Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਿਨੇਸ਼ ਬੱਸੀ ਵੱਲੋਂ ‘ਦਸਤਾਰ ਦੀ ਸ਼ਾਨ’ ਸਮਾਗਮ ਦਾ ਆਯੋਜਨ

100 ਤੋਂ ਵੱਧ ਬੱਚਿਆਂ ਨੇ ਦਸਤਾਰ ਮੁਕਾਬਲਿਆਂ ਵਿੱਚ ਲਿਆ ਹਿੱਸਾ

Dinesh Bassi, Punjab Pradesh Congress Committee, Congress, Punjab Congress

Web Admin

Web Admin

5 Dariya News

ਅੰਮ੍ਰਿਤਸਰ , 26 Dec 2025

Last updated on: Dec 27, 2025, 11:18 IST

ਇੰਪ੍ਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਵੱਲੋਂ ਈਸਟ ਮੋਹਨ ਨਗਰ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿੱਚ “ਦਸਤਾਰ ਦੀ ਸ਼ਾਨ” ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦਸਤਾਰ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 100 ਤੋਂ ਵੱਧ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਦਸਤਾਰ ਮੁਕਾਬਲੇ ਦੋ ਸ਼੍ਰੇਣੀਆਂ ਅਧੀਨ ਕਰਵਾਏ ਗਏ। ਪਹਿਲੀ ਸ਼੍ਰੇਣੀ ਵਿੱਚ 10 ਤੋਂ 13 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ, ਜਦਕਿ ਦੂਜੀ ਸ਼੍ਰੇਣੀ ਵਿੱਚ 13 ਤੋਂ 16 ਸਾਲ ਉਮਰ ਵਰਗ ਦੇ ਬੱਚਿਆਂ ਨੇ ਹਿੱਸਾ ਲਿਆ। ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ 5100 ਰੁਪਏ, 3100 ਰੁਪਏ ਅਤੇ 2100 ਰੁਪਏ ਨਗਦ ਇਨਾਮ ਵਜੋਂ ਦਿੱਤੇ ਗਏ, ਜਦਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਹਰ ਬੱਚੇ ਨੂੰ ਸਰਟੀਫਿਕੇਟ ਅਤੇ ਮੈਡਲ ਵੀ ਪ੍ਰਦਾਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਇੰਪ੍ਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਨਾ ਤਾਂ ਭੁਲਾਇਆ ਜਾ ਸਕਦਾ ਹੈ ਅਤੇ ਨਾ ਹੀ ਆਉਣ ਵਾਲੀ ਪੀੜ੍ਹੀ ਨੂੰ ਇਸ ਤੋਂ ਵਾਂਝਾ ਰੱਖਿਆ ਜਾਣਾ ਚਾਹੀਦਾ ਹੈ। ਜਿਸ ਉਮਰ ਵਿੱਚ ਬੱਚੇ ਦੁਨੀਆ ਨੂੰ ਸਮਝਣਾ ਸ਼ੁਰੂ ਕਰਦੇ ਹਨ, ਉਸ ਛੋਟੀ ਉਮਰ ਵਿੱਚ ਚਾਰ ਸਾਹਿਬਜ਼ਾਦਿਆਂ ਨੇ ਧਰਮ ਦੀ ਰੱਖਿਆ ਲਈ ਆਪਣੇ ਪ੍ਰਾਣ ਨਿਊਛਾਵਰ ਕਰ ਦਿੱਤੇ। 

ਉਨ੍ਹਾਂ ਕਿਹਾ ਕਿ ਅੱਜ ਅਸੀਂ ਸਾਰੇ ਮਿਲ ਕੇ ਇੱਕ ਛੋਟੇ ਜਿਹੇ ਉਪਰਾਲੇ ਰਾਹੀਂ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਨੂੰ ਯਾਦ ਕਰ ਰਹੇ ਹਾਂ ਅਤੇ ਨਵੀਂ ਪੀੜ੍ਹੀ ਨੂੰ ਇਹ ਸੰਦੇਸ਼ ਦੇ ਰਹੇ ਹਾਂ ਕਿ ਉਹ ਦਸਤਾਰ ਦੀ ਸ਼ਾਨ ਨੂੰ ਹਮੇਸ਼ਾ ਬਣਾਈ ਰੱਖਣ। ਇਸੇ ਦਸਤਾਰ ਦੇ ਬਲ ’ਤੇ ਸਮਾਜ ਬੁਰਾਈਆਂ ’ਤੇ ਜਿੱਤ ਹਾਸਲ ਕਰੇਗਾ ਅਤੇ ਗੁਰੂ ਸਾਹਿਬਾਨਾਂ ਦੀ ਸਿੱਖਿਆ ’ਤੇ ਚਲੇਗਾ।

ਇਸ ਦੌਰਾਨ ਦਿਨੇਸ਼ ਬੱਸੀ ਨੇ ਜੱਸਾ ਸਿੰਘ ਰਾਮਗੜ੍ਹੀਆ ਹਾਲ ਦੇ ਪਦਾਧਿਕਾਰੀਆਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਇਸ ਉਪਰਾਲੇ ਨੂੰ ਵੇਖਦਿਆਂ ਉਨ੍ਹਾਂ ਵੱਲੋਂ ਦਿੱਤੀ ਗਈ ਹਾਲ ਦੀ ਫੀਸ ਵੀ ਵਾਪਸ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਜੇਹੇ ਉਪਰਾਲੇ ਬਹੁਤ ਜ਼ਰੂਰੀ ਹਨ।

ਇਸ ਮੌਕੇ ਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਚੀਫ ਗੈਸਟ ਵਜੋਂ ਸੀਨੀਅਰ ਕਾਂਗਰਸੀ ਆਗੂ ਮਨੋਹਰ ਸਿੰਘ ਭੁੱਲਰ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਮੰਜੀਤ ਸਿੰਘ (ਪ੍ਰੈਜ਼ੀਡੈਂਟ ਰਾਮਗੜ੍ਹੀਆ ਭਾਈਬੰਦੀ ਹਾਲ), ਸੁਖਵਿੰਦਰ ਸਿੰਘ (ਮਹਾਮੰਤਰੀ), ਅਮਰਦੀਪ ਸਿੰਘ ਰਾਜੇਵਾਲ (ਮਹਾਮੰਤਰੀ), ਲਖਵਿੰਦਰ ਸਿੰਘ ਖੋਖਰ (ਸਾਬਕਾ ਪ੍ਰਧਾਨ), ਪਲਵਿੰਦਰ ਸਿੰਘ ਵਿਰਦੀ, ਇਕਬਾਲ ਸਿੰਘ ਸਰੀ, ਮੰਦੀਪ ਭੁੱਲਰ, ਪਵਨ ਕੁਮਾਰ ਰੱਖੜਾ, ਜਸਵੰਤ ਸਿੰਘ, ਜਰਨੈਲ ਸਿੰਘ, ਹਰਜਿੰਦਰ ਸਿੰਘ ਜੋੜੀਆ, ਸਿਮਰਨਜੀਤ ਸਿੰਘ ਰਾਜਪੂਤ, ਬਾਵਾ ਚਾਹਲ, ਜਸਪਾਲ ਸਿੰਘ ਕੰਡਾ, ਇਕਬਾਲ ਸਿੰਘ ਐਚ.ਕੇ., ਬਿੱਟੂ ਇੰਦਰਾ, ਜਸਪਾਲ ਸਿੰਘ, ਪਾਰਸ਼ਦ ਰਾਜੀਵ ਛਾਬੜਾ, ਰਾਜਬੀਰ ਸਿੰਘ, ਇਕਬਾਲ ਸਿੰਘ ਮਜੀਠੀਆ, ਮੁਖਤਾਜ ਸਿੰਘ ਵੇਰਕਾ, ਗੁਰਵਿੰਦਰ ਸਿੰਘ ਸਮੇਤ ਕਈ ਗਣਮਾਨਯ ਵਿਅਕਤੀ ਮੌਜੂਦ ਰਹੇ।

ਕਾਰਜਕ੍ਰਮ ਵਿੱਚ ਜੱਜਾਂ ਦੀ ਭੂਮਿਕਾ ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਸਿਮਰਪਾਲ ਸਿੰਘ ਵੱਲੋਂ ਨਿਭਾਈ ਗਈ।

 

Tags: Dinesh Bassi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD