Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈੱਟ ਮੀਟਰਿੰਗ ਅਤੇ ਸੋਲਰ ਪਾਵਰ ਸ਼ੇਅਰਿੰਗ ਲਈ ਸੀਸੀਏ ਪੰਜਾਬ ਟੈਲੀਕੌਮ ਸਰਕਲ ਨੇ ਸੀਪੀਡੀਐੱਲ ਚੰਡੀਗੜ੍ਹ ਨਾਲ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ

Controller of Communications Accounts, CCA, Punjab Telecom Circle, Chandigarh Power Distribution Ltd, CPDL, Chandigarh

5 Dariya News

5 Dariya News

5 Dariya News

ਚੰਡੀਗੜ੍ਹ , 26 Dec 2025

Last updated on: Dec 26, 2025, 19:06 IST

ਸੀਸੀਏ ਪੰਜਾਬ ਟੈਲੀਕੌਮ ਸਰਕਲ, ਚੰਡੀਗੜ੍ਹ ਨੇ ਨੈੱਟ ਮੀਟਰਿੰਗ ਅਤੇ ਸੋਲਰ ਪਾਵਰ ਸ਼ੇਅਰਿੰਗ ਲਈ ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਿਟੇਡ (ਸੀਪੀਡੀਐੱਲ) ਨਾਲ ਸਮਝੌਤਾ ਪੱਤਰ 'ਤੇ ਹਸਤਾਖਰ ਕੀਤੇ। ਸੰਚਾਰ ਮੰਤਰਾਲੇ ਦੇ ਦੂਰਸੰਚਾਰ ਵਿਭਾਗ ਦੇ ਅਧੀਨ ਸੰਚਾਰ ਲੇਖਾ ਕੰਟਰੋਲਰ (ਸੀਸੀਏ) ਪੰਜਾਬ ਟੈਲੀਕੌਮ ਸਰਕਲ ਦਾ ਦਫਤਰ, ਜਿਸ ਦਾ ਮੁੱਖ ਦਫਤਰ ਚੰਡੀਗੜ੍ਹ ਵਿਖੇ ਸਥਿਤ ਹੈ, ਪੰਜਾਬ ਰਾਜ ਲਈ ਨੋਡਲ ਦਫਤਰ ਵਜੋਂ ਕੰਮ ਕਰਦਾ।

ਅਖੁੱਟ ਊਰਜਾ ਦੀ ਵਰਤੋਂ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਦੇ ਤਹਿਤ,  ਸੀਸੀਏ ਪੰਜਾਬ ਦੇ ਦਫ਼ਤਰ ਨੇ ਅੱਜ ਚੰਡੀਗੜ੍ਹ ਵਿਖੇ, ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਿਟੇਡ (ਸੀਪੀਡੀਐੱਲ) ਨਾਲ ਨੈੱਟ ਮੀਟਰਿੰਗ ਨਾਲ ਸੂਰਜੀ ਊਰਜਾ ਦੀ ਵੰਡ ਲਈ ਇੱਕ ਸਮਝੌਤਾ ਪੱਤਰ (ਐੱਮਓਯੂ) 'ਤੇ ਹਸਤਾਖਰ ਕੀਤੇ। ਇਸ ਮੌਕੇ ‘ਤੇ ਬੋਲਦਿਆਂ, ਪੰਜਾਬ ਦੇ ਸੰਚਾਰ ਲੇਖਾ ਕੰਟਰੋਲਰ ਸ਼੍ਰੀ ਵੀ.ਐੱਨ. ਟੰਡਨ ਨੇ ਦੱਸਿਆ ਕਿ ਸੀ.ਸੀ.ਏ. ਦਫ਼ਤਰ ਜਲਦੀ ਹੀ 50 ਕਿਲੋਵਾਟ ਸਮਰੱਥਾ ਵਾਲਾ ਸੋਲਰ ਪਾਵਰ ਪਲਾਂਟ ਸਥਾਪਿਤ ਕਰਨ ਜਾ ਰਿਹਾ ਹੈ। 

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਲਾਂਟ ਤੋਂ ਪੈਦਾ ਹੋਣ ਵਾਲੀ ਅਣਵਰਤੀ ਸੂਰਜੀ ਊਰਜਾ ਨੂੰ ਨੈੱਟ ਮੀਟਰਿੰਗ ਰਾਹੀਂ ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਿਟੇਡ ਨੂੰ ਸਪਲਾਈ ਕੀਤਾ ਜਾਵੇਗਾ। ਇਹ ਪਹਿਲਕਦਮੀ ਨਾ ਸਿਰਫ਼ ਦਫ਼ਤਰ ਦੇ ਮਹੀਨਾਵਾਰ ਬਿਜਲੀ ਖਰਚ ਨੂੰ ਘਟਾਉਣ ਵਿੱਚ ਮਦਦ ਕਰੇਗੀ ਬਲਕਿ ਵਾਧੂ ਸੂਰਜੀ ਊਰਜਾ ਦੀ ਵਿਕਰੀ ਰਾਹੀਂ ਦਫ਼ਤਰ ਲਈ ਵਾਧੂ ਮਾਲੀਆ ਵੀ ਪੈਦਾ ਕਰੇਗੀ। 

ਇਸ ਦੇ ਨਾਲ ਹੀ, ਇਹ ਯਤਨ ਵਾਤਾਵਰਣ ਸੁਰੱਖਿਆ ਦੀ ਦਿਸ਼ਾ ਵਿੱਚ ਇੱਕ ਸਕਾਰਾਤਮਕ ਯੋਗਦਾਨ ਸਾਬਿਤ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਸਮਝੌਤਾ ਪੱਤਰ ਸਮਾਰੋਹ ਇੱਕ ਮਹੱਤਵਪੂਰਨ ਕਦਮ ਹੈ, ਜੋ ਕਿ ਅਖੁੱਟ ਊਰਜਾ ਅਤੇ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਭਾਰਤ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਦਾ ਹੈ।

ਇਸ ਮੌਕੇ ‘ਤੇ ਡਾ. ਮਨਦੀਪ ਸਿੰਘ, ਸੰਯੁਕਤ ਕੰਟਰੋਲਰ, ਨੇ ਇਸ ਪਹਿਲਕਦਮੀ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਸੀਸੀਏ ਪੰਜਾਬ, ਚੰਡੀਗੜ੍ਹ ਦਾ ਦਫ਼ਤਰ ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਅਧੀਨ ਉਨ੍ਹਾਂ ਸ਼ੁਰੂਆਤੀ ਸੀਸੀਏ ਦਫ਼ਤਰਾਂ ਵਿੱਚੋਂ ਇੱਕ ਹੈ, ਜਿਸ ਨੇ ਅਜਿਹੀ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ  ਗ੍ਰੀਨ ਐਨਰਜੀ ਅਤੇ ਟਿਕਾਊ ਵਿਕਾਸ ਨੂੰ ਅਪਣਾਉਣ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਸਪਸ਼ਟ ਤੌਰ 'ਤੇ ਦਰਸਾਉਂਦੀ ਹੈ।

ਇਸ ਮੌਕੇ ‘ਤੇ ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਿਟੇਡ ਦੇ ਡਾਇਰੈਕਟਰ, ਸ਼੍ਰੀ ਅਰੁਣ ਕੁਮਾਰ ਵਰਮਾ ਨੇ ਸੀਸੀਏ ਪੰਜਾਬ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ ਅਤੇ ਇਸ ਪ੍ਰੋਜੈਕਟ ਵਿੱਚ ਪੂਰਾ ਸਹਿਯੋਗ ਅਤੇ ਸਮਰਥਨ ਦੇਣ ਦਾ ਭਰੋਸਾ ਦਿੱਤਾ।

 

Tags: Controller of Communications Accounts , CCA , Punjab Telecom Circle , Chandigarh Power Distribution Ltd , CPDL , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD