Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ

ਫ਼ਤਿਹਗੜ੍ਹ ਸਾਹਿਬ ਵਿਖੇ ਸਸ਼ੋਭਿਤ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਿਤ ਪਵਿੱਤਰ ਇਤਿਹਾਸਕ ਗੁਰਧਾਮਾਂ ਨੂੰ ਦਰਸਾਉਂਦਾ ਇਹ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਕੀਤਾ ਗਿਆ ਹੈ ਤਿਆਰ

Harpreet Sandhu, State Information Commissioner, Lt Gen Gurmit Singh, Governor Uttarakhand, Dehradun

5 Dariya News

5 Dariya News

5 Dariya News

ਦੇਹਰਾਦੂਨ , 26 Dec 2025

Last updated on: Dec 27, 2025, 11:11 IST

ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਪਵਿੱਤਰ ਯਾਦ ਵਿੱਚ ਲੋਕ ਭਵਨ, ਦੇਹਰਾਦੂਨ ਵਿਖੇ ਕਰਵਾਏ ਵੀਰ ਬਾਲ ਦਿਵਸ ਸਮਾਰੋਹ ਦੌਰਾਨ ਵੀਰ ਬਾਲ ਦਿਵਸ ਨੂੰ ਸਮਰਪਿਤ ਸਾਹਿਤਕ ਚਿੱਤਰਕਾਰੀ ਬਰੋਸ਼ਰ ਲਾਂਚ ਕੀਤਾ। ਇਹ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਤਿੰਨ ਗੁਰਧਾਮਾਂ ਦੀ ਪਵਿੱਤਰਤਾ ਅਤੇ ਇਤਿਹਾਸਕ ਮਹੱਤਤਾ ਨੂੰ ਦਰਸਾਉਣ ਲਈ ਤਿਆਰ ਕੀਤਾ ਗਿਆ ਹੈ। 

ਇਸ ਬਰੋਸ਼ਰ ਵਿੱਚ ਦਰਸਾਏ ਗਏ ਤਿੰਨ ਗੁਰਧਾਮਾਂ ਵਿੱਚ ਗੁਰਦੁਆਰਾ ਠੰਡਾ ਬੁਰਜ, ਜਿੱਥੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਪਹਿਲਾਂ 1705 ਵਿੱਚ ਅਤਿ ਦੀ ਠੰਡ ਵਿੱਚ ਰੱਖਿਆ ਗਿਆ ਸੀ,  ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਜਿੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜ਼ਿੰਦਾ ਦੀਵਾਰ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ ਗੁਰਦੁਆਰਾ ਜੋਤੀ ਸਰੂਪ, ਜਿੱਥੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦਾ ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ ਸਸਕਾਰ ਕੀਤਾ ਗਿਆ ਸੀ। 

ਇਹ ਤਿੰਨੋ ਗੁਰਧਾਮ ਫ਼ਤਿਹਗੜ੍ਹ ਸਾਹਿਬ, ਪੰਜਾਬ ਵਿਖੇ ਸਸ਼ੋਭਿਤ ਹਨ। ਇਸ ਸਮਾਗਮ ਦੌਰਾਨ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੂੰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਸਿਰਲੇਖ ਵਾਲੀ ਧਾਰਮਿਕ ਵਿਰਾਸਤੀ ਕਿਤਾਬ ਭੇਟ ਕੀਤੀ ਗਈ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਦਿਖਾਈ ਗਈ ਜਿਸ ਵਿੱਚ ਨੌਵੇਂ ਸਿੱਖ ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹੀਦੀ ਤੱਕ ਦੇ ਸਫ਼ਰ ਨੂੰ ਦਰਸਾਇਆ ਗਿਆ।

ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਉਤਰਾਖੰਡ ਦੇ ਵਿਭਿੰਨ ਭਾਈਚਾਰਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਨਾਲ ਸਬੰਧਤ ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨਾਲ ਰੂ-ਬ-ਰੂ ਕਰਨ ਸਬੰਧੀ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਦੀ ਇਸ ਨੇਕ ਅਤੇ ਦੂਰਦਰਸ਼ੀ ਪਹਿਲ ਦੀ ਸ਼ਲਾਘਾ ਕੀਤੀ।

 

Tags: Harpreet Sandhu , State Information Commissioner , Lt Gen Gurmit Singh , Governor Uttarakhand , Dehradun

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD