱਚ ਰਜਿਸਟ੍ਰੀ ਪ੍ਰਣਾਲੀ ਪੂਰੀ ਤਰ੍ਹਾਂ ਆਨਲਾਇਨ, ਤੈਅ ਸਮੇ ਵਿੱਚ ਨਹੀਂ ਹੋਈ ਰਜਿਸਟ੍ਰੀ ਤਾਂ ਹੋਵੇਗੀ ਕਾਰਵਾਈ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Ladwa, Kurukshetra

Web Admin

Web Admin

5 Dariya News

ਕੁਰੂਕਸ਼ੇਤਰ , 20 Dec 2025

Last updated on: Dec 26, 2025, 16:48 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ ਤਹਿਸੀਲਾਂ ਵਿੱਚ ਰਜਿਸਟ੍ਰੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਾਲ ਆਨਲਾਇਨ ਕੀਤਾ ਹੈ, ਇਸ ਨਾਲ ਭ੍ਰਿਸ਼ਟਾਚਾਰ ਦੀ ਸੰਭਾਵਨਾ 'ਤੇ ਵੀ ਰੋਕ ਲੱਗੀ ਹੈ।ਇਨ੍ਹਾਂ ਹੀ ਨਹੀਂ ਹੁਣ ਜਮੀਨ ਖਰੀਦਣ ਵਾਲਾ ਆਪਣੇ ਘਰ ਬੈਠ ਕੇ ਹੀ ਰਜਿਸਟ੍ਰੀ ਦਾ ਆਨਲਾਇਨ ਅਪਲਾਈ ਕਰ  ਸਕਦਾ ਹੈ। ਤਹਿਸੀਲਦਾਰ ਤੈਅ ਸਮੇ-ਸੀਮਾ ਵਿੱਚ ਰਜਿਸਟ੍ਰੀ ਕਰਣਗੇ, ਜੇਕਰ ਕਿਸੇ ਕਾਰਨ ਨਾਲ ਸਮੇ-ਸੀਮਾ ਵਿੱਚ ਤਹਿਸੀਲਦਾਰ ਵੱਲੋਂ ਰਜਿਸਟ੍ਰੀ ਨਹੀਂ ਕੀਤੀ ਗਈ ਤਾਂ ਉਨ੍ਹਾਂ ਨੂੰ ਸਰਕਾਰ ਨੂੰ ਰਜਿਸਟ੍ਰੀ ਨਾ ਕੀਤੇ ਜਾਣ ਦਾ ਲਿਖਤੀ ਕਾਰਨ ਦੱਸਣਾ ਪਵੇਗਾ। 

ਜਵਾਬ ਵਿੱਚ ਕਾਰਨ ਸਹੀ ਨਾ ਦੱਸੇ ਜਾਣ 'ਤੇ ਉਸ ਦੇ ਵਿਰੁਧ ਕਾਰਵਾਈ ਵੀ ਕੀਤੀ ਜਾਵੇਗੀ। ਰਜਿਸਟ੍ਰੀ ਦੀ ਜਿੰਮੇਦਾਰੀ ਵੀ ਉਪਰ ਵਾਲੇ ਅਧਿਕਾਰੀ ਕੋਲ੍ਹ ਚਲੀ ਜਾਵੇਗੀ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨਿਵਾਰ ਨੂੰ ਕੁਰੂਕਸ਼ੇਤਰ ਜ਼ਿਲ੍ਹਾ ਦੇ ਲਾਡਵਾ ਵਿਧਾਨਸਭਾ ਖੇਤਰ ਦੇ ਪਿੰਡ ਬੂਢਾ ਅਤੇ ਪਿੰਡ ਬਪਦੀ ਵਿੱਚ ਧੰਨਵਾਦੀ ਅਤੇ ਜਨਸੰਵਾਦ ਪ੍ਰੋਗਰਾਮ ਦੌਰਾਨ ਸੰਬੋਧਿਤ ਕਰ ਰਹੇ ਸਨ। ਪ੍ਰੋਗਰਾਮ ਤੋਂ ਬਾਅਦ ਉਨ੍ਹਾਂ ਨੇ ਗ੍ਰਾਮੀਣਾਂ ਦੀ ਸ਼ਿਕਾਇਤਾਂ ਸੁਣੀ ਅਤੇ ਮੌਕੇ 'ਤੇ ਹੀ ਹੱਲ ਕਰਨ ਦੇ ਸਬੰਧਿਤ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਪਿੰਡ ਬੂਢਾ ਅਤੇ ਪਿੰਡ ਬਪਦੀ ਵਿੱਚ ਵਿਕਾਸ ਕੰਮਾਂ ਲਈ 21-21 ਲੱਖ ਰੁਪਏੇ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿੰਡ ਬੂਢਾ ਵਿੱਚ  ਸਰਪੰਚ ਵੱਲੋਂ ਰੱਖੀ ਗਈ 17 ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ। ਇਸੇ ਤਰ੍ਹਾਂ ਪਿੰਡ ਬਪਦੀ ਦੇ ਸਰਪੰਚ ਵਲੋਂ ਰੱਖੀ ਗਈ ਸਾਰੀ ਮੰਗਾਂ ਨੂੰ ਵਿਭਾਗਾਂ ਨੂੰ ਭੇਜ ਕੇ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਪੀਣ ਦੇ ਪਾਣੀ ਦੀ ਪਾਇਪ ਲਾਇਨ ਲਈ 32.27 ਲੱਖ ਰੁਪਏ  ਦੇਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲਾਡਵਾ ਵਿਧਾਨਸਭਾ ਵਿੱਚ ਵਿਕਾਸ ਕੰਮਾਂ ਲਈ ਪੈਸਿਆਂ ਦੀ ਕੋਈ ਘਾਟ ਨਹੀਂ ਰਵੇਗੀ। ਮੁੱਖ ਮੰਤਰੀ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਯੋਜਨਾਵਾਂ ਦਾ ਲਾਭ ਚੁੱਕਣ। 

ਉਨ੍ਹਾਂ ਨੇ ਕਿਹਾ ਕਿ ਲਾਡਵਾ ਵਿਧਾਨਸਭਾ ਦੇ ਲੋਕਾਂ ਨੂੰ ਆਪਣੀ ਸਮੱਸਿਆਵਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਆਉਣ ਦੀ ਕੋਈ ਲੋੜ ਨਹੀਂ ਹੈ। ਨਾਗਰਿਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਅਧਿਕਾਰਿਆਂ ਨੂੰ ਨਿਰਦੇਸ਼ ਦੇ ਰੱਖੇ ਹਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬੁਜ਼ੁਰਗਾਂ ਨੂੰ ਸਰਕਾਰ ਵੱਲੋਂ ਦਿੱਤੇ ਜਾ ਰਹੇ ਸਨਮਾਨ ਭੱਤੇ ਦੇ ਤੌਰ 'ਤੇ 200 ਰੁਪਏ ਵਧਾ ਕੇ 3200 ਰੁਪਏ ਪ੍ਰਤੀਮਾਹ ਦਿੱਤੇ ਜਾ ਰਹੇ ਹਨ, ਇਹ ਰਕਮ ਦੂਜੇ ਸੂਬਿਆਂ ਤੋਂ ਵੱਧ ਹੈ। ਇਸ ਦੇ ਨਾਲ ਹੀ 70 ਸਾਲ ਦੀ ਉਮਰ ਤੋਂ ਉਪਰ ਦ ਬੁਜ਼ੁਰਗਾਂ ਨੂੰ ਆਯੁਸ਼ਮਾਨ ਯੋਜਨਾ ਤਹਿਤ 5 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਲਾਨਾ ਦਿੱਤਾ ਜਾ ਰਿਹਾ ਹੈ। ਇਸ ਦੇ ਇਲਾਵਾ ਲਾਡੋ ਲਛਮੀ ਯੋਜਨਾ ਤਹਿਤ ਮਹਿਲਾਵਾਂ ਨੂੰ ਸਸ਼ਕਤ ਬਨਾਉਣ ਲਈ ਹਰ ਮਹੀਨਾ 2100 ਰੁਪਏ ਦਿੱਤੇ ਜਾ ਰਹੇ ਹਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Ladwa , Kurukshetra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD