Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਨੂੰ ਸਮਰਪਿਤ ਸਮਾਪਨ ਦਾ ਹੋਇਆ ਆਯੋਜਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਰਦਾਸ ਦੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਤੱਪ-ਤਿਆਗ ਦਾ ਦਿੱਤਾ ਸੰਦੇਸ਼

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Yamunanagar, Shyam Singh Rana

Web Admin

Web Admin

5 Dariya News

ਯਮੁਨਾਨਗਰ , 21 Dec 2025

Last updated on: Dec 26, 2025, 16:53 IST

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ 'ਤੇ ਗੁਰਦੁਆਰਾ ਸਾਹਿਬ ਗੋਬਿੰਦਪੁਰਾ, ਭੰਭੌਲੀ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਤੇਗ ਬਹਾਦਰ ੧ੀ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਇਸ ਪਵਿੱਤਰ ਧਰਤੀ 'ਤੇ ਤੁਹਾਡੇ ਸਾਰਿਆਂ ਵਿੱਚ ਆ ਕੇ ਮੇਰਾ ਮਨ ਸ਼ਰਧਾ ਅਤੇ ਮਾਣ ਨਾਲ ਭਰ ਗਿਆ ਹੈ। 

ਅੱਜ ਅਸੀਂ ਇੱਥੇ ਉਸ ਮਹਾਨ ਵਿਰਾਸਤ ਨੂੰ ਨਮਨ ਕਰਨ ਆਏ ਹਨ, ਜਿਸ ਨੇ ਨਾ ਸਿਰਫ ਭਾਰਤ ਦੀ ਅਸਮਿਤਾ ਨੂੰ ਬਚਾਇਆ, ਸਗੋ ਮਨੁੱਖਤਾ ਨੂੰ ਧਰਮ ਅਤੇ ਸਚਾਈ ਲਈ ਸੱਭ ਕੁੱਝ ਕੁਰਬਾਨ ਕਰਨ ਦਾ ਮਾਰਗ ਦਿਖਾਇਆ। ਅੱਜ ਦਾ ਇਹ ਸ਼ਹੀਦੀ ਸਮਾਗਮ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਮਾਤਾ ਗੁੱਜਰੀ ਜੀ ਅਤੇ ਚਾਰੋਂ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਹਨ। 

ਉਨ੍ਹਾਂ ਨੇ ਕਿਹਾ ਕਿ ਸਮਾਗਮ ਵਿੱਚ ਪੰਥ ਦੇ ਮਹਾਨ ਕੀਰਤਨੀਏ ਅਤੇ ਵਿਦਵਾਨ ਕਥਾਵਾਚਕਾਂ ਵੱਲੋਂ ਜੋ ਗੁਰਬਾਣੀ ਦਾ ਪਾਠ ਇੱਥੇ ਹੋ ਰਿਹਾ ਹੈ, ਉਸ ਤੋਂ ਸਾਡੀ ਸਾਧ ਸੰਗਤ ਨਿਹਾਲ ਹੋਵੇਗੀ ਹੀ, ਨਾਲ ਹੀ ਸਾਡੀ ਨੌਜੁਆਨ ਪੀੜੀ ਵੀ ਗੁਰੂ ਸਾਹਿਬਾਨ ਅਤੇ ਵੀਰ ਸਾਹਿਬਜਾਦਿਆਂ ਦੀ ਸ਼ਹਾਦਤ ਤੋਂ ਪੇ੍ਰਰਿਤ ਹੋਵੇਗੀ। ਮੁੱਖ ਮੰਤਰੀ ਨੇ ਗੁਰਦੁਆਰਾ ਟਰਸਟ ਨੂੰ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਗੁਰਦੁਆਰਾ ਟਰਸਟ ਵੱਲੋਂ ਮੁੱਖ ਮੰਤਰੀ ਨੂੰ ਸਿਰੋਪਾ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਫੋਟੋ ਤੇ ਤਲਵਾਰ ਭੇਂਟ ਕਰ ਸਨਮਾਨਿਤ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਵਿੱਚ ਵੱਡੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਇਹ ਗੁਰੂ ਸਾਹਿਬ ਦੀ ਉਸ ਸਿਖਿਆ ਦਾ ਹੀ ਵਿਸਤਾਰ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਮਨੁੱਖਤਾ ਦੀ ਸੇਵਾ ਹੀ ਸੱਭ ਤੋਂ ਵੱਡੀ ਪੂਜਾ ਹੈ। ਉਨ੍ਹਾਂ ਨੇ ਖੂਨਦਾਨ ਲਈ ਆਏ ਨੋਜੁਆਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਤੁਹਾਡਾ ਦਿੱਤਾ ਹੋਇਆ ਖੂਨ ਕਿਸੇ ਦੀ ਜਿੰਦਗੀ ਬਚਾ ਸਕਦਾ ਹੈ। ਨਾਲ ਹੀ, ਇਸ ਸਮਾਗਮ ਦੇ ਆਯੋਜਨ ਲਈ ਬਾਬਾ ਜਸਦੀਪ ਸਿੰਘ ਤੇ ਆਯੋਜਕਾਂ ਦਾ ਧੰਨਵਾਦ ਕੀਤਾ। 

ਉਨ੍ਹਾਂ ਨੇ ਕਿਹਾ ਕਿ ਸਰਬੰਸਦਾਨੀ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਦੁਨੀਆ ਦੇ ਇਤਿਹਾਸ ਦੀ ਸੱਭ ਤੋਂ ਵੱਡੀ ਸ਼ਹਾਦਤ ਮੰਨਿਆ ਜਾਂਦਾ ਹੈ। ਸਿਰਫ 6 ਅਤੇ 9 ਸਾਲ ਦੀ ਛੋਟੀ ਜਿਾਹੀ ਉਮਰ ਵਿੱਚ ਸ਼ਹਾਦਤ ਦੇਣ ਵਾਲੇ ਉਨ੍ਹਾਂ ਦੇ ਵੀਰ ਬੇਟਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜਦੋਂ ਵੀ ਯਾਦ ਕੀਤਾ ਜਾਂਦਾ ਹੈ, ਤਾਂ ਹਰ ਕਿਸੇ ਦੀ ਜੁਬਾਨ ਤੋਂ 'ਨਿੱਕੀਆਂ ਜਿੰਦਾ, ਵੱਡੇ ਸਾਕੇ' ਸ਼ਬਦ ਨਿਕਲਦੇ ਹਨ।

ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਿੱਥੇ ਮਾਸੂਮ ਬੱਚਿਆਂ ਨੇ ਧਰਮ ਦੀ ਰੱਖਿਆ ਲਈ ਦੀਵਾਰਾਂ ਵਿੱਚ ਜਿੰਦਾ ਚਿਨਣਾ ਮੰਜੂਰ ਕਰ ਲਿਆ ਪਰ ਝੁਕਣਾ ਮੰਜੂਰ ਨਹੀ ਕੀਤਾ। ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਧਰਮ ਤੇ ਆਮ ਜਨਤਾ ਦੀ ਰੱਖਿਆ ਲਈ ਆਪਣੇ ਜਾਨ ਦੀ ਕੁਰਬਾਨੀ ਦਿੱਤੀ ਸੀ। ਇਹ ਕੁਰਬਾਨੀ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਰਹੇਗੀ। 

ਉਨ੍ਹਾਂ ਨੇ ਕਿਹਾ ਕਿ ਇਹ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਵੀਰਤਾ ਉਮਰ ਦੀ ਮੋਹਤਾਜ ਨਹੀਂ ਹੁੰਦੀ। ਮਾਤਾ ਗੁੱਜਰੀ ਜੀ ਨੇ ਜਿਸ ਤਰ੍ਹਾ ਜੇਲ੍ਹ ਦੀ ਠੰਢੇ ਬੁਰਜ ਵਿੱਚ ਰਹਿ ਕੇ ਵੀ ਆਪਣੇ ਪੋਤਿਆਂ ਨੂੰ ਧਰਮ 'ਤੇ ਅੜ੍ਹੇ ਰਹਿਣ ਦੀ ਸਿਖਿਆ ਦਿੱਤੀ, ਉਹ ਅੱਜ ਦੀ ਮਾਤਾਵਾਂ ਅਤੇ ਭੈਣਾ ਲਈ ਵੀ ਪੇ੍ਰਰਣਾ ਦਾ ਸੱਭ ਤੋਂ ਵੱਡਾ ਸਰੋਤ ਹੈ।ਉਨ੍ਹਾਂ ਨੇ ਕਿਹਾ ਕਿ ਵੀਰ ਸਾਹਿਬਜਾਦਿਆਂ ਦੀ ਸ਼ਹਾਦਤ ਸਦੀਆਂ ਤੱਕ ਨਵੀਂ ਪੀੜੀਆਂ ਨੂੰ ਦੇਸ਼ਭਗਤੀ ਦੀ ਪੇ੍ਰਰਣਾ ਦਿੰਦੀ ਰਹੇਗੀ। 

ਇਸੀ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ ਵੀਰ ਬਾਲ ਦਿਵਸ ਵਜੋ ਮਨਾਉਣ ਦਾ ਫੈਸਲਾ ਕੀਤਾ। ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਪੂਰੇ ਦੇਸ਼ ਵਿੱਚ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਬਲਿਦਾਨ ਨਾਲ ਜੁੜੀ ਕਹਾਣੀ ਨੂੰ ਜਿੰਨ੍ਹੀ ਵਾਰ ਅਸੀਂ ਪੜ੍ਹਾਂਗੇ, ਸੁਣਾਂਗੇ ਅਤੇ ਜਾਣਾਂਗੇ ਉਨ੍ਹੀ ਵਾਰ ਹੀ ਰਾਸ਼ਟਰ ਹਿੱਤ ਵਿੱਚ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਪੇ੍ਰਰਿਤ ਹੋਵਾਂਗੇ।

ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਨੂੰ ਦੇਸ਼ ਤੇ ਧਰਮ ਲਈ ਬਲਿਦਾਨ ਦੇਣ ਦੀ ਦ੍ਰਿੜ ਭਾਵਨਾ ਵਿਰਾਸਤ ਵਿੱਚ ਮਿਲੀ ਸੀ। ਉਨ੍ਹਾਂ ਦੇ ਦਾਦਾ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਵੀ ਦੇਸ਼ ਤੇ ਧਰਮ ਦੇ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਸੀ। ਇਹ ਸਾਲ ਉਨ੍ਹਾਂ ਦੀ ਸ਼ਹਾਦਤ ਦਾ 350ਵਾਂ ਸਾਲ ਹੈ। ਉਨ੍ਹਾਂ ਦਾ ਨਾਮ ਜੁਬਾਨ 'ਤੇ ਆਉਂਦੇ ਹੀ ਸਾਡੇ ਸਾਹਮਣੇ ਇੱਕ ਅਜਿਹੇ ਮਹਾਪੁਰਸ਼ ਦੀ ਛਵੀ ਉਭਰ ਕੇ ਆਉਂਦੀ ਹੈ ਜਿਨ੍ਹਾਂ ਨੇ ਧਰਮ ਨੂੰ ਸਿਰਫ ਪੂਜਾ-ਪਾਠ ਤੱਕ ਸੀਮਤ ਨਹੀਂ ਰੱਖਿਆ ਸਗੋ ਉਸ ਨੂੰ ਅਧਿਕਾਰ ਅਤੇ ਆਜਾਦੀ ਦੇ ਨਾਲ ਵੀ ਜੋੜਿਆ ਅਤੇ ਕੁਰਬਾਨੀ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਸਾਹਿਬਾਨ ਦੀ ਸਿਖਿਆਵਾਂ ਤੇ ਸਿਦਾਂਤਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਪਿਛਲੇ ਦਿਨਾਂ ਅਸੀਂ ਸ਼੍ਰੀ ਗੁਰੂ ਤੇਗ ਬਹਾਦਰ ੧ੀ ਦੇ ਸ਼ਹੀਦੀ ਦਿਵਸ ਦੇ ਮੌਕੇ ਵਿੱਚ ਪੂਰੇ ਹਰਿਆਣਾ ਵਿੱਚ ਅਨੇਕ ਪ੍ਰੋਗਰਾਮ ਆਯੋਜਿਤ ਕੀਤੇ ਹਨ। ਇਹ ਪ੍ਰੋਗਰਾਮ ਇੱਕ ਨਵੰਬਰ ਹਰਿਆਣਾ ਦਿਵਸ ਤੋਂ ਲੈ ਕੇ ਗੁਰੂ ਜੀ ਦੇ ਸ਼ਹੀਦੀ ਦਿਵਸ 25 ਨਵੰਬਰ ਤੱਕ ਚੱਲੇ। ਮਾਣ ਦੀ ਗੱਲ ਹੈ ਕਿ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਨੇ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈ ਕੇ ਗੁਰੂ ੧ੀ ਨੁੰ ਨਮਨ ਕੀਤਾ। 

ਉਨ੍ਹਾਂ ਨੇ ਗੁਰੂ੧ੀ ਦੀ ਯਾਦ ਵਿੱਚ ਇੱਕ ਡਾਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤਾ। ਇਸ ਦੇ ਨਾਲ ਗੁਰੂ੧ੀ ਦੀ ਸਿਖਿਆ ਜਨ-ਜਨ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਜੀਵਨ 'ਤੇ ਅਧਾਰਿਤ ਕਾਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਵੀ ਕੀਤੀ। ਮਾਣਯੋਗ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਹੇਠ ਪਿਛਲੇ 11 ਸਾਲਾਂ ਵਿੱਚ ਸਿੱਖ ਵਿਰਾਸਤ, ਮਹਾਪੁਰਸ਼ਾਂ, ਗੁਰਗੱਦੀਆਂ, ਇਤਿਹਾਸਕ ਸਥਾਨਾਂ ਨੂੰ ਜੋ ਮਹਤੱਵ ਮਿਲਿਆ ਹੈ, ਉਹ ਸਾਡੀ ਰਾਸ਼ਟਰ ਨੀਤੀ ਦਾ ਹਿੱਸਾ ਹੈ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਿਰਸਾ ਸਥਿਤ ਚੌਧਰੀ ਦੇਵੀਲਾਲ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ 'ਤੇ ਖੋਜ ਲਈ ਸਥਾਪਿਤ ਕੀਤੀ ਗਈ ਇਹ ਚੇਅਰ ਖੋਜ ਰਿਵਾਇਤ ਨੂੰ ਨਵੀਂ ਦਿਸ਼ਾ ਦਵੇਗੀ। ਪਿਛਲੇ 11 ਨਵੰਬਰ ਨੂੰ ਹੀ, ਸਰਕਾਰੀ ਪੋਲੀਟੈਕਨਿਕ, ਅੰਬਾਲਾ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ। ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਿਆ ਹੈ। 

ਹਰਿਆਣਾ ਸਰਕਾਰ ਨੇ 1984 ਦੇ ਦੰਗਿਆਂ ਵਿੱਚ ਆਪਣੇ ਪਰਿਜਨਾਂ ਨੂੰ ਖੋਣ ਵਾਲੇ ਹਰਿਆਣਾਂ ਦੇ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੋਕਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।ਇਸ ਮੌਕੇ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਭਾਜਪਾ ਜਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਸਾਬਕਾ ਕੈਬਨਿਟ ਮੰਤਰੀ ਕੰਵਰਪਾਲ, ਸਾਬਕਾ ਵਿਧਾਇਕ ਬਲਵੰਤ ਸਿੰਘ, ਸਾਬਾਕ ਵਿਧਾਇਕ ਵਿਸ਼ਨਲਾਲ ਸੈਣੀ ਸਮੇਤ ਹੋਰ ਅਧਿਕਾਰੀ ਤੇ ਸਾਧ ਸੰਗਤ ਵੱਡੀ ਗਿਣਤੀ ਵਿੱਚ ਮੋਜੂਦ ਰਹੀ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Yamunanagar , Shyam Singh Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD