Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਿਉਂਦੇ ਜੀ ਮੁਕਤੀ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission

Web Admin

Web Admin

5 Dariya News

ਚੰਡੀਗੜ੍ਹ , 26 Dec 2025

Last updated on: Dec 26, 2025, 17:54 IST

ਸੰਸਾਰ ਵਿੱਚ ਇਹ ਆਮ ਧਾਰਨਾ ਹੈ ਕਿ ਇਨਸਾਨ ਨੂੰ ਮੁਕਤੀ ਜਾਂ ਮੋਕਸ਼ ਕੇਵਲ ਮੌਤ ਦੇ ਬਾਅਦ ਹੀ ਮਿਲਦਾ ਹੈ, ਲੇਕਿਨ ਇਹ ਧਾਰਨਾ ਸਹੀ ਨਹੀਂ ਹੈ ਕਿਉਂਕਿ ਪਿਛਲੇ ਗੁਰੂ ਪੀਰ ਪੈਗੰਬਰਾਂ ਦੇ ਜੀਵਨ ਅਤੇ ਉਹਨਾਂ ਵੱਲੋਂ ਲਿਖੇ ਧਾਰਮਿਕ ਗ੍ਰੰਥਾਂ ਤੋਂ ਇਹ ਪੂਰਨ ਰੂਪ ਵਿੱਚ ਸਪਸ਼ਟ ਹੁੰਦਾ ਹੈ ਕਿ ਇਨਸਾਨ ਜਿਉਂਦੇ ਜੀ ਵਰਤਮਾਨ ਸਤਿਗੁਰੂ ਦੀ ਸ਼ਰਨ ਵਿੱਚ ਜਾ ਕੇ ਪਰਮ ਪਿਤਾ ਪਰਮਾਤਮਾ ਦੀ ਜਾਣਕਾਰੀ ਹਾਸਿਲ ਕਰਕੇ ਮੁਕਤੀ ਭਾਵ ਮੋਕਸ਼ ਨੂੰ ਪ੍ਰਾਪਤ ਕਰ ਸਕਦਾ ਹੈ। 

ਇਹ ਵਿਚਾਰ ਅੱਜ ਇੱਥੇ ਸੈਕਟਰ 45 ਵਿੱਚ ਸਥਿਤ ਸਬਜ਼ੀ ਮੰਡੀ ਗਰਾਊਂਡ ਵਿੱਚ ਹੋਏ ਵਿਸ਼ਾਲ ਨਿਰੰਕਾਰੀ ਸੰਤ ਸਮਾਗਮ ਦੇ ਮੌਕੇ ਤੇ ਦਿੱਲੀ ਤੋਂ ਆਏ ਸੰਤ ਨਿਰੰਕਾਰੀ ਮੰਡਲ ਦੇ ਕੇਂਦਰੀ ਪ੍ਰਚਾਰਕ ਸ੍ਰੀ ਇੰਦਰਜੀਤ ਸ਼ਰਮਾ ਜੀ ਨੇ ਹਜ਼ਾਰਾਂ ਦੀ ਗਿਣਤੀ ਵਿਚ ਹਾਜ਼ਰ  ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਗਟ ਕੀਤੇ।  ਜਿਉਂਦੇ ਜੀ ਮੁਕਤੀ ਦੇ ਅਰਥ ਦੀ ਚਰਚਾ ਕਰਦੇ ਹੋਏ ਸ਼੍ਰੀ ਸ਼ਰਮਾ ਜੀ ਨੇ ਕਿਹਾ ਕਿ ਇਹ ਸੰਸਾਰ ਦਾ ਤਿਆਗ ਨਹੀਂ ਬਲਕਿ ਸੰਸਾਰ ਵਿੱਚ ਰਹਿੰਦੇ ਹੋਏ ਸੰਸਾਰ ਤੋਂ ਅਲੱਗ ਅਰਥਾਤ ਇਨਸਾਨ ਦਾ ਦੁੱਖ ਸੁੱਖ, ਲਾਭ ਹਾਨੀ ਅਤੇ ਮਾਨ ਅਪਮਾਨ ਤੋਂ ਉੱਪਰ ਉੱਠ ਕੇ ਕਮਲ ਦੇ ਫੁੱਲ ਦੀ ਤਰ੍ਹਾਂ ਆਪਣੀ ਜੀਵਨ ਯਾਤਰਾ ਤੈਅ ਕਰਨਾ ਹੈ ਜਿਵੇਂ ਕਿ ਰਾਜਾ ਜਨਕ ਇੱਕ ਰਾਜਾ ਹੁੰਦੇ ਹੋਏ ਅਤੇ ਭਗਤ ਕਬੀਰ ਜੀ ਇੱਕ ਸਧਾਰਨ ਪਰਿਵਾਰ ਤੋਂ ਹੁੰਦੇ ਹੋਏ ਵੀ ਮੋਹ ਮਾਇਆ ਤੋਂ ਅਲੱਗ ਸਨ ਅਤੇ ਉਨਾਂ ਤੇ ਯਸ਼ ਅਪ ਯਸ ਦਾ ਕੋਈ ਪ੍ਰਭਾਵ ਨਹੀਂ ਸੀ। 

ਪ੍ਰੰਤੂ ਇਹ ਅਵਸਥਾ ਕੇਵਲ ਬ੍ਰਹਮ ਗਿਆਨ ਦੁਆਰਾ ਹੀ ਸੰਭਵ ਹੈ। ਇਸ ਤੋਂ ਪਹਿਲਾਂ ਇਸ ਮੌਕੇ ਤੇ ਹਰ ਉਮਰ ਦੇ ਵਕਤਾਵਾਂ ਨੇ ਅਨੇਕਾਂ ਭਾਸ਼ਾਵਾਂ ਦਾ ਸਹਾਰਾ ਲੈਂਦੇ ਹੋਏ ਗੀਤ ਕਵਿਤਾ ਸਪੀਚ ਆਦਿ ਦੇ ਮਾਧਿਅਮ ਨਾਲ ਆਪਣੇ ਭਾਵ ਪ੍ਰਗਟ ਕਰਦੇ ਹੋਏ ਕਿਹਾ ਕਿ ਜਿਸ ਪਰਮਾਤਮਾ ਦੀ ਇਨਸਾਨ ਥਾਂ-ਥਾਂ ਜਾ ਕੇ ਖੋਜ ਕਰ ਰਿਹਾ ਹੈ ਜਾਂ ਪਰਮਾਤਮਾ ਨੂੰ ਲੱਭ ਰਿਹਾ ਹੈ ਉਸ ਦੀ ਜਾਣਕਾਰੀ ਸਮੇਂ ਦੇ ਸਤਿਗੁਰੂ ਮਾਤਾ ਸੁਦੀਕਸ਼ਾ  ਜੀ ਮਹਾਰਾਜ ਸਹਿਜ ਵਿੱਚ ਹੀ ਕਰਵਾ ਰਹੇ ਹਨ। 

ਇਹਨਾਂ ਨੇ ਸਾਡਾ ਜੀਵਨ ਅਧਿਆਤਮਿਕ ਰੂਪ ਵਿੱਚ ਸੁਖਮਈ ਬਣਾ ਦਿੱਤਾ ਹੈ ਇਸ ਲਈ ਸਾਰੇ ਜਗਿਆਸੂ ਸੱਜਣ ਵੀ ਇਸ ਜਾਣਕਾਰੀ ਨੂੰ ਪ੍ਰਾਪਤ ਕਰਕੇ ਆਪਣਾ ਜੀਵਨ ਸੁਖਮਈ ਬਣਾ ਸਕਦੇ ਹਨ। ਇਸ ਮੌਕੇ ਤੇ ਇਹ ਵੀ ਸਪਸ਼ਟ ਕੀਤਾ ਗਿਆ ਕਿ ਸੰਤ ਨਿਰੰਕਾਰੀ ਮਿਸ਼ਨ ਕੋਈ ਪ੍ਰਚੱਲਿਤ ਧਰਮ ਜਾਂ ਸੰਪਰਦਾਇ ਨਹੀਂ ਬਲਕਿ ਇੱਕ ਅਧਿਆਤਮਿਕ ਵਿਚਾਰਧਾਰਾ ਹੈ ਇੱਕ ਮਰਿਆਦਤ ਜੀਵਨ ਜੀਉਣ ਦਾ ਤਰੀਕਾ ਹੈ। 

ਇਸ ਮੌਕੇ ਤੇ ਸਮਾਜ ਦੇ ਅਨੇਕਾਂ ਵਰਗਾਂ ਦੇ ਸੱਜਣ ਵੀ ਹਾਜ਼ਰ ਹੋਏ। ਸੇਵਾ ਦਲ ਮੈਂਬਰਾਂ ਵੱਲੋਂ ਵੀ ਕੀਤੇ ਗਏ ਵੱਖ ਵੱਖ ਪ੍ਰਬੰਧ ਵੀ ਸਲਾਘਾਯੋਗ ਸਨ। ਇਥੇ ਤੇ ਜ਼ੋਨਲ ਇੰਚਾਰਜ ਸ਼੍ਰੀ ਓਪੀ ਨਿਰੰਕਾਰੀ ਜੀ ਅਤੇ ਮੁਖੀ ਸ੍ਰੀ ਐਨ ਕੇ ਗੁਪਤਾ ਜੀ ਨੇ ਇਸ ਮੌਕੇ ਤੇ ਆਈਆਂ ਹੋਈਆਂ ਸਾਰੀਆਂ ਸੰਗਤਾਂ ਅਤੇ ਦਿੱਲੀ ਤੋਂ ਆਏ ਇੰਦਰਜੀਤ ਸ਼ਰਮਾ ਜੀ ਦਾ ਧੰਨਵਾਦ ਕੀਤਾ।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD