Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬੇ ਵਿੱਚ ਵਾਤਾਵਰਣ, ਸੈਰ-ਸਪਾਟਾ ਨੂੰ ਪ੍ਰੋਤਸਾਹਨ ਦੇਣ ਨੂੰ ਦਿੱਤੀ ਪ੍ਰਾਥਮਿਕਤਾ - ਮੁੱਖ ਮੰਤਰੀ

ਸਰਕਾਰ ਤੀਜੇ ਕਾਰਜਕਾਲ ਵਿੱਚ ਤਿਗੁਣੀ ਊਰਜਾ ਨਾਲ ਜਨਭਲਾਈ ਵਿੱਚ ਜੁਟੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Suman Saini

Web Admin

Web Admin

5 Dariya News

ਚੰਡੀਗੜ੍ਹ , 23 Dec 2025

Last updated on: Dec 26, 2025, 17:03 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਤਾਵਰਣ ਅਤੇ ਸੈਰ-ਸਪਾਟਾ ਨੂੰ ਪ੍ਰੋਤਸਾਹਨ ਦੇਣ ਨੂੰ ਪ੍ਰਾਥਮਿਕਤਾ ਦਿੱਤੀ ਹੈ। ਸਰਸਵਤੀ ਆਦਰਭੁਮੀ ਜਲ੍ਹ ਭੰਡਾਰ ਅਤੇ ਸਰਸਵਤੀ ਜੰਗਲ ਸਫਾਰੀ ਵਰਗੀ ਪਰਿਯੋਜਨਾਵਾਂ ਕੁਦਰਤੀ ਧਰੋਹਰ ਦੇ ਸਰੰਖਣ ਦੇ ਨਾਲ-ਨਾਲ ਸੈਰ-ਸਪਾਟਾ ਲਈ ਵੀ ਨਵੇਂ ਮੌਕੇ ਸ੍ਰਿਜਤ ਕਰਣਗੀਆਂ। ਮੁੱਖ ਮੰਤਰੀ ਸੰਤ ਕਬੀਰ ਕੁਟੀਰ ਨਿਵਾਸ ਸਥਾਨ 'ਤੇ ਨਾਗਰਿਕਾਂ ਨੂੰ ਸੰਬੋਧਿਤ ਕਰ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਅੰਗੇ੍ਰਜਾਂ ਦੇ ਜਮਾਨੇ ਤੋਂ ਚੱਲੇ ਆ ਰਹੇ ਅਬਿਆਨੇ ਨੂੰ ਜੜ੍ਹ ਤੋਂ ਖਤਮ ਕੀਤਾ ਹੈ। ਸੂਬੇ ਵਿੱਚ ਜਮੀਨਾਂ ਤੇ ਸੰਪਤੀਆਂ ਦਾ ਪੇਪਰਲੈਸ ਰਜਿਸਟ੍ਰੇਸ਼ਣ ਸ਼ੁਰੂ ਕੀਤਾ ਗਿਆ ਹੈ। ਹੁਣ ਰਜਿਸਟਰੀ ਦਾ ਕੰਮ ਪੂਰੀ ਤਰਂਾ ਡਿਜੀਟਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਤੀਜੇ ਕਾਰਜਕਾਲ ਵਿੱਚ ਤਿਗੁਣੀ ਊਰਜਾ ਦੇ ਨਾਲ ਜਨਭਲਾਈ ਵਿੱਚ ਜੁਟੀ ਹੋਈ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹਰਿਆਣਾ ਨੂੰ ਦੇਸ਼ ਦਾ ਸੱਭ ਤੋਂ ਵਿਕਸਿਤ ਰਾਜ ਬਨਾਉਣ ਦਾ ਸੰਕਲਪ ਲੈਣ।

 ਮੁੱਖ ਮੰਤਰੀ ਨੇ ਕਿਹਾ ਕਿ ਕੁਰੂਕਸ਼ੇਤਰ ਅਤੇ ਲਾਡਵਾ ਦੀ ਉਸ ਪਵਿੱਤਰ ਮਿੱਟੀ ਦੀ ਖੁਸ਼ਬੂ ਅੱਜ ਉਨ੍ਹਾਂ ਦੇ ਆਵਾਸ ਤੱਕ ਪਹੁੰਚੀ ਹੈ। ਸਾਰੇ ਨਾਗਰਿਕਾਂ ਦਾ ਦਿਲ ਦੀ ਡੁੰਘਾਈ ਨਾਲ ਸਵਾਗਤ ਅਤੇ ਵੰਦਨ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਲਾਡਵਾ ਦੇ ਵਿਕਾਸ ਰੱਥ ਨੂੰ ਬਿਨ੍ਹਾ ਰੁਕੇ ਅੱਗੇ ਵਧਾਉਣਗੇ। ਉਨ੍ਹਾਂ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਦੇ ਮਾਮਲੇ ਵਿੱਚ ਸੂਬੇ ਦਾ ਮੋਹਰੀ ਖੇਤਰ ਬਨਾਉਣਾ ਸਰਕਾਰ ਦਾ ਟੀਚਾ ਹੈ। ਇਸ ਦਾ ਉਦੇਸ਼ ਇੱਟ-ਪੱਥਰ ਦੀ ਇਮਾਰਤਾਂ ਖੜਾ ਕਰਨਾ ਨਹੀਂ ਹੈ, ਸਗੋ ਇਸ ਖੇਤਰ ਦੇ ਆਖੀਰੀ ਪਾਇਦਾਨ 'ਤੇ ਖੜੇ ਨਾਗਰਿਕ ਦਾ ਵੀ ਉਥਾਨ ਕਰਨਾ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਖਿਆ ਅਤੇ ਸਕਿਲ ਵਿਕਾਸ ਲਈ ਉਮਰੀ ਵਿੱਚ 108 ਕਰੋੜ ਰੁਪਏ ਦੀ ਲਾਗਤ ਨਾਲ ਉੱਤਰ ਭਾਰਤ ਦੇ ਪਹਿਲੇ ਕੌਮੀ ਡਿਜਾਇਨ ਸੰਸਥਾਨ ਦੀ ਸਥਾਪਨਾ ਕਰਨਾ ਮਾਣ ਦਾ ਵਿਸ਼ਾ ਹੈ। ਇਸ ਦੇ ਨਾਲ ਹੀ 14.51 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਪੋਲੀਟੈਕਨਿਕ ਭਵਨ ਦਾ ਨਿਰਮਾਣ ਅਤੇ ਬਹਿਲੋਤਪੁਰ 8.33 ਕਰੋੜ ਰੁਪਏ ਦੀ ਲਾਗਤ ਨਾਲ ਆਈਟੀਆਈ ਦਾ ਨਿਰਮਾਣ ਕੀਤਾ ਗਿਆ ਹੈ। ਇਹ ਸੰਸਥਾਨ ਨੌਜੁਆਨਾ ਦੇ ਭਵਿੱਖ ਨੂੰ ਸਵਾਰਣ ਦਾ ਕੰਮ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਉਮਰੀ ਵਿੱਚ ਲਗਭਗ 25 ਕਰੋੜ ਰੁਪਏ ਦੀ ਲਾਗਤ ਨਾਲ ਸੰਤ ਸ਼ਿਰੋਮਣੀ ਗੁਰੂ ਰਵੀਦਾਸ ਸਮਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜੋ ਆਉਣ ਵਾਲੀ ਪੀੜੀਆਂ ਨੂੰ ਸਮਾਜਿਕ ਭਾਈਚਾਰੇ ਅਤੇ ਸਮਾਨਤਾ ਦੇ ਮੁੱਲਾਂ ਦੀ ਪੇ੍ਰਰਣਾ ਦਵੇਗਾ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਅਤੇ ਪੇਂਡੂ ਅਰਥਵਿਵਸਥਾ ਨੂੰ ਮਜਬੂਤੀ ਦੇਣ ਲਈ ਰਾਕਸ਼ੀ ਨਦੀ 'ਤੇ ਤਿੰਨ ਪੱਕੇ ਪੁੱਲਾਂ ਦਾ ਨਿਰਮਾਣ ਅਤੇ 3 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਆਰਸੀਸੀ ਟ੍ਰੈਕ ਪਰਿਯੋਜਨਾ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ਹੈ। ਇੰਨ੍ਹਾਂ ਤੋਂ ਨਾ ਸਿਰਫ ਆਵਾਜਾਈ ਆਸਨ ਹੋਵੇਗੀ, ਸਗੋ ਕਿਸਾਨਾਂ ਦੀ ਸਿੰਚਾਈ ਵਿਵਸਥਾ ਬਿਹਤਰ ਹੋਣ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲਾਡਵਾ ਸ਼ਹਿਰ ਦੇ ਸੁੰਦਰੀਕਰਣ ਲਈ ਕਰੋੜਾਂ ਰੁਪਏ ਦਾ ਬਜਟ ਮੰਜੂਰ ਕੀਤਾ ਗਿਆ ਹੈ ਅਤੇ ਪੀਡਬਲਿਯੂਡੀ ਵੱਲੋਂ 46 ਕਿਲੋਮੀਟਰ ਲੰਬੀ 23 ਸੜਕਾਂ ਦਾ ਨਵੀਨੀਕਰਣ ਕੀਤਾ ਗਿਆ ਹੈ। ਲਾਡਵਾ ਵਿੱਚ 31 ਕਰੋੜ ਰੁਪਏ ਦੀ ਲਾਗਤ ਤੋਂ ਬਨਣ ਵਾਲਾ ਸਬ-ਡਿਵੀਜਨ ਦਫਤਰ ਪ੍ਰਸਾਸ਼ਨਿਕ ਕੰਮਾਂ ਵਿੱਚ ਤੇਜੀ ਲਿਆਏਗਾ। ਉਨ੍ਹਾਂ ਨੇ ਕਿਹਾ ਕਿ ਬਿਜਲੀ ਸਪਲਾਈ ਨੂੰ ਮਜਬੂਤ ਕਰਨ ਲਈ ਕਨੀਪਲਾ ਵਿੱਚ 5 ਕਰੋੜ ਰੁਪਏ ਦਾ ਬਿਜਲੀ ਸਬ-ਸਟੇਸ਼ਨ ਅਤੇ ਆਮਜਨਤਾ ਲਈ ਟ੍ਰਾਂਸਪੋਰਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਜਨਤਾ ਦੇ ਦਰਵਾਜੇ ਤੱਕ ਪਹੁੰਚਾਉਣ ਲਈ ਪਿੰਡ ਡੀਗ ਵਿੱਚ 6 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਥਮਿਕ ਸਿਹਤ ਕੇਂਦਰ ਦਾ ਨੀਂਹ ਪੱਥਰ ਰੱਖਿਆ ਹੈ। ਇਸ ਤੋਂ ਇਲਾਵਾ, ਬਰੋਟ ਅਤੇ ਬਿਹੋਲੀ ਵਿੱਚ ਵੀ ਨਵੇਂ ਪੀਐਚਸੀ ਨਿਰਮਾਣ ਦੇ ਪ੍ਰਸਤਾਵਾਂ ਨੂੰ ਮੰਜੂਰੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪਸ਼ੂਪਾਲਕਾਂ ਦੀ ਸਹੂਲਤ ਲਈ ਬਿਹੋਲੀ ਵਿੱਚ ਪਸ਼ੂ ਵਟਰਨਰੀ ਪੋਲੀਕਲੀਨਿਕ ਅਤੇ ਮਥਾਨਾ ਦੇ ਗਾਂਵੰਸ਼ ਧਾਮ ਵਿੱਚ ਗਾਂ ਹਸਪਤਾਲ ਦੀ ਸਥਾਪਨਾ ਕਰਨਾ ਸਰਕਾਰ ਦੀ ਪਸ਼ੂਧਨ ਸਰੰਖਣ ਪ੍ਰਤੀ ਪ੍ਰਤੀਬੱਧਤਾ ਨੂੰ ਦਰਸ਼ਾਉਂਦਾ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿੰਡ ਧਨੌਰਾ ਜਾਟਾਨ ਵਿੱਚ 2 ਕਰੋੜ 74 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਖੇਡ ਸਟੇਡੀਅਮ ਨੌਜੁਆਨਾਂ ਨੂੰ ਖੇਡ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਨਿਖਾਰਣ ਲਈ ਵਿਸ਼ਵ ਮੰਚ ਪ੍ਰਦਾਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਲਾਡਵਾ ਵਿੱਚ 26 ਕਰੋੜ ਰੁਪਏ ਦੀ ਲਾਗਤ ਨਾਲ ਮੱਲ ਸ਼ੋਧਨ ਪਲਾਂਟ ਸਥਾਪਿਤ ਕਰ ਸੀਵਰੇਜ ਦੀ ਸਮਸਿਆ ਦਾ ਹੱਲ ਕੀਤਾ ਗਿਆ ਹੈ।  ਖੇਤਰ ਦੇ 65 ਪਿੰਡਾਂ ਵਿੱਚ ਸਵੱਛ ਪੇਯਜਲ ਪਹੁੰਚਾਉਣ ਲਈ 11 ਕਰੋੜ 51 ਲੱਖ ਰੁਪਏ ਦੀ ਲਾਗਤ ਨਾਲ ਪਾਇਪਲਾਇਨ ਵਿਛਾਈ ਗਈ ਹੈ। 

ਆਵਾਜਾਈ ਨੂੰ ਸਰਲ ਬਨਾਉਣ ਲਈ 10 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸਹਾਰਨਪੁਰ-ਕੁਰੂਕਸ਼ੇਤਰ ਸੜਕ ਮਾਰਗ ਨੂੰ ਚਾਰ-ਮਾਰਗੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 11 ਸਾਲਾਂ ਦੌਰਾਨ ਲਾਡਵਾ ਵਿੱਚ ਬੁਨਿਆਦੀ ਢਾਂਚਾ, ਸਮਾਜਿਕ ਸਮਰਸਤਾ, ਸਿੰਚਾਈ, ਸਿਹਤ, ਪਸ਼ੂਪਾਲਣ, ਖੇਡ, ਵਾਤਾਵਰਣ ਸਰੰਖਣ ਅਤੇ ਨਗਰੀ ਸਹੂਲਤਾਂ ਦੇ ਖੇਤਰ ਵਿੱਚ ਜੋ ਵਰਨਣਯੋਗ ਕੰਮ ਹੋਏ ਹਨ, ਉਹ ਪਹਿਲਾਂ ਕਦੀ ਨਹੀਂ ਹੋਏ। 

ਉਨ੍ਹਾਂ ਨੇ ਕਿਹਾ ਕਿ ਲਾਡਵਾ ਵਿਧਾਨਸਭਾ ਖੇਤਰ ਦੇ ਵਿਕਾਸ 'ਤੇ ਹੁਣ ਤੱਕ 807 ਕਰੋੜ ਰੁਪਏ ਖਰਚ ਕੀਤੇ ਹਨ, ਜਦੋਂ ਕਿ ਕਾਗਰਸ ਦੇ 10 ਸਾਲ ਦੇ ਸ਼ਾਸਨਕਾਲ ਵਿੱਚ ਸਿਰਫ 310 ਕਰੋੜ ਰੁਪਏ ਹੀ ਖਰਚ ਕੀਤੇ ਗਏ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਫਸਲ ਖਰਾਬ ਹੋਣ 'ਤੇ ਪਿਛਲੀ 11 ਸਾਲਾਂ ਵਿੱਚ ਕਿਸਾਨਾਂ ਨੂੰ ਮੁਆਵਜੇ ਅਤੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਹੁਣ ਤੱਕ 15 ਹਜਾਰ 448 ਕਰੋੜ ਰੁਪਏ ਦੀ ਰਕਮ ਪ੍ਰਦਾਨ ਕੀਤੀ ਗਈ ਹੈ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Suman Saini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD