Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤੇ

Droupadi Murmu, President of India, President, Indian President, Rashtrapati, Annpurna Devi, Savitri Thakur, Pradhan Mantri Rashtriya Bal Puraskar

Web Admin

Web Admin

5 Dariya News

ਨਵੀਂ ਦਿੱਲੀ , 26 Dec 2025

Last updated on: Dec 26, 2025, 18:46 IST

ਭਾਰਤ ਦੀ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (26 ਦਸੰਬਰ, 2025) ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਬਹਾਦਰੀ, ਸਮਾਜ ਸੇਵਾ, ਵਾਤਾਵਰਨ, ਖੇਡਾਂ, ਕਲਾ ਅਤੇ ਸਭਿਆਚਾਰ ਅਤੇ ਵਿਗਿਆਨ ਅਤੇ ਟੈਕਨਾਲੋਜੀ ਦੇ ਖੇਤਰਾਂ ਵਿੱਚ ਬੇਮਿਸਾਲ ਉਪਲਬਧੀਆਂ ਲਈ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ 'ਤੇ ਬੋਲਦੇ ਹੋਏ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੱਤੀ। 

ਉਨ੍ਹਾਂ ਨੇ ਕਿਹਾ ਕਿ ਪੁਰਸਕਾਰ ਜੇਤੂ ਬੱਚਿਆਂ ਨੇ ਆਪਣੇ ਪਰਿਵਾਰਾਂ, ਆਪਣੇ ਭਾਈਚਾਰਿਆਂ ਅਤੇ ਪੂਰੇ ਦੇਸ਼ ਲਈ ਮਾਣ ਵਧਾਇਆ ਹੈ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਇਹ ਪੁਰਸਕਾਰ ਦੇਸ਼ ਭਰ ਦੇ ਸਾਰੇ ਬੱਚਿਆਂ ਨੂੰ ਪ੍ਰੇਰਿਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਨੂੰ ਉਨ੍ਹਾਂ ਦੇ ਉਤਸ਼ਾਹ ਲਈ ਦਿੱਤਾ ਗਿਆ ਹੈ। ਰਾਸ਼ਟਰਪਤੀ ਨੇ ਕਿਹਾ ਕਿ ਲਗਭਗ 320 ਸਾਲ ਪਹਿਲਾਂ, ਸਿੱਖ ਧਰਮ ਦੇ ਦਸਵੇਂ ਗੁਰੂ ਅਤੇ ਸਾਰੇ ਭਾਰਤੀਆਂ ਵੱਲੋਂ ਸਤਿਕਾਰੇ ਜਾਂਦੇ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਪੁੱਤਰਾਂ ਨੇ ਸੱਚ ਅਤੇ ਇਨਸਾਫ਼ ਲਈ ਲੜਦੇ ਹੋਏ ਮਹਾਨ ਕੁਰਬਾਨੀਆਂ ਦਿੱਤੀਆਂ। 

ਉਨ੍ਹਾਂ ਨੇ ਕਿਹਾ ਕਿ ਦੋ ਛੋਟੇ ਸਾਹਿਬਜ਼ਾਦਿਆਂ ਦੀ ਬਹਾਦਰੀ ਨੂੰ ਭਾਰਤ ਅਤੇ ਵਿਦੇਸ਼ਾਂ ਵਿੱਚ ਸਤਿਕਾਰਿਆ ਜਾਂਦਾ ਹੈ। ਰਾਸ਼ਟਰਪਤੀ ਨੇ ਉਨ੍ਹਾਂ ਮਹਾਨ ਬਾਲ-ਨਾਇਕਾਂ ਨੂੰ ਸ਼ਰਧਾ ਨਾਲ ਯਾਦ ਕੀਤਾ, ਜਿਨ੍ਹਾਂ ਨੇ ਸੱਚ ਅਤੇ ਇਨਸਾਫ਼ ਲਈ ਮਾਣ ਨਾਲ ਆਪਣੀਆਂ ਜਾਨਾਂ ਵਾਰ ਦਿੱਤੀਆਂ। ਰਾਸ਼ਟਰਪਤੀ ਨੇ ਕਿਹਾ ਕਿ ਕਿਸੇ ਦੇਸ਼ ਦੀ ਮਹਾਨਤਾ ਓਦੋਂ ਤੈਅ ਹੁੰਦੀ ਹੈ, ਜਦੋਂ ਇਸਦੇ ਬੱਚੇ ਦੇਸ਼-ਭਗਤੀ ਅਤੇ ਉੱਚ ਆਦਰਸ਼ਾਂ ਨਾਲ ਭਰੇ ਹੁੰਦੇ ਹਨ। 

ਉਨ੍ਹਾਂ ਨੂੰ ਇਹ ਦੇਖ ਕੇ ਖ਼ੁਸ਼ੀ ਹੋਈ ਕਿ ਬੱਚਿਆਂ ਨੇ ਬਹਾਦਰੀ, ਕਲਾ ਅਤੇ ਸਭਿਆਚਾਰ, ਵਾਤਾਵਰਨ, ਨਵੀਨਤਾ, ਵਿਗਿਆਨ ਅਤੇ ਟੈਕਨਾਲੋਜੀ, ਸਮਾਜ ਸੇਵਾ ਅਤੇ ਖੇਡਾਂ ਵਰਗੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਬੇਮਿਸਾਲ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੱਤ ਸਾਲ ਦੀ ਵਾਕਾ ਲਕਸ਼ਮੀ ਪ੍ਰਗਣਿਕਾ ਵਰਗੇ ਪ੍ਰਤਿਭਾਸ਼ਾਲੀ ਬੱਚਿਆਂ ਕਾਰਨ ਹੀ ਭਾਰਤ ਨੂੰ ਵਿਸ਼ਵ ਪੱਧਰ 'ਤੇ ਸ਼ਤਰੰਜ ਦਾ ਪਾਵਰ-ਹਾਊਸ ਮੰਨਿਆ ਜਾਂਦਾ ਹੈ। 

ਅਜੇ ਰਾਜ ਅਤੇ ਮੁਹੰਮਦ ਸਿਦਾਨ ਪੀ, ਜਿਨ੍ਹਾਂ ਨੇ ਆਪਣੀ ਬਹਾਦਰੀ ਅਤੇ ਬੁੱਧੀ ਨਾਲ ਦੂਜਿਆਂ ਦੀਆਂ ਜਾਨਾਂ ਬਚਾਈਆਂ, ਉਹ ਉਨ੍ਹਾਂ ਨੂੰ ਮਿਲਣ ਵਾਲੀ ਸਾਰੀ ਸ਼ਲਾਘਾ ਦੇ ਹੱਕਦਾਰ ਹਨ। ਨੌਂ ਸਾਲ ਦੀ ਧੀ ਵਿਓਮਾ ਪ੍ਰਿਆ ਅਤੇ ਗਿਆਰਾਂ ਸਾਲ ਦੇ ਬਹਾਦਰ ਪੁੱਤਰ ਕਮਲੇਸ਼ ਕੁਮਾਰ ਨੇ ਆਪਣੀ ਹਿੰਮਤ ਨਾਲ ਦੂਜਿਆਂ ਦੀ ਜਾਨ ਬਚਾਉਂਦੇ ਹੋਏ ਆਪਣੀਆਂ ਜਾਨਾਂ ਗੁਆ ਦਿੱਤੀਆਂ। ਦਸ ਸਾਲ ਦੇ ਸ਼ਰਵਣ ਸਿੰਘ ਨੇ ਆਪ੍ਰੇਸ਼ਨ ਸਿੰਧੂਰ ਦੌਰਾਨ ਜੰਗ ਨਾਲ ਸਬੰਧਤ ਜੋਖ਼ਮਾਂ ਦਰਮਿਆਨ, ਆਪਣੇ ਘਰ ਦੇ ਨੇੜੇ ਸਰਹੱਦ 'ਤੇ ਤਾਇਨਾਤ ਭਾਰਤੀ ਫੌਜੀਆਂ ਨੂੰ ਨਿਯਮਿਤ ਤੌਰ 'ਤੇ ਪਾਣੀ, ਦੁੱਧ ਅਤੇ ਲੱਸੀ ਪਹੁੰਚਾਈ। 

ਜਦੋਂ ਕਿ, ਅਪਾਹਜ ਧੀ ਸ਼ਿਵਾਨੀ ਹੋਸੁਰੂ ਉੱਪਾਰਾ ਨੇ ਆਰਥਿਕ ਅਤੇ ਸਰੀਰਕ ਹੱਦਾਂ ਨੂੰ ਪਾਰ ਕਰਦੇ ਹੋਏ ਖੇਡਾਂ ਦੀ ਦੁਨੀਆ ਵਿੱਚ ਅਸਾਧਾਰਨ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵੈਭਵ ਸੂਰਿਆਵੰਸ਼ੀ ਨੇ ਕ੍ਰਿਕਟ ਦੀ ਬਹੁਤ ਹੀ ਪ੍ਰਤੀਯੋਗੀ ਅਤੇ ਪ੍ਰਤਿਭਾ ਨਾਲ ਭਰੀ ਦੁਨੀਆ ਵਿੱਚ ਆਪਣਾ ਨਾਮ ਬਣਾਇਆ ਹੈ ਅਤੇ ਕਈ ਰਿਕਾਰਡ ਬਣਾਏ ਹਨ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਉਨ੍ਹਾਂ ਵਰਗੇ ਬਹਾਦਰ ਅਤੇ ਪ੍ਰਤਿਭਾਸ਼ਾਲੀ ਬੱਚੇ ਚੰਗਾ ਕੰਮ ਕਰਦੇ ਰਹਿਣਗੇ ਅਤੇ ਭਾਰਤ ਦੇ ਭਵਿੱਖ ਨੂੰ ਚਮਕਾਉਣਗੇ।

 

Tags: Droupadi Murmu , President of India , President , Indian President , Rashtrapati , Annpurna Devi , Savitri Thakur , Pradhan Mantri Rashtriya Bal Puraskar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD