Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

ਗੱਤਕਾ ਮੁਕਾਬਲਿਆਂ ਚੋਂ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਜੇਤੂ ਰਿਹਾ

Kulwant Singh Mohali, SAS Nagar, Mohali, SAS Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Gatka, Harjeet Singh Grewal, National Gatka Association of India, NGAI

Web Admin

Web Admin

5 Dariya News

ਮੋਹਾਲੀ , 26 Dec 2025

Last updated on: Dec 26, 2025, 20:25 IST

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ ਦੂਜੇ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਦੌਰਾਨ ਜੰਗਜੂ ਕਲਾ ਦੇ ਫਸਵੇਂ ਤੇ ਗਹਿਗੱਚ ਮੁਕਾਬਲੇ ਦੇਖਣ ਨੂੰ ਮਿਲੇ। ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੀ ਅਗਵਾਈ ਹੇਠ ਸੈਕਟਰ-91 ਸਥਿਤ ਗੁਰਦੁਆਰਾ ਨਾਨਕ ਦਰਬਾਰ ਦੇ ਨੇੜਲੇ ਮੈਦਾਨ ਵਿੱਚ ਹੋਏ ਵਿਰਾਸਤੀ ਮੁਕਾਬਲਿਆਂ ਦੌਰਾਨ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਮੋਹਾਲੀ ਜੇਤੂ ਰਿਹਾ। 

ਮਿਸਲ ਸ਼ਹੀਦਾਂ  ਗੱਤਕਾ ਅਖਾੜਾ ਨੇ ਦੂਜਾ ਸਥਾਨ ਜਦਕਿ ਮਾਤਾ ਸਾਹਿਬ ਦੇਵਾ ਗੱਤਕਾ ਅਖਾੜਾ (ਲੜਕੀਆਂ) ਨੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਸੋਟੀ-ਫੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਇਸ਼ਪ੍ਰੀਤ ਕੌਰ ਨੇ ਪਹਿਲਾ ਅਤੇ ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਵਰਗ ਵਿੱਚ ਲੜਕਿਆਂ ਵਿੱਚੋਂ ਇੰਦਰਜੀਤ ਸਿੰਘ ਨੇ ਪਹਿਲਾ ਅਤੇ ਬਘੇਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸ਼ਸਤਰ ਕਲਾ ਦਾ ਫਾਈਨਲ ਮੁਕਾਬਲਾ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲ ਰਾਜ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਸ਼ੁਰੂ ਕਰਵਾਇਆ। ਆਪਣੇ ਸੰਬੋਧਨ ਵਿੱਚ ਸ. ਕੁਲਵੰਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਣ, ਬਾਣੀ ਤੇ ਵਿਰਸੇ ਦੀ ਸੰਭਾਲ ਕਰਨ ਅਤੇ ਸੇਵਾ ਭਾਵਨਾ ਜਾਰੀ ਰੱਖਣ ਲਈ ਬੱਚਿਆਂ ਨੂੰ ਵੱਧ ਤੋਂ ਵੱਧ ਗੁਰ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਉਕਤ ਸੁਸਾਇਟੀ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਉਣ ਦੀ ਸ਼ਲਾਘਾ ਕਰਦਿਆਂ ਹਾਜ਼ਰ ਮਾਪਿਆਂ ਨੂੰ ਕਿਹਾ ਕਿ ਅਗਲੇ ਸਾਲ ਵੱਧ ਤੋਂ ਵੱਧ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਸ਼ਾਮਿਲ ਕਰਵਾਉਣ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਫੂਲ ਰਾਜ ਸਿੰਘ ਨੇ ਦੱਸਿਆ ਕਿ ਇਸ ਸਲਾਨਾ ਟੂਰਨਾਮੈਂਟ ਵਿੱਚ ਜ਼ਿਲ੍ਹੇ ਦੀਆਂ 9 ਗੱਤਕਾ ਟੀਮਾਂ ਦੇ ਗੱਤਕਈ ਸਿੰਘਾਂ ਨੇ ਯੁੱਧ ਕਲਾ ਦਾ ਬਿਹਤਰ ਪ੍ਰਦਰਸ਼ਨ ਕੀਤਾ। 

ਉਨ੍ਹਾਂ ਦੱਸਿਆ ਕਿ ਇਸ ਵਿਰਾਸਤੀ ਖੇਡ ਨੂੰ ਵਿਦੇਸ਼ਾਂ ਵਿੱਚ ਹੋਰ ਪ੍ਰਫੁੱਲਿਤ ਕਰਨ, ਬੱਚਿਆਂ ਨੂੰ ਬਾਣੇ ਤੇ ਸਿੱਖੀ ਨਾਲ ਜੋੜਨ ਅਤੇ ਵੱਧ ਤੋਂ ਵੱਧ ਗੱਤਕਾ ਟੀਮਾਂ ਬਣਾਉਣ ਲਈ ਵੱਖ-ਵੱਖ ਦੇਸ਼ਾਂ ਵਿੱਚ ਗੱਤਕਾ ਫੈਡਰੇਸ਼ਨਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਸੁਸਾਇਟੀ ਦੀ ਤਰਫੋਂ ਐਲਾਨ ਕੀਤਾ ਕਿ ਜਲਦ ਹੀ ਗੁਰਦੁਆਰਾ ਨਾਨਕ ਦਰਬਾਰ ਵਿਖੇ ਮਾਹਿਰ ਗੱਤਕਾ ਕੋਚ ਦੀ ਦੇਖ-ਰੇਖ ਹੇਠ ਗੱਤਕਾ ਅਖਾੜਾ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਗੱਤਕਾ ਪ੍ਰਮੋਟਰ ਹਰਜੀਤ ਗਰੇਵਾਲ ਨੇ ਗੱਤਕਾ ਖੇਡ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਇਸ ਸ਼ਸਤਰ ਵਿੱਦਿਆ ਵਿੱਚ ਸਟੰਟਬਾਜੀ ਤੇ ਬਾਜ਼ੀਗਿਰੀ ਦਾ ਕੋਈ ਸਥਾਨ ਨਹੀਂ ਜਿਸ ਕਰਕੇ ਸਮੂਹ ਗੱਤਕਾ ਅਖਾੜੇ ਤੇ ਗੱਤਕਈ ਸਿੰਘ ਅਜਿਹੀਆਂ ਸਟੰਟਬਾਜ਼ੀਆਂ ਤੋਂ ਦੂਰ ਰਹਿਣ। ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਸਿਮਰਨ ਸਿੰਘ ਬੱਲ ਡੀਐਸਪੀ, ਰਜਿੰਦਰ ਸਿੰਘ ਸਿੱਧੂ ਪ੍ਰਧਾਨ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਸੈਕਟਰ 90-91, ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ ਤੇ ਹਰਪਾਲ ਸਿੰਘ ਚੰਨਾ (ਦੋਵੇਂ ਸਾਬਕਾ ਐਮ.ਸੀ.), ਅਮਰਜੀਤ ਸਿੰਘ ਸੈਕਟਰ 94, ਗੁਰਦੀਪ ਸਿੰਘ ਟਿਵਾਣਾ, ਗੁਰਮੀਤ ਸਿੰਘ, ਨਿਹਾਲ ਸਿੰਘ, ਗੁਰਬੀਰ ਸਿੰਘ, ਪਲਵਿੰਦਰ ਸਿੰਘ ਗੋਰਾਇਆ, ਵਿਕਰਮਜੀਤ ਸਿੰਘ, ਹਰਪਾਲ ਸਿੰਘ, ਜਸਮਿੰਦਰ ਸਿੰਘ, ਹਰਪ੍ਰੀਤ ਸਿੰਘ ਸਰਾਓ ਤੇ ਦਿਲਦੀਪ ਸਿੰਘ ਆਦਿ ਵੀ ਹਾਜ਼ਰ ਸਨ।

ਇਸ ਮੌਕੇ ਜੱਜਮੈਂਟ ਟੀਮ ਵਿੱਚ ਹਰਸਿਮਰਨ ਸਿੰਘ, ਸ਼ੈਰੀ ਸਿੰਘ, ਨਰਿੰਦਰਪਾਲ ਸਿੰਘ, ਪਰਦੀਪ ਸਿੰਘ, ਅਨਮੋਲਪ੍ਰੀਤ ਕੌਰ, ਮੋਨਿਕਾ, ਜੱਗਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ ਨੇ ਸੇਵਾ ਨਿਭਾਈ।

 

Tags: Kulwant Singh Mohali , SAS Nagar , Mohali , SAS Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Gatka , Harjeet Singh Grewal , National Gatka Association of India , NGAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD