Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਥਾਨਕ ਕੌਸ਼ਲ ਅਤੇ ਆਧੁਨਿਕ ਤਕਨੀਕ ਨਾਲ ਨੌਜੁਆਨ ਬਨਣ ਰੁਜ਼ਗਾਰ ਸ੍ਰਿਜਨਕਰਤਾ - ਮੁੱਖ ਮੰਤਰੀ

ਨੌਜੁਆਨਾ ਦੀ ਉਦਮਸ਼ੀਲਤਾ ਨੂੰ ਪ੍ਰੋਤਸਾਹਨ ਦੇਣ ਲਈ ਸਰਕਾਰ ਪ੍ਰਤੀਬੱਧ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Panchkula, Gian Chand Gupta

Web Admin

Web Admin

5 Dariya News

ਪੰਚਕੂਲਾ , 21 Dec 2025

Last updated on: Dec 26, 2025, 16:52 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੌਜੁਆਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਸਥਾਨਕ ਕੌਸ਼ਲ ਨੁੰ ਆਧੁਨਿਕ ਤਕਨੀਕ ਨਾਲ ਜੋੜਦੇ ਹੋਏ ਜਾਬ ਸੀਕਰ ਨਹੀਂ ਸਗੋ ਜਾਬ ਕ੍ਰਇਏਟਰ ਬਨਣ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੌਜੁਆਨਾਂ ਨੂੰ ਉਦਮਸ਼ੀਲਤਾ ਨੂੰ ਪ੍ਰੋਤਸਾਹਨ ਦੇਣ ਲਈ ਪੂਰੀ ਤਰ੍ਹਾ ਨਾਲ ਪ੍ਰਤੀਬੱਧ ਹੈ ਅਤੇ ਮੁਦਰਾ ਯੋਜਨਾ, ਸਟੇਂਡ ਅੱਪ ਇੰਡੀਆ ਅਤੇ ਐਮਐਸਐਮਈ ਖੇਤਰ ਲਈ ਵਿਸ਼ੇਸ਼ ਸਬਸਿਡੀ ਵਰਗੀ ਯੋਜਨਾਵਾਂ ਰਾਹੀਂ ਉਨ੍ਹਾਂ ਨੂੰ ਸਹਿਯੋਗ ਪ੍ਰਦਾਨ ਕਰ ਰਹੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਨੌਜੁਆਨਾਂ ਵੱਲੋਂ ਸਵਦੇਸ਼ੀ ਤਕਨੀਕ ਦੇ ਵਿਕਾਸ ਨਾਲ ਨਾ ਸਿਰਫ ਨਵੇਂ ਉਦਮਾਂ ਨੂੰ ਪ੍ਰੋਤਸਾਹਨ ਮਿਲੇਗਾ ਸਗੋ ਭਾਰਤ ਨੂੰ ਵਿਸ਼ਵ ਗੁਰੂ ਬਨਾਉਣ ਦੇ ਟੀਚੇ ਦੀ ਦਿਸ਼ਾ ਵਿੱਚ ਵੀ ਮਜਬੂਤ ਯੋਗਦਾਨ ਯਕੀਨੀ ਹੋਵੇਗਾ। ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ ਆਯੋਜਿਤ ਸਵਦੇਸ਼ੀ ਮਹੋਤਸਵ 2025 ਦਾ ਉਦਘਾਟਨ ਕਰਨ ਬਾਅਦ ਮੌਜੂਦ ਜਨਤਾ ਨੂੰ ਸੰਬੋਧਿਤ ਕਰ ਰਹੇ ਸਨ। 

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਸਟਾਰਟਅੱਪ ਯੁੱਗ ਵਿੱਚ ਸਵਦੇਸ਼ੀ ਦੀ ਅਵਧਾਰਣਾ ਸਿਰਫ ਪਾਰੰਪਰਿਕ ਉਤਪਾਦਾਂ ਤੱਕ ਸੀਮਤ ਨਹੀਂ ਹੈ, ਸਗੋ ਤਕਨੀਕ, ਸਾਫਟਵੇਅਰ, ਰੱਖਿਆ ਸਮੱਗਰੀ ਅਤੇ ਸੇਮੀਕੰਡਕਟਰ ਵਰਗੇ ਆਧੁਨਿਕ ਖੇਤਰਾਂ ਵਿੱਚ ਵੀ ਸਵਦੇਸ਼ੀ ਨੂੰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਹਰਿਆਣਾ ਵਿੱਚ ਮੌਜੂਦਾ ਵਿੱਚ 12 ਲੱਖ ਤੋਂ ਵੱਧ ਰਜਿਸਟਰਡ ਐਮਐਸਐਮਈ ਕੰਮ ਕਰ ਰਹੇ ਹਨ, ਜੋ ਲਗਭਗ 65 ਲੱਖ ਲੋਕਾਂ ਨੂੰ ਰੁਜ਼ਗਾਰ ਉਪਲਬਧ ਕਰਾ ਰਹੇ ਹਨ।

ਹਰੇਕ ਬਲਾਕ ਦੇ ਵਿਸ਼ੇਸ਼ ਉਤਪਾਦ ਦੀ ਪਹਿਚਾਣ ਕਰ ਉਸ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਬ੍ਰਾਂਡ ਇੰਡੀਆ ਵਜੋ ਸਥਾਪਿਤ ਕਰਨ ਦਾ ਟੀਚਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਲ ਮੈਨੂਫੈਕਚਰਿੰਗ ਨੂੰ ਵਿਸ਼ਵ ਮਾਨਕਾਂ ਅਨੁਰੂਪ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਸ ਦੇ ਤਹਿਤ ਪਦਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਹਰ ਬਲਾਕ ਦੇ ਵਿਸ਼ੇਸ਼ ਉਤਪਾਦ ਨੂੰ ਪਹਿਚਾਣ ਦਿੱਤੀ ਜਾ ਰਹੀ ਹੈ। ਅੰਬਾਲਾ ਦੇ ਵਿਗਿਆਨਕ ਉਪਕਰਣ, ਪਾਣੀਪਤ ਦੇ ਹੈਂਡਲੂਮ ਅਤੇ ਰਿਵਾੜੀ ਦੀ ਪਿੱਤਲ ਕਲਾ ਨੂੰ ਕੌਮੀ ਹੀ ਨਹੀਂ, ਸਗੋ ਕੌਮਾਂਤਰੀ ਪੱਧਰ 'ਤੇ ਬ੍ਰਾਂਡ ਇੰਡੀਆ ਵਜੋ ਸਥਾਪਿਤ ਕਰਨਾ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਰੁਜ਼ਗਾਰ ਦੇਣ ਵਾਲਾ ਨੌਜੁਆਨ ਵਰਗ ਤਿਆਰ ਕਰਨ ਦੇ ਉਦੇਸ਼ ਨਾਲ ਹਰਿਆਣਾ ਰਾਜ ਸਟਾਰਟਅੱਪ ਨੀਤੀ-2022 ਲਾਗੂ ਕੀਤੀ ਗਈ ਹੈ, ਇਸ ਦੇ ਸਾਕਰਾਤਮਕ ਨਤੀਜੇਵਜੋ ਹਰਿਆਣਾ ਅੱਜ ਦੇਸ਼ ਵਿੱਚ ਸਟਾਰਟਅੱਪ ਦੀ ਗਿਣਤੀ ਦੇ ਆਧਾਰ 'ਤੇ ਸੱਤਵੇਂ ਸਥਾਨ 'ਤੇ ਹੈ। ਮੌਜੂਦਾ ਵਿੱਚ ਸੂਬੇ ਵਿੱਚ 9500 ਤੋਂ ਵੱਧ ਮਾਨਤਾ ਪ੍ਰਾਪਤ ਸਟਾਰਟਅੱਪ ਕੰਮ ਕਰ ਰਹੇ ਹਨ। ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸਟਾਰਟਅੱਪ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਤਹਿਤ 2000 ਕਰੋੜ ਰੁਪਏ ਫੰਡ ਆਫ ਫਰੈਂਡਸ ਸਥਾਪਿਤ ਕੀਤਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਆਤਮਨਿਰਭਰ ਭਾਰਤ ਦੇ ਸੰਕਲਪ ਦੇ ਨਾਲ ਸਵਦੇਸ਼ ਨੂੰ ਮਿਲ ਰਹੀ ਨਵੀਂ ਦਿਸ਼ਾ

ਮੁੱਖ ਮੰਤਰੀ ਨੇ ਕਿਹਾ ਕਿ ਸਵਦੇਸ਼ੀ ਦੀ ਸੁਤੰਤਰਤਾ ਅੰਦੋਲਨ ਦੀ ਮੂਲ ਭਾਵਨਾ ਰਹੀ ਹੈ। ਮਹਾਤਮਾ ਗਾਂਧੀ ਵੱਲੋਂ ਸਵਦੇਸ਼ੀ ਨੁੰ ਸਵਾਵਲੰਬਨ ਦਾ ਸਰੋਤ ਬਣਾਇਆ ਗਿਆ। ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਆਤਮਨਿਰਭਰ ਦੇ ਸੰਕਲਪ ਦੇ ਨਾਲ ਸਵਦੇਸ਼ੀ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅੱਜ ਵਿਸ਼ਵ ਦੀ ਚੌਥੀ ਸੱਭ ਤੋਂ ਵੱਡੀ ਅਰਥਵਿਵਸਥਾ ਬਣ ਚੁੱਕਾ ਹੈ ਅਤੇ ਜਲਦੀ ਹੀ ਤੀਜੇ ਸਥਾਨ 'ਤੇ ਪਹੁੰਚ ਦੇ ਵੱਲ ਵੱਧ ਰਿਹਾ ਹੈ। 

ਪ੍ਰਧਾਨ ਮੰਤਰੀ ਵੱਲੋਂ ਸਾਲ 2030 ਤੱਕ 5 ਟ੍ਰਿਲਿਅਨ ਡਾਲਰ ਦੀ ਅਰਥਵਿਵਸਥਾ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਇਹ ਟੀਚਾ ਤਾਂਹੀ ਪੂਰਾ ਹੋਵੇਗਾ, ਜਦੋਂ ਪਿੰਡਾਂ ਦਾ ਕਾਰੀਗਰ, ਸਵੈ ਸਹਾਇਤਾ ਸਮੂਹਾਂ ਦੀ ਭੈਣਾ ਅਤੇ ਸੂਖਮ ਉਦਮੀ ਵਿਕਾਸ ਯਾਤਰਾ ਦੇ ਸਰਗਰਮ ਭਾਗੀਦਾਰ ਬਨਣਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਮਹਿਲਾ ਸਲਾਈ, ਡੇਅਰੀ ਜਾਂ ਹੈਂਡੀਕ੍ਰਾਫਟ ਦਾ ਕੰਮ ਸ਼ੁਰੂ ਕਰਦੀ ਹੈ, ਤਾ ਉਹ ਸਿਰਫ ਆਜੀਵਿਕਾ ਨਹੀਂ, ਸਗੋ ਸਮਾਜ ਦਾ ਭਵਿੱਖ ਦਾ ਆਕਾਰ ਬਨਾਉਂਦੀ ਹੈ।

ਹਰਿਆਣਾ ਵਿੱਚ ਹੁਣ ਤੱਕ 65 ਹਜਾਰ ਤੋਂ ਵੱਧ ਸਵੈ ਸਹਾਇਤਾ ਸਮੂਹਾਂ ਨੂੰ ਕੀਤਾ ਮਜਬੂਤ

ਮੁੱਖ ਮੰਤਰੀ ਨੇ ਦਸਿਆਕਿ ਹਰਿਆਣਾ ਵਿੱਚ ਹੁਣ ਤੱਕ 65 ਹਜਾਰ ਤੋਂ ਵੱਧ ਸਵੈ ਸਹਾਇਤਾ ਸਮੂਹਾਂ ਨੂੰ ਮਜਬੂਤ ਕੀਤਾ ਗਿਆ ਹੈ, ਜਿਨ੍ਹਾਂ ਤੋਂ ਲੱਖਾਂ ਮਹਿਲਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਨੇ ਸਵਦੇਸ਼ੀ ਉਤਪਾਦਾਂ ਦੀ ਵਰਤੋ ਨੂੰ ਪ੍ਰੋਤਸਾਹਨ ਦੇਣ ਅਤੇ ਪਲਾਸਟਿਕ ਮੁਕਤ ਭਾਰਤ ਅਤੇ ਕੂੜਾ-ਮੁਕਤ ਹਰਿਆਣਾ ਦੇ ਸੰਕਲਪ ਨੂੰ ਅਪਨਾਉਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਵਦੇਸ਼ੀ ਮਹੋਤਸਵ ਵਿੱਚ ਲਗਾਏ ਗਏ ਸਵਦੇਸ਼ੀ ਉਤਪਾਦਾਂ ਦੇ ਸਟਾਲਾਂ ਦਾ ਅਵਲੋਕਨ ਕੀਤਾ। ਉਨ੍ਹਾਂ ਨੇ ਭਾਰਤ ਗੀਤਾ ਮੰਦਿਰ ਵਿੱਚ ਪੂਜਾ-ਅਰਚਣਾ ਕੀਤੀ ਅਤੇ ਯੱਗ ਵਿੱਚ ਆਹੂਤੀ ਪਾ ਕੇ ਸੂਬਾਵਾਸੀਆਂ ਦੀ ਸੁੱਖ -ਖੁਸ਼ਹਾਲੀ ਦੀ ਕਾਮਨਾ ਕੀਤੀ। ਇਸ ਮੌਕੇ 'ਤੇ ਪੰਜ ਸਵਦੇਸ਼ੀ ਚੀਜ਼ਾਂ ਨੂੰ ਧਾਰਣ ਕਰਨ ਅਤੇ ਪੰਜ ਵਿਦੇਸ਼ੀ ਚੀਜ਼ਾਂ ਦਾ ਤਿਆਗ ਕਰਨ ਦਾ ਵੀ ਸੰਕਲਪ ਕੀਤਾ ਗਿਆ।

ਇਸ ਮੌਕੇ 'ਤੇ ਰਾਜਸਭਾ ਸਾਂਸਦ ਰੇਖਾ ਸ਼ਰਮਾ, ਕਾਲਕਾ ਵਿਧਾਇਕ ਸ਼ਕਤੀ ਰਾਣੀ ਸ਼ਰਮਾ, ਸਾਬਕਾ ਸਪੀਕਰ ਵਿਧਾਨਸਭਾ ਗਿਆਨ ਚੰਦ ਗੁਪਤਾ, ਮੇਅਰ ਕੁਲਭੁਸ਼ਣ ਗੋਇਲ, ਸਵਦੇਸ਼ੀ ਜਾਗਰਣ ਮੰਚ ਦੇ ਸਹਿ-ਸੰਗਠਕ ਸ੍ਰੀ ਸਤੀਸ਼ ਕੁਮਾਰ, ਜਿਲ੍ਹਾ ਪ੍ਰਧਾਨ ਅਜੈ ਮਿੱਤਲ, ਬੰਤੋ ਕਟਾਰਿਆ, ਓਮ ਪ੍ਰਕਾਸ਼ ਦੇਵੀਨਗਰ, ਕ੍ਰਿਸ਼ਣਾ ਲਾਂਬਾ, ਰਾਜੇਸ਼ ਗੋਇਲ, ਗੁਰਿੰਦਰ ਭੱਟੀ, ਪੁਨੀਤ ਖੰਨਾ ਸਮੇਤ ਸਵਦੇਸ਼ੀ ਜਾਗਰਣ ਮੰਚ ਦੇ ਕਾਰਜਕਰਤਾ ਅਤੇ ਹੋਰ ਮਾਣਯੋਗ ਵੀ ਮੋਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Panchkula , Gian Chand Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD