Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਸ਼ੂ ਪਾਲਕਾਂ ਦੇ ਮੁੜ ਵਸੇਬੇ ਲਈ ਜਿਲਾ ਪ੍ਰਸ਼ਾਸਨ ਨੇ 23 ਹੋਰ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਈਆਂ ਸਾਹੀਵਾਲ ਗਾਵਾਂ

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Dr Inderbir Singh Nijjar, Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 27 Dec 2025

Last updated on: Dec 27, 2025, 17:11 IST

ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ

ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਗਾਵਾਂ ਦੀਆਂ ਨਸਲਾਂ ‘ਚੋਂ ਸਭ ਤੋਂ ਉੱਤਮ ਸਾਹੀਵਾਲ ਨਸਲ ਦੀਆਂ ਗਊਆਂ ਭੇਟ ਕੀਤੀਆਂ ਗਈਆਂ।

ਇਹ ਗਾਵਾਂ ਸ੍ਰੀ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਦੇਸ਼ ਵਿਦੇਸ਼ ਵੱਸੇ ਸਾਥੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਲੋਂ  ਭੇਟ ਕੀਤੀਆਂ ਗਈਆਂ ਹਨ। ਪ੍ਰਭਾਵਿਤ ਕਿਸਾਨਾਂ ਨੂੰ ਗਊਆਂ ਦਾਨ ਕਰਨ ਦੀ ਰਸਮ ਅਦਾਇਗੀ ਦੌਰਾਨ ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਹਿੰਗੇ ਮੁੱਲ ਤੇ ਉੱਤਮ ਨਸਲ ਦੀਆਂ ਗਾਵਾਂ ਪ੍ਰਭਾਵਿਤ ਪਸ਼ੂ ਪਾਲਕਾਂ ਲਈ ਭੇਂਟ ਕਰਨ ਵਾਲੇ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਗਾਂ ਦਾਨ ਸਭ ਤੋ ਸਰਵਉੱਚ, ਸੰਤੁਸ਼ਟੀਜਨਕ , ਪਵਿੱਤਰ ਤੇ ਸ਼ੁੱਭ ਦਾਨ ਮੰਨਿਆ ਗਿਆ ਹੈ, ਉੱਥੇ ਇਹ ਗਾਵਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦਾ ਸਾਧਨ ਵੀ ਬਣਨਗੀਆਂ। ਸ. ਧਾਲੀਵਾਲ ਨੇ ਆਪਣੇ ਵਿਚਾਰਾਂ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਗਾਂ, ਜਿਸਨੂੰ ਗਾਂ ਮਾਤਾ ਵੀ ਪ੍ਰਵਾਨ ਕੀਤਾ ਜਾਂਦਾ ਹੈ, ਦੀ ਸੇਵਾ ਕਰਨ ਨਾਲ ਘਰ ਵਿੱਚ ਸੁੱਖ ਸ਼ਾਂਤੀ , ਧੰਨ ਦੌਲਤ ਦੀ ਕਮੀ ਨਹੀਂ ਆਉਂਦੀ ਹੈ। 

ਸ. ਇੰਦਰਬੀਰ ਸਿੰਘ ਨਿੱਜਰ ਨੇ ਅਜਨਾਲਾ ਖੇਤਰ ਸਮੇਤ ਪੰਜਾਬ ਭਰ ‘ਚ ਸਾਂਝਾ ਉਪਰਾਲਾ ਮਿਸ਼ਨ ਰੰਗਲਾ ਪੰਜਾਬ ਚੜਦੀ ਕਲਾ ਤਹਿਤ ਦੇਸ਼ ਵਿਦੇਸ਼ ਤੋਂ ਸਮਾਜ ਸੇਵੀ ,ਧਾਰਮਿਕ, ਮੁਲਾਜਮ, ਸੰਸਥਾਵਾਂ ਅਤੇ ਨਿੱਜੀ ਦਾਨ ਦਾਤਿਆਂ ਵਲੋਂ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਢਹਿ ਢੇਰੀ ਹੋਏ ਘਰਾਂ ਨੂੰ ਉਸਾਰਣ, ਲੰਗਰ, ਪੀਣ ਵਾਲਾ ਪਾਣੀ,ਜ਼ਮੀਨਾਂ ਨੂੰ ਵਾਹੀਯੋਗ ਬਣਾਉਣ, ਵਿਦਿਆਰਥੀਆਂ ਨੂੰ ਪੜਣ ਸਮੱਗਰੀ, ਬੈਗ, ਹੜ੍ਹ ਪੀੜਤਾਂ ਨੂੰ ਮੰਜੇ, ਬਿਸਤਰੇ, ਕੰਬਲ , ਦਵਾਈਆਂ ਆਦਿ ਦੇਣ ਅਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਪਾੜ ਪਏ ਧੁੱਸੀ ਬੰਨ੍ਹਾਂ ਨੂੰ ਬਣਾਉਣ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਨਤਮਸਤਕ ਹੁੰਦਿਆਂ ਸ਼ਲਾਘਾ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਰੈਡ ਕਰਾਸ ਭਵਿੱਖ ਵਿੱਚ ਵੀ ਲੋੜਵੰਦ ਪਰਿਵਾਰਾਂ ਲਈ ਮਦਦ ਜਾਰੀ ਰੱਖੇਗਾ।

 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Dr Inderbir Singh Nijjar , Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD