Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦੀ ਸਭਾ ਦੇ ਪਹਿਲੇ ਦਿਨ 8500 ਤੋਂ ਵੱਧ ਸ਼ਰਧਾਲੂਆਂ ਨੇ ਆਮ ਆਦਮੀ ਕਲੀਨਿਕਾਂ ਰਾਹੀਂ ਇਲਾਜ ਸਹੂਲਤਾਂ ਦਾ ਲਾਭ ਉਠਾਇਆ : ਡਾ. ਬਲਬੀਰ ਸਿੰਘ

ਹਿੰਸਾ ਵਿੱਚ ਖੂਨ ਵਹਾਉਣ ਨਾਲੋਂ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ: ਡਾ. ਬਲਬੀਰ ਸਿੰਘ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lakhbir Singh Rai, Blood Donation Camp, Fatehgarh Sahib

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 26 Dec 2025

Last updated on: Dec 26, 2025, 20:14 IST

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਪੰਜਾਬ ਸਰਕਾਰ ਵੱਲੋਂ ਦੇਸ਼ ਵਿਦੇਸ਼ ਤੋਂ ਆਈਆਂ ਸੰਗਤਾਂ ਦੀ ਨਿਮਾਣੀ ਸੇਵਾ ਵਜੋਂ ਸਰਵੋਤਮ ਮੈਡੀਕਲ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਹੀਦੀ ਸਭਾ ਦੇ ਖੇਤਰ ਵਿੱਚ ਸਥਾਪਿਤ 20 ਆਮ ਆਦਮੀ ਕਲੀਨਿਕਾਂ ਉਤੇ ਪਹਿਲੇ ਦਿਨ ਹੀ 8500 ਤੋਂ ਵਧੇਰੇ ਲੋੜਵੰਦਾਂ ਵੱਲੋਂ ਇਲਾਜ ਸੁਵਿਧਾਵਾਂ ਹਾਸਿਲ ਕੀਤੀਆਂ ਗਈਆਂ।

ਸਿਹਤ ਮੰਤਰੀ ਅੱਜ ਸ਼ਹੀਦੀ ਸਭਾ ਦੇ ਦੂਜੇ ਦਿਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਵਿਸ਼ਾਲ ਖੂਨਦਾਨ ਅਤੇ ਅੰਗ ਦਾਨ ਕੈਂਪ ਦਾ ਜਾਇਜ਼ਾ ਲੈਣ ਲਈ ਪਹੁੰਚੇ ਸਨ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੀ ਉਹਨਾਂ ਦੇ ਨਾਲ ਮੌਜੂਦ ਸਨ।

ਉਹਨਾਂ ਕਿਹਾ ਕਿ ਡਾਕਟਰੀ ਸਟਾਫ ਦਿਨ ਰਾਤ ਸੰਗਤਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਉਹਨਾਂ ਕਿਹਾ ਕਿ ਇਨ੍ਹੀਂ ਦਿਨੀ ਪੈ ਰਹੀ ਠੰਡ ਕਾਰਨ ਖਾਂਸੀ, ਬੁਖਾਰ, ਜ਼ੁਕਾਮ ਜਿਹੇ ਰੋਗ ਪੈਦਾ ਹੁੰਦੇ ਹਨ ਅਤੇ ਅਜਿਹੇ ਵੇਲੇ ਸ਼ਰਧਾਲੂਆਂ ਨੂੰ ਜਿੱਥੇ ਸਿਵਲ ਹਸਪਤਾਲ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਆਮ ਆਦਮੀ ਕਲੀਨਿਕ ਅਤੇ ਡਿਸਪੈਂਸਰੀਆਂ ਵਿੱਚ ਮਾਹਿਰ ਸਟਾਫ, ਸਮੇਂ ਸਿਰ ਇਲਾਜ ਸਹੂਲਤਾਂ ਦੇ ਰਿਹਾ ਹੈ।

ਸਿਹਤ ਮੰਤਰੀ ਨੇ ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਨੌਜਵਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਖੂਨਦਾਨ ਅਤੇ ਅੰਗ ਦਾਨ ਕਰਨ ਦੀ ਮੁਹਿੰਮ ਵਿੱਚ ਵੱਧ ਚੜ ਕੇ ਅੱਗੇ ਆਉਣ। ਉਹਨਾਂ ਕਿਹਾ ਕਿ ਲੜਾਈ ਝਗੜਿਆਂ ਅਤੇ ਹਿੰਸਾ ਦੀਆਂ ਘਟਨਾਵਾਂ ਵਿਚ ਅਜਾਈਂ ਖੂਨ ਵਹਾਉਣ ਨਾਲੋ ਕੀਮਤੀ ਜਾਨਾਂ ਨੂੰ ਬਚਾਉਣ ਲਈ ਖੂਨਦਾਨ ਕਰਨ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਦਸ਼ਮੇਸ਼ ਪਿਤਾ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਮਨੁੱਖਤਾ ਦੀ ਭਲਾਈ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਦੀ ਲੋੜ ਹੈ। ਇਸ ਮੌਕੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਅਬਰਾਵਾਂ ਦੇ ਵਸਨੀਕ ਹਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਨੂੰ ਸਮਰਪਿਤ ਇਸ ਅੰਗ ਦਾਨ ਕੈਂਪ ਦੌਰਾਨ, ਉਹਨਾਂ ਵੱਲੋਂ ਮਰਨ ਉਪਰੰਤ, ਆਪਣਾ ਸਾਰਾ ਸਰੀਰ ਦਾਨ ਕਰਨ ਦਾ ਫਾਰਮ ਭਰਿਆ ਗਿਆ ਹੈ। 

ਉਹਨਾਂ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਹੋਰਨਾਂ ਸਾਥੀਆਂ ਸਮੇਤ ਸ਼ਹੀਦੀ ਸਭਾ ਦੌਰਾਨ ਖੂਨਦਾਨ ਕਰਦੇ ਆ ਰਹੇ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਰਵਿੰਦਰ ਸਿੰਘ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਨਰਸਿੰਗ ਸਟਾਫ ਨੂੰ ਅੰਗਦਾਨ ਕਰਨ ਦੀ ਸਹੁੰ ਵੀ ਚੁਕਾਈ।

ਜਨਵਰੀ 2026 ਤੋਂ ਲਾਗੂ ਹੋਣ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਕਰੀਬ 2 ਕਰੋੜ ਪੰਜਾਬੀਆਂ ਨੂੰ ਪ੍ਰਤੀ ਨਾਗਰਿਕ 10 ਲੱਖ ਰੁਪਏ ਤੱਕ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lakhbir Singh Rai , Blood Donation Camp , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD