Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਟਲ ਜਨਸੇਵਾ ਨੂੰ ਸਮਰਪਿਤ ਦੌੜ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿਖਾਈ ਹਰੀ ਝੰਡੀ

ਹਰਿਆਣਾ ਪੁਲਿਸ ਦੇ ਨਵਜਵਾਨਾਂ ਨੇ ਦਿਖਾਇਆ ਅਨੁਸ਼ਾਸਨ ਅਤੇ ਏਕਤਾ ਦਾ ਸੰਕਲਪ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Panchkula

Web Admin

Web Admin

5 Dariya News

ਪੰਚਕੂਲਾ , 24 Dec 2025

Last updated on: Dec 26, 2025, 17:16 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਦੇ ਸੈਕਟਰ-5 ਸਥਿਤ ਯਵਨਿਕਾ ਪਾਰਕ ਤੋਂ ਹਰਿਆਣਾ ਪੁਲਿਸ ਦੇ ਬੈਚ ਨੰਬਰ-93 ਦੇ ਜਵਾਨਾਂ ਵੱਲੋਂ ਆਯੋਜਿਤ ਅਟਲ ਜਨਸੇਵਾ ਨੂੰ ਸਮਰਪਿਤ ਦੌੜ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਰਤਨ, ਸਾਬਕਾ ਪ੍ਰਧਾਨ ਮੰਤਰੀ ਮਾਣਯੋਗ ਸ੍ਰੀ ਅਟਲ ਬਿਹਾਰੀ ਵਾਜਪੇਈ ਜੀ ਦੀ ਜੈਯੰਤੀ ਦੀ ਯਾਦ ਵਿੱਚ ਆਯੋਜਿਤ ਇਹ ਦੌੜ ਏਕਤਾ, ਅਨੁਸ਼ਾਸਨ ਅਤੇ ਰਾਸ਼ਟਰਸੇਵਾ ਦੀ ਭਾਵਨਾ ਦਾ ਪ੍ਰਤੀਕ ਹੈ। 

ਉਨ੍ਹਾਂ ਨੇ ਦੱਸਿਆ ਕਿ ਅੱਜ ਸ਼ਾਮ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਭਾਰਤੀ ਪੁਲਿਸ ਦੇ ਇਤਿਹਾਸ ਦੇ ਸਭ ਤੋਂ ਵੱਡੇ ਪੁਲਿਸ ਪਾਸਿੰਗ-ਆਉਟ ਬੈਚ ਨੂੰ ਸਾਮੂਹਿਕ ਸ਼ਪਥ ਦਿਲਵਾਉਣਗੇ। ਇਸ ਇਤਿਹਾਸਕ ਬੈਚ ਵਿੱਚ ਕੁੱਲ੍ਹ 5,061 ਜਵਾਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 4,191 ਪੁਰੱਖ ਅਤੇ 870 ਮਹਿਲਾ ਜਵਾਨ ਹਨ। ਇਸ ਤਰ੍ਹਾਂ ਇਸ ਬੈਚ ਵਿੱਚ 20.75 ਫੀਸਦੀ ਮਹਿਲਾ ਭਾਗੀਦਾਰੀ ਯਕੀਨੀ ਹੋਈ ਹੈ, ਜੋ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ।

ਹਰਿਆਣਾ ਪੁਲਿਸ ਵਿੱਚ ਮਹਿਲਾਵਾਂ ਦੀ ਭਾਗੀਦਾਰੀ 25 ਫੀਸਦੀ ਤੱਕ ਕਰਨ ਦਾ ਟੀਚਾ

ਉਨ੍ਹਾਂ ਨੇ ਕਿਹਾ ਕਿ ਸਾਲ 2014 ਵਿੱਚ ਹਰਿਆਣਾ ਪੁਲਿਸ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਸਿਰਫ਼ 3 ਫੀਸਦੀ ਸੀ ਜੋ ਅੱਜ ਵੱਧ ਕੇ 10 ਫੀਸਦੀ ਤੋਂ ਵੱਧ ਹੋ ਚੁੱਕੀ ਹੈ। ਰਾਜ ਸਰਕਾਰ ਨੇ ਇਸ ਨੂੰ ਆਗਾਮੀ ਸਾਲਾਂ ਵਿੱਚ 25 ਫੀਸਦੀ ਤੱਕ ਲੈ ਜਾਣ ਦਾ ਟੀਚਾ ਨਿਰਧਾਰਿਤ ਕੀਤਾ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਨਸ਼ੇ ਦੇ ਵਿਰੁਧ ਚਲਾਏ ਜਾ ਰਹੇ ਵਿਆਪਕ ਅਭਿਆਨ ਵਿੱਚ ਹਰਿਆਣਾ ਪੁਲਿਸ ਦੀ ਭੂਮਿਕਾ ਬਹੁਤਾ ਸਲਾਂਘਾਯੋਗ ਰਹੀ ਹੈ। ਨਵੇਂ ਟ੍ਰੇਂਡ ਜਵਾਨ ਇਸ ਅਭਿਆਨ ਜਵਾਨ ਇਸ ਅਭਿਆਨ ਦੇ ਬ੍ਰਾਂਡ ਐਮਬੈਸਡਰ ਵੱਜੋਂ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਕੰਮ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਇਹ ਦੌੜ 39 ਹਫ਼ਤਿਆਂ ਦੀ ਸਖ਼ਤ ਟ੍ਰੇਨਿੰਗ ਦਾ ਨਤੀਜਾ ਹੈ ਅਤੇ ਪੁਲਿਸਿੰਗ ਅਤੇ ਕਰਮਯੋਗ ਕੋਰਸ ਦੇ ਉਨ੍ਹਾਂ ਮੁੱਲਾਂ ਨੂੰ ਵਿਵਹਾਰ ਵਿੱਚ ਉਤਾਰਨ ਦੀ ਸ਼ੁਰੂਆਤ ਹੈ ਜੋ ਜਵਾਨਾਂ ਨੇ ਟ੍ਰੇਨਿੰਗ ਦੌਰਾਨ ਸਿੱਖਿਆ ਹੈ। ਇਸ ਦੌੜ ਵਿੱਚ ਪਿੰਡਾਂ ਤੋਂ 4252 ਜਵਾਨ ਅਤੇ ਸ਼ਹਿਰਾਂ ਤੋਂ ਆਏ 809 ਜਵਾਨ ਇੱਕ ਸਾਥ ਕਦਮਤਾਲ ਕਰ ਰਹੇ ਹਨ ਜੋ ਪੂਰੇ ਹਰਿਆਣਾ ਦੀ ਸਮਾਜਿਕ ਏਕਤਾ ਅਤੇ ਸਮਰਸਤਾ ਦਾ ਸਸ਼ਕਤ ਸੰਦੇਸ਼ ਦਿੰਦਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਬੈਚ ਦੀ ਇੱਕ ਹੋਰ ਵਰਣਯੋਗ ਵਿਸ਼ੇਸ਼ਤਾ ਇਹ ਹੈ ਕਿ ਲਗਭਗ 85 ਫੀਸਦੀ ਜਵਾਨ ਬੀ.ਏ ਅਤੇ ਐਮ. ਏ ਹਨ। ਇਨ੍ਹਾਂ ਵਿੱਚੋਂ 2390 ਜਵਾਨ 26 ਸਾਲ ਤੋਂ ਘੱਟ ਉਮਰ ਦੇ ਹਨ ਜੋ ਹਰਿਆਣਾ ਪੁਲਿਸ ਵਿੱਚ ਨਵੀਂ ਊਰਜਾ, ਆਧੁਨਿਕ ਨਜਰਿਆ ਅਤੇ ਕਾਰਜ ਕੁਸ਼ਲਤਾ ਦਾ ਸੰਚਾਰ ਕਰਨਗੇ।ਉਨ੍ਹਾਂ ਨੇ ਕਿਹਾ ਕਿ ਇਹ ਦੌੜ ਸਿਰਫ਼ ਇੱਕ ਸ਼ਾਰੀਰਿਕ ਗਤੀਵਿਧੀ ਨਹੀਂ ਸਗੋਂ ਯੋਗ, ਪੀ.ਟੀ. ਅਤੇ ਸਵੈ-ਰੱਖਿਆ ਜਿਹੀ ਟ੍ਰੇਨਿੰਗ ਪੋ੍ਰਗਰਾਮਾਂ ਨਾਲ ਵਿਕਸਿਤ ਆਤਮਬਲ ਅਤੇ ਅਨੁਸ਼ਾਸਨ ਦਾ ਨਤੀਜਾ ਹੈ। 

ਵਰਨਯੋਗ ਹੈ ਕਿ ਇਨ੍ਹਾਂ ਜਵਾਨਾਂ ਨੇ 9 ਅਪ੍ਰੈਲ 2025 ਨੂੰ ਉਤਸਾਹ ਨਾਲ 1356 ਯੂਨਿਟ ਖੂਨਦਾਨ ਕਰ ਸਮਾਜਸੇਵਾ ਦਾ ਸ਼ਾਨਦਾਰ ਉਦਾਹਰਨ ਵੀ ਪੇਸ਼ ਕੀਤਾ।ਇਸ ਮੌਕੇ 'ਤੇ ਕਾਲਕਾ ਵਿਧਾਇਕ ਸ਼ਕਤੀ ਰਾਨੀ ਸ਼ਰਮਾ, ਸਾਬਕਾ ਵਿਧਾਨਸਭਾ ਸਪੀਕਰ ਗਿਆਨਚੰਦ ਗੁਪਤਾ, ਜ਼ਿਲ੍ਹਾ ਪ੍ਰਧਾਨ ਅਜੈ ਮਿੱਤਲ, ਪੁਲਿਸ ਡਾਇਰੈਕਟਰ ਓ.ਪੀ.ਸਿੰਘ, ਹਰਿਆਣਾ ਪੁਲਿਸ ਅਕਾਦਮੀ ਦੇ ਨਿਦੇਸ਼ਕ ਡਾ. ਅਰਸ਼ਿੰਦਰ ਸਿੰਘ ਚਾਵਲਾ, ਡਿਪਟੀ ਕਮੀਸ਼ਨਰ ਸਤਪਾਲ ਸ਼ਰਮਾ, ਪੁਲਿਸ ਇੰਸਪੈਕਟਰ ਪੰਕਜ ਨੈਨ, ਭਾਜਪਾ ਦੀ ਸੂਬਾ ਉਪ ਪ੍ਰਧਾਨ ਬੰਤੋ ਕਟਾਰਿਆ, ਓਮ ਪ੍ਰਕਾਸ਼ ਦੇਵੀਨਗਰ, ਦੀਪਕ ਸ਼ਰਮਾ ਸਮੇਤ ਹੋਰ ਮਾਣਯੋਗ ਵੀ ਮੌਜ਼ੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD